ਬਰਨਾਲਾ: ਪੁਲਿਸ ਦੀ ਮੁਸ਼ਤੈਦੀ ਕਾਰਨ ਇੱਕ ਵੱਡਾ ਧਾਰਮਿਕ ਵਿਵਾਦ ਹੋਣ ਤੋਂ ਬਚਾਅ ਹੋ ਗਿਆ। ਮਾਮਲਾ ਬਰਨਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਦਾ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠ ਕੇ ਪਾਠ ਕਰ ਰਹੇ ਇੱਕ ਗ੍ਰੰਥੀ 'ਤੇ ਇੱਕ ਨੌਜਵਾਨ ਨੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਇਸ ਮਾਮਲੇ ਵਿੱਚ ਪੁਲੀਸ ਪ੍ਰਸ਼ਾਸ਼ਨ ਨੇ ਤੇਜ਼ੀ ਦਿਖਾਉਂਦੇ ਹੋਏ ਗ੍ਰੰਥੀ ਦੀ ਸ਼ਿਕਾਇਤ ਤੋਂ ਬਾਅਦ ਹਮਲਾਵਰ ਨੌਜਵਾਨ ਨੂੰ ਕਾਬੂ ਕਰ ਲਿਆ। ਜਿਸ ਕਾਰਨ ਧਾਰਮਿਕ ਵਿਵਾਦ ਹੋਣ ਤੋਂ ਬਚਾਅ ਹੋ ਗਿਆ।
ਗ੍ਰੰਥੀ 'ਤੇ ਹਮਲਾ ਕਰਨ ਵਾਲੇ ਨੌਜਵਾਨ ਬਿੰਦਰ ਸਿੰਘ ਪੁੱਤਰ ਮੇਵਾ ਸਿੰਘ ਨੇ ਕਿਹਾ ਕਿ ਉਸਦੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਸੀ, ਪਰ ਉਸਨੂੰ ਮਹਿਸੂਸ ਹੋਇਆ ਕਿ ਇਹ ਗ੍ਰੰਥੀ ਸਹੀ ਤਰ੍ਹਾਂ ਪਾਠ ਨਹੀਂ ਕਰ ਰਿਹਾ। ਜਿਸ ਕਾਰਨ ਉਸਨੇ ਗ੍ਰੰਥੀ 'ਤੇ ਹਮਲਾ ਕੀਤਾ।
ਇਸ ਗੰਭੀਰ ਮਾਮਲੇ 'ਤੇ ਗੁਰਦੁਆਰਾ ਮੰਜੀ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 6.30 ਵਜੇ, ਗੁਰਦੁਆਰਾ ਸਾਹਿਬ ਵਿਚ ਰੋਜ਼ਾਨਾ ਦੀ ਤਰ੍ਹਾਂ ਪਾਠ ਕਰ ਰਿਹਾ ਸੀ। ਜਿੱਥੇ ਦੋਸ਼ੀ ਬਿੰਦਰ ਸਿੰਘ ਪਾਲਕੀ ਸਾਹਿਬ ਵੱਲ ਆਇਆ ਅਤੇ ਉਸ 'ਤੇ ਪਾਠ ਕਰਦੇ ਸਮੇਂ ਹਮਲਾ ਕਰ ਦਿੱਤਾ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ। ਪਰ ਗੁਰੂ ਸਾਹਿਬ ਦੀ ਮਰਿਯਾਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਠ ਜਾਰੀ ਰੱਖਿਆ ਅਤੇ ਬਾਅਦ ਵਿੱਚ ਸਾਰੀ ਘਟਨਾ ਪੁਲਿਸ ਨੂੰ ਦੇ ਦਿੱਤੀ। ਪੁਲਿਸ ਨੇ ਤੇਜ਼ੀ ਦਿਖਾਈ ਅਤੇ ਬਿੰਦਰ ਸਿੰਘ ਨੂੰ ਦੋਸ਼ੀ ਗ੍ਰਿਫਤਾਰ ਕਰ ਲਿਆ।
ਇਸ ਗੰਭੀਰ ਮਸਲੇ 'ਤੇ ਬਰਨਾਲਾ ਸਿਟੀ 2 ਥਾਣੇ ਦੇ ਐਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਮੰਜੀ ਸਾਹਿਬ ਵਿਖੇ ਗ੍ਰੰਥੀ ਸਿੰਘ ਦਾ ਪਾਠ ਕਰਨ ਵਾਲਾ ਇਕ ਨੌਜਵਾਨ ਹਮਲਾ ਕਰ ਕੇ ਫਰਾਰ ਹੋ ਗਿਆ ਹੈ। ਉਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉਹਨਾਂ ਨੇ ਤੁਰੰਤ ਮੁਲਜ਼ਮ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ, ਜਿਸ ਤੋਂ ਥੋੜ੍ਹੀ ਦੇਰ ਬਾਅਦ ਮੁਲਜ਼ਮ ਨੌਜਵਾਨ ਬਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਆਹਤ ਕਰਨ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਦਕਿ ਉਹਨਾਂ ਕਿਹਾ ਕਿ ਦੋਸ਼ੀ ਨੌਜਵਾਨ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ।