ਬਰਨਾਲਾ: ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਪਾਬੰਦੀਆਂ ਕਾਰਨ ਹੋਈ ਸਕੂਲਾਂ ਦੀ ਤਾਲਾਬੰਦੀ ਨੂੰ ਪੜਾਅਵਾਰ ਖਤਮ ਕੀਤਾ ਜਾ ਰਿਹਾ ਹੈ। 5ਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਪਹਿਲਾਂ ਹੀ ਖੋਲਣ ਉਪਰੰਤ ਹੁਣ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵੀ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ ਵਿੱਚ ਰੌਣਕਾਂ ਪਰਤ ਆਈਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਸਬੀਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਸੁੰਧਰਾ ਕਪਿਲਾ ਵੱਲੋਂ ‘ਪੜੋ ਪੰਜਾਬ’ ਦੇ ਜ਼ਿਲਾ ਕੋਆਰਡੀਨੇਟਰ ਕੁਲਦੀਪ ਸਿੰਘ ਭੁੱਲਰ ਅਤੇ ਨਰਿੰਦਰ ਕੁਮਾਰ ਸਹਾਇਕ ਜ਼ਿਲਾ ਕੋਆਰਡੀਨੇਟਰ ਸਮੇਤ ਸਕੂਲ ਖੁੱਲਣ ਦੇ ਪਹਿਲੇ ਦਿਨ ਖੁਦ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਲਕਾਨ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਗਿਆ। ਉਨਾਂ ਦੱਸਿਆ ਕਿ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੇ ਅੱਜ ਪਹਿਲੇ ਦਿਨ ਜ਼ਿਲੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਵਿਦਿਆਰਥੀ ਉਤਸ਼ਾਹ ਨਾਲ ਪਹੁੰਚੇ ਹਨ।
ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜਾਈ ਦੇ ਨਾਲ ਨਾਲ ਸਿਹਤ ਦਾ ਖਿਆਲ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਉਨਾਂ ਦੱਸਿਆ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ’ਤੇ ਵਿਦਿਆਰਥੀਆਂ ਦੇ ਮਪਿਆਂ ਅਤੇ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਲਕਾਨ ਦੇ ਹੈਡ ਟੀਚਰ ਸ੍ਰੀਮਤੀ ਵੀਰਾਂਵੰਤੀ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਪੜਾਈ ਲੀਹ ’ਤੇ ਆ ਜਾਵੇਗੀ।
ਇਸੇ ਤਰਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਮੁਖੀ ਹਰਪ੍ਰੀਤ ਸਿੰਘ ਦੀਵਾਨਾ ਅਤੇ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ ਦੇ ਸੈਂਟਰ ਹੈਡ ਟੀਚਰ ਹਰਬੰਸ ਸਿੰਘ ਸੰਘੇੜਾ ਸਮੇਤ ਸਕੂਲ ਮੁਖੀਆਂ ਨੇ ਦੱਸਿਆ ਕਿ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੇ ਪਹਿਲੇ ਦਿਨ ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਉਤਸ਼ਾਹ ਹੈ।
ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਮਦ ਨਾਲ ਵਧੀਆਂ ਰੌਣਕਾਂ - District Education Officer
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਪਾਬੰਦੀਆਂ ਕਾਰਨ ਹੋਈ ਸਕੂਲਾਂ ਦੀ ਤਾਲਾਬੰਦੀ ਨੂੰ ਪੜਾਅਵਾਰ ਖਤਮ ਕੀਤਾ ਜਾ ਰਿਹਾ ਹੈ। 5ਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਪਹਿਲਾਂ ਹੀ ਖੋਲਣ ਉਪਰੰਤ ਹੁਣ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵੀ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ ਵਿੱਚ ਰੌਣਕਾਂ ਪਰਤ ਆਈਆਂ ਹਨ।