ETV Bharat / state

ਆਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ ਤਹਿਤ ਮਨਾਈ ਜਾ ਰਹੀ ਹੈ ਹਰੀ ਦੀਵਾਲੀ - ਆਜ਼ਾਦੀ ਦੀ 75ਵੀਂ ਵਰੇਗੰਢ

ਹਿ ਮੰਤਰਾਲਾ ਭਾਰਤ ਸਰਕਾਰ ਨਾਲ ਸਬੰਧਤ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਵਿਭਾਗ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ ਤਹਿਤ ਹਰੀ ਦੀਵਾਲੀ ਦਾ ਮਨਾਉਣ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਤੁਲਸੀ ਅਤੇ ਦੇਸੀ ਬੂਟੇ ਵੰਡਣ ਦੀ ਰਸਮ ਦੀ ਸ਼ੁਰੂਆਤ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਮਾਂਡੈਂਟ ਰਛਪਾਲ ਸਿੰਘ ਧੂਰੀ ਨੇ ਕੀਤੀ, ਜਦੋਂਕਿ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਤੇ ਡੀਐਸਪੀ ਹੈਡਕੁਆਰਟਰ ਰਾਮ ਜੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।

ਆਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ ਤਹਿਤ ਮਨਾਈ ਜਾ ਰਹੀ ਹੈ ਹਰੀ ਦੀਵਾਲੀ

author img

By

Published : Oct 30, 2021, 6:09 PM IST

ਬਰਨਾਲਾ: ਗ੍ਰਹਿ ਮੰਤਰਾਲਾ ਭਾਰਤ ਸਰਕਾਰ (Government of India) ਨਾਲ ਸਬੰਧਤ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਵਿਭਾਗ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ (Amrit Maha-Utsav of Independence) ਤਹਿਤ ਹਰੀ ਦੀਵਾਲੀ (Green diwali) ਦਾ ਮਨਾਉਣ ਦਾ ਆਗਾਜ਼ ਕੀਤਾ ਗਿਆ ਹੈ।

ਇਸ ਮੌਕੇ ਤੁਲਸੀ ਅਤੇ ਦੇਸੀ ਬੂਟੇ ਵੰਡਣ ਦੀ ਰਸਮ ਦੀ ਸ਼ੁਰੂਆਤ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਮਾਂਡੈਂਟ ਰਛਪਾਲ ਸਿੰਘ ਧੂਰੀ ਨੇ ਕੀਤੀ, ਜਦੋਂਕਿ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਤੇ ਡੀਐਸਪੀ ਹੈਡਕੁਆਰਟਰ ਰਾਮ ਜੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।

ਆਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ ਤਹਿਤ ਮਨਾਈ ਜਾ ਰਹੀ ਹੈ ਹਰੀ ਦੀਵਾਲੀ

ਇਸ ਮੌਕੇ ਕਮਾਂਡੈਂਟ ਰਛਪਾਲ ਸਿੰਘ ਧੂਰੀ ਨੇ ਆਖਿਆ ਕਿ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ ਮਤਲਬ ਹੀ ਆਪਣੇ ਸੂਬੇ ਨੂੰ ਬਚਾਉੁਣਾ ਹੈ, ਜਿਸ ਕਰਕੇ ਆਲੇ ਦੁਆਲੇ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਵੀ ਨੈਤਿਕ ਜ਼ਿੰਮੇਵਾਰੀ ਹੈ। ਉਨਾਂ ਕਿਹਾ ਕਿ ਦੋਵੇਂ ਵਿਭਾਗ ਮਾਨਵਤਾ ਦੀ ਸੇਵਾ ਲਈ ਤਤਪਰ ਹੈ।

ਇਸ ਮੌਕੇ ਡੀਐਸਪੀ ਹੈਡਕੁਆਰਟਰ ਰਾਮ ਜੀ ਨੇ ਦੱਸਿਆ ਕਿ ਆਜ਼ਾਦੀ ਦੀ 75ਵੀਂ ਵਰੇਗੰਢ (75th Anniversary of Independence) ਨੂੰ ਲੈ ਕੇ ਦੇਸ਼ ਭਰ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹਾਂ-ਉਤਸਵ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹਰੀ ਦੀਵਾਲੀ ਦਾ ਸੁਨੇਹਾ ਦਿੱਤਾ ਗਿਆ ਹੈ। ਇਹ ਉਪਰਾਲਾ ਬਹੁਤ ਵਧੀਆ ਹੈ। ਲੋਕਾਂ ਨੂੰ ਇਸ ਉਪਰਾਲੇ ਲਈ ਸਹਿਯੋਗ ਦੇਣਾ ਚਾਹੀਦਾ ਹੈ। ਅੱਦ ਲੋਕਾਂ ਨੂੰ ਮੈਡੀਸਿਨ ਪਲਾਂਟ ਵੰਡੇ ਗਏ ਹਨ ਅਤੇ ਦੀਵਾਲੀ ਮੌਕੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਪਟਾਖੇ ਵਗੈਰਾ ਨਾ ਚਲਾਉਣ ਲਈ ਅਪੀਲ ਕੀਤੀ ਗਈ ਹੈ।

ਇਸ ਮੌਕੇ ਸਮਾਗਮ ਵਿੱਚ ਔਰਤਾਂ ਵਲੋਂ ਵੀ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ ਗਈ। ਉਹਨਾਂ ਕਿਹਾ ਕਿ ਗਰੀਨ ਦੀਵਾਲੀ (Green diwali) ਮਨਾਉਣ ਲਈ ਅੱਜ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਪਟਾਖਿਆਂ ਨਾਲ ਪ੍ਰਦੂਸ਼ਣ ਹੁੰਦਾ ਹੈ। ਸਾਨੂੰ ਪਟਾਖੇ ਚਲਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ ਅਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਪਟਾਕੇ ਚਲਾਉਣ ‘ਤੇ ਬੈਨ !

ETV Bharat Logo

Copyright © 2025 Ushodaya Enterprises Pvt. Ltd., All Rights Reserved.