ETV Bharat / state

ਤਨਖਾਹਾਂ ਤੋਂ ਵਾਂਝੇ ਸਰਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਮਿਲਣ ਵਾਲੇ ਲਾਭ 'ਤੇ ਰੋਕ ਲਗਾਉਣ ਨੂੰ ਲੈ ਕੇ ਬਰਾਨਾਲਾ ਦੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਖ਼ਜ਼ਾਨਾ ਦਫ਼ਤਰ ਦੇ ਸਾਹਮਣੇ ਸੂਬਾ ਸਰਕਾਰ ਅਤੇ ਵਿੱਤ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਮੇਂ ਸਿਰ ਤਨਖਾਹਾਂ ਰਿਲੀਜ਼ ਨਾ ਕੀਤੇ ਜਾਣ 'ਤੇ ਸੰਘਰਸ਼ ਤੇਜ਼ ਕੀਤੇ ਜਾਣ ਦੀ ਚੇਤਾਵਨੀ ਵੀ ਦਿੱਤੀ।

ਤਨਖਾਹਾਂ ਤੋਂ ਵਾਂਝੇ ਸਰਕਾਰੀ ਮੁਲਾਜ਼ਮ
ਤਨਖਾਹਾਂ ਤੋਂ ਵਾਂਝੇ ਸਰਕਾਰੀ ਮੁਲਾਜ਼ਮ
author img

By

Published : Dec 6, 2019, 8:38 AM IST

ਬਰਨਾਲਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੇ ਜਾਣ ਅਤੇ ਮਿਲਣ ਵਾਲੇ ਲਾਭ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਚਲਦੇ ਜ਼ਿਲ੍ਹੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਵੱਲੋਂ ਖ਼ਜ਼ਾਨਾ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ।ਧਰਨੇ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਪੀਡਬਲਯੂਡੀ ਦੇ ਅਧੀਨ ਆਉਂਦੇ ਸਾਰੇ ਹੀ ਵਿਭਾਗਾਂ ਵਾਟਰ ਸਪਲਾਈ , ਨਹਿਰੀ ਵਿਭਾਗ, ਪੰਚਾਇਤੀ ਵਿਭਾਗ, ਸਿੰਚਾਈ ਵਿਭਾਗ, ਅਤੇ ਹੋਰ ਕਈ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਤਨਖਾਹਾਂ, ਪੈਨਸ਼ਨ, ਮੈਡੀਕਲ, ਜੀਪੀਐੱਸ, ਡੀਏ ਲਾਭ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਰੋਸ ਦੇ ਚੱਲਦੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ।

ਤਨਖਾਹਾਂ ਤੋਂ ਵਾਂਝੇ ਸਰਕਾਰੀ ਮੁਲਾਜ਼ਮ

ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਖਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ਮੁਲਾਜ਼ਮਾਂ ਦੇ ਸਾਰੇ ਲਾਭ ਰੋਕ ਰਹੀ। ਅਜਿਹਾ ਕਰਨਾ ਪੰਜਾਬ ਸਰਕਾਰ ਵੱਲੋਂ ਸ਼ਰੇਆਮ ਧੱਕਾ ਸ਼ਾਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਖ਼ਜਾਨਾ ਖਾਲ੍ਹੀ ਨਹੀਂ ਹੈ।

ਹੋਰ ਪੜ੍ਹੋ: ਤਨਖ਼ਾਹਾਂ ਨਾ ਮਿਲਣ 'ਤੇ ਦਰਜਾ ਚਾਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਸਣੇ ਆਪਣੀ ਐਸ਼ੋ ਆਰਾਮ ਲਈ ਖਰਚਾ ਕਰਕੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਰਹੇ ਹਨ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੇਲੇ ਖਜ਼ਾਨਾ ਖਾਲੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖ਼ਜਾਨਾ ਮੁਲਾਜ਼ਮਾਂ ਨੇ ਖ਼ਤਮ ਨਹੀਂ ਕੀਤਾ, ਪਰ ਇਸ ਦੀ ਸਜ਼ਾ ਪੰਜਾਬ ਦੀ ਜਨਤਾ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਘਰ ਦੇ ਖ਼ਰਚੇ ਅਤੇ ਬੱਚਿਆਂ ਲਈ ਜ਼ਰੂਰੀ ਚੀਜਾਂ ਲਈ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦਾ ਰਵੱਈਆ ਨਾ ਬਦਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਅਤੇ 8 ਦਸੰਬਰ ਨੂੰ ਪੰਜਾਬ ਪੱਧਰੀ ਮੀਟਿੰਗ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Intro:ਬਰਨਾਲਾ।

ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਪੰਜਾਬ ਨੇ ਜੋ ਪੰਜਾਬ ਦੇ ਖਜ਼ਾਨੇ ਦੀ ਹਾਲਤ ਪੰਜਾਬ ਦੇ ਲੋਕਾਂ ਦੇ ਸਾਹਮਣੇ ਰੱਖੀ ਅਤੇ ਜੋ ਪੰਜਾਬ ਸਰਕਾਰ ਵੱਲੋਂ ਤੁਗਲਕੀ ਫ਼ਰਮਾਣ ਜਾਰੀ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੁਰਾਣੇ ਲਾਭ ਨੂੰ ਰੋਕ ਲਿਆ ਗਿਆ। ਜਿਸ ਦੇ ਰੋਸ ਵਿਚ ਅੱਜ ਜ਼ਿਲ੍ਹਾ ਬਰਨਾਲਾ ਦੇ ਖ਼ਜ਼ਾਨਾ ਦਫ਼ਤਰ ਦੇ ਸਾਹਮਣੇ ਪੰਜਾਬ ਸੂਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਧਰਨਾ ਦੇ ਕੇ ਵਿੱਤ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੀਡਬਲਯੂਡੀ ਦੇ ਅਧੀਨ ਆਉਂਦੇ ਸਾਰੇ ਵਿਭਾਗਾਂ ਵਾਟਰ ਸਪਲਾਈ, ਨਹਿਰੀ ਵਿਭਾਗ, ਪੰਚਾਇਤੀ ਵਿਭਾਗ, ਸਿੰਚਾਈ ਵਿਭਾਗ, ਅਤੇ ਹੋਰ ਕਈ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀ ਤਨਖਾਹ, ਪੈਨਸ਼ਨ, ਮੈਡੀਕਲ, ਜੀਪੀਐੱਸ, ਡੀਏ ਲਾਭ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਰੋਸ ਦੇ ਚੱਲਦੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। Body:ਇਸ ਮੌਕੇ ਧਰਨਾਕਾਰੀ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਖਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ਮੁਲਾਜ਼ਮਾਂ ਦੇ ਸਾਰੇ ਲਾਭ ਰੋਕ ਰਹੀ। ਪੰਜਾਬ ਸਰਕਾਰ ਵੱਲੋਂ ਸ਼ਰੇਆਮ ਧੱਕਾ ਸ਼ਾਹੀ ਹੈ। ਪੰਜਾਬ ਦਾ ਕੋਈ ਵੀ ਖ਼ਜ਼ਾਨਾ ਖਾਲੀ ਨਹੀਂ ਹੈ।
ਪੰਜਾਬ ਸਰਕਾਰ ਦੇ ਮੰਤਰੀ ਸਮੇਤ ਖ਼ੁਦ ਮੁੱਖ ਮੰਤਰੀ ਆਪਣੀ ਐਸ਼ੋ ਆਰਾਮ ਨਾਲ ਖਰਚਾ ਕਰਕੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਰਹੇ ਹਨ । ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੇਲੇ ਖਜ਼ਾਨਾ ਖਾਲੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜਾਨਾ ਮੁਲਾਜ਼ਮਾਂ ਨੇ ਖ਼ਤਮ ਨਹੀਂ ਕੀਤਾ, ਪ੍ਰੰਤੂ ਸਜ਼ਾ ਮੁਲਾਜ਼ਮਾਂ ਅਤੇ ਪੰਜਾਬ ਦੀ ਜਨਤਾ ਨੂੰ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਰਕੇ ਸਰਕਾਰੀ ਮੁਲਾਜ਼ਮਾਂ ਦਾ ਬੁਰਾ ਹਾਲ ਹੈ ਅਤੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ। ਮੁਲਾਜ਼ਮਾਂ ਦੇ ਬੱਚਿਆਂ ਦੀਆਂ ਫੀਸਾਂ ਵੀ ਰੁੱਕ ਗਈਆਂ ਹਨ। ਇਸ ਤੋਂ ਇਲਾਵਾ ਹੋਰ ਘਰੇਲੂ ਖਰਚੇ ਵੀ ਬੰਦ ਹੋ ਚੁੱਕੇ ਹਨ। ਸਰਕਾਰ ਦੇ ਇਸ ਫਰਮਾਨ ਕਰਕੇ ਮੁਲਾਜ਼ਮਾਂ ਦੇ ਘਰਾਂ ਦੀ ਆਰਥਿਕ ਹਾਲਤ ਮਾੜੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦਾ ਰਵੱਈਆ ਨਾ ਬਦਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਅਤੇ 8 ਦਸੰਬਰ ਨੂੰ ਪੰਜਾਬ ਪੱਧਰੀ ਮੀਟਿੰਗ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।Conclusion:
BYTE - ਕਰਮਜੀਤ ਸਿੰਘ ਬੀਹਲਾ ਸੂਬਾ ਕਨਵੀਨਰ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ

BYTE -ਹਰਵਿੰਦਰ ਮੱਲ੍ਹੀਆਂ ਸਰਕਾਰੀ ਅਧਿਆਪਕ

BYTE -ਅਨਿਲ ਕੁਮਾਰ ਜ਼ਿਲ੍ਹਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.