ETV Bharat / state

ਸੁਖਪਾਲ ਖਹਿਰਾ ਨੂੰ ਛੱਡ ਸਾਰੇ ਬਾਗੀ ਵਿਧਾਇਕਾਂ ਦਾ ਪਾਰਟੀ 'ਚ ਸਵਾਗਤ: ਹਰਪਾਲ ਚੀਮਾ - ਬਰਨਾਲਾ ਨਿਊਜ਼ ਅਪਡੇਟ

ਵਿਰੋਧੀ ਧਿਰ ਆਗੂ ਤੇ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਅੱਜ ਬਰਨਾਲਾ ਪੁੱਜੇ। ਉਹ ਇਥੇ ਪਿੰਡ ਠੀਕਰੀਵਾਲਾ ਵਿਖੇ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ।

ਖਹਿਰਾ ਨੂੰ ਛੱਡ, ਹੋਰਨਾਂ ਬਾਗੀ ਵਿਧਾਇਕਾਂ ਨੂੰ " ਆਪ" 'ਚ ਸ਼ਾਮਲ ਹੋਣ ਦਾ ਸੱਦਾ

author img

By

Published : Jan 20, 2020, 7:43 PM IST

ਬਰਨਾਲਾ: ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅੱਜ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ ।

ਖਹਿਰਾ ਨੂੰ ਛੱਡ, ਹੋਰਨਾਂ ਬਾਗੀ ਵਿਧਾਇਕਾਂ ਨੂੰ " ਆਪ" 'ਚ ਸ਼ਾਮਲ ਹੋਣ ਦਾ ਸੱਦਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਸਮੁੱਚੇ ਪੰਜਾਬੀਆਂ ਨੂੰ ਸੱਦਾ ਦਿੰਦੀ ਹੈ ਕਿ ਆਓ ਅਸੀਂ ਸਾਰੇ ਰੱਲ ਕੇ ਪੰਜਾਬ ਨੂੰ ਬਚਾਈਏ। ਉਨ੍ਹਾਂ ਕਿਹਾ ਮੌਜੂਦਾ ਸਮੇਂ 'ਚ ਪੰਜਾਬ ਬਰਬਾਦੀ ਦੇ ਕੰਢੇ ਖੜ੍ਹਾ ਹੈ ਕਿਉਂਕਿ ਪੰਜਾਬ ਦੇ ਸਿਰ ਢਾਈ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਕਾਰਨ ਪੰਜਾਬ ਦੇ ਨੌਜਵਾਨ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ 'ਚ ਜਾ ਰਹੇ ਹਨ। ਇਸ ਵੇਲੇ ਕਿਸਾਨ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਕਰ ਰਹੇ ਹਨ। ਪੰਜਾਬ ਦਾ ਹਰੇਕ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁੱਖੀ ਹੋ ਚੁੱਕਿਆ ਹੈ।

ਹਰਪਾਲ ਚੀਮਾ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਮਨੋਰਥ ਪੱਤਰ ਦੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਕਿ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਅਸੀਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸੱਦਾ ਦੇ ਰਹੇ ਹਾਂ। ਉਨ੍ਹਾਂ ਪਰਮਿੰਦਰ ਢੀਂਡਸਾ, ਨਵਜੋਤ ਸਿੰਘ ਸਿੱਧੂ ਸਣੇ ਹਰ ਇੱਕ ਪੰਜਾਬ ਪੱਖੀ ਲੀਡਰ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ ਹੈ।

ਇਸ ਦੌਰਾਨ ਉਨ੍ਹਾਂ ਨੇ "ਆਪ" ਤੋਂ ਬਾਗ਼ੀ ਹੋਏ ਵਿਧਾਇਕਾਂ ਦੇ ਮਾਮਲੇ 'ਤੇ ਕਿਹਾ ਕਿ ਸਾਰੇ ਬਾਗੀ ਵਿਧਾਇਕਾਂ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਹੈ। ਜਿਸ ਮੁਹਿੰਮ ਲਈ, ਜਿਸ ਕਾਰਜ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਉਹ ਵਿਧਾਇਕ ਚੁਣੇ ਗਏ ਹਨ,ਉਸ ਨੂੰ ਪੂਰਾ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ।

ਹਰਪਾਲ ਚੀਮਾ ਨੇ ਕਿਹਾ ਕਿ 2017 'ਚ ਪੰਜਾਬ ਦੀ ਤਸਵੀਰ ਬਦਲਣ ਤੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਦਲਣ ਲਈ, ਉਹ ਜਿਸ ਸੋਚ ਨੂੰ ਲੈ ਕੇ ਚੱਲੇ ਸਨ, ਉਹ ਅਜੇ ਵੀ ਉਸੇ ਸੋਚ ਤੇ ਕਾਇਮ ਹਨ, ਪਰ ਕੁੱਝ ਵਿਧਾਇਕ ਪਾਰਟੀ ਨੂੰ ਛੱਡ ਕੇ ਚਲੇ ਗਏ ਸਨ। ਜਿਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਚੀਮਾ ਨੇ ਪਾਰਟੀ 'ਚ ਸੁਖਪਾਲ ਖਹਿਰਾ ਦੀ ਵਾਪਸੀ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਖਹਿਰਾ ਨੇ ਪਾਰਟੀ ਨੂੰ ਤੋੜਨ ਤੇ ਨਵੇਂ ਵਿਧਾਇਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਦਾ ਸਮੁੱਚੇ ਪੰਜਾਬ ਵਾਸੀਆਂ ਨੂੰ ਪਤਾ ਲੱਗ ਚੁੱਕਿਆ ਹੈ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਬਕ ਵੀ ਸਿੱਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਪਾਰਟੀ 'ਚ ਮੁੜ ਲਿਆਉਣ ਤੋਂ ਅਸੀਂ ਗੁਰੇਜ਼ ਕਰਾਂਗੇ। ਉਨ੍ਹਾਂ ਆਖਿਆ ਕਿ ਸੁਖਪਾਲ ਖਹਿਰਾ ਨੂੰ ਛੱਡ ਪਾਰਟੀ 'ਚ ਹੋਰਨਾਂ ਲੋਕਾਂ ਦਾ ਨਿੱਘਾ ਸਵਾਗਤ ਹੈ।

Intro:ਬਰਨਾਲਾ।
ਬਰਨਾਲਾ ਵਿਖੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਛੱਡ ਕੇ ਬਾਕੀ ਸਾਰੇ ਬਾਗੀ ਵਿਧਾਇਕਾਂ ਦਾ ਪਾਰਟੀ ਵਿੱਚ ਸਵਾਗਤ ਹੈ, ਕਿਉਂਕਿ ਸੁਖਪਾਲ ਖਹਿਰਾ ਨੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ।

Body:ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅੱਜ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿਖੇ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮੁੱਚੇ ਪੰਜਾਬੀਆਂ ਨੂੰ ਸੱਦਾ ਦਿੰਦੀ ਹੈ ਕਿ ਆਓ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਅਤੇ ਪੰਜਾਬ ਨੂੰ ਬਚਾਈਏ। ਪੰਜਾਬ ਇਸ ਮੌਕੇ ਬਰਬਾਦੀ ਦੇ ਕੰਢੇ ਉੱਤੇ ਖੜ੍ਹਾ ਹੈ, ਕਿਉਂਕਿ ਪੰਜਾਬ ਦੇ ਸਿਰ ਢਾਈ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਦਾ ਨੌਜਵਾਨ ਪੰਜਾਬ ਨੂੰ ਛੱਡ ਕੇ ਵਿਦੇਸ਼ ਜਾ ਰਿਹਾ ਹੈ ਅਤੇ ਕਿਸਾਨ ਕਰਜ਼ੇ ਕਾਰਨ ਆਤਮ ਹੱਤਿਆ ਕਰ ਰਹੇ ਹਨ। ਪੰਜਾਬ ਦਾ ਹਰੇਕ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਚੁੱਕਿਆ ਹੈ।
ਕੈਪਟਨ ਸਰਕਾਰ ਨੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਨੇ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੇ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸੱਦਾ ਦੇ ਰਹੇ ਹਾਂ। ਉਨ੍ਹਾਂ ਪਰਮਿੰਦਰ ਢੀਂਡਸਾ ਨਵਜੋਤ ਸਿੰਘ ਸਿੱਧੂ ਸਮੇਤ ਹਰ ਇੱਕ ਪੰਜਾਬ ਪੱਖੀ ਲੀਡਰ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ।
ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਵਿਧਾਇਕਾਂ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਸਾਰੇ ਬਾਗੀ ਵਿਧਾਇਕਾਂ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਹੈ। ਜਿਸ ਮੁਹਿੰਮ ਲਈ, ਜਿਸ ਕਾਰਜ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਉਹ ਵਿਧਾਇਕ ਚੁਣੇ ਗਏ ਹਨ , ਉਸ ਨੂੰ ਪੂਰਾ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ।
ਹਰਪਾਲ ਚੀਮਾ ਨੇ ਕਿਹਾ ਕਿ 2017 ਵਿੱਚ ਪੰਜਾਬ ਨੂੰ ਬਦਲਣ, ਪੰਜਾਬ ਦੀ ਤਸਵੀਰ ਬਦਲਣ ਅਤੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਦਲਣ ਲਈ, ਉਹ ਜਿਸ ਸੋਚ ਨੂੰ ਲੈ ਕੇ ਚੱਲੇ ਸਨ, ਅਸੀਂ ਉਸੇ ਸੋਚ ਤੇ ਅੱਜ ਵੀ ਕਾਇਮ ਹਨ, ਪਰ ਕੁਝ ਵਿਧਾਇਕ ਪਾਰਟੀ ਨੂੰ ਛੱਡ ਕੇ ਚਲੇ ਗਏ ਸਨ। ਜਿਨ੍ਹਾਂ ਨੂੰ ਅੱਜ ਉਹ ਮੁੜ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ।
ਸੁਖਪਾਲ ਖਹਿਰਾ ਦੇ ਪਾਰਟੀ ਵਾਪਸੀ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਨਵੇਂ ਵਿਧਾਇਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦਾ ਸਮੁੱਚੇ ਪੰਜਾਬ ਵਾਸੀਆਂ ਨੂੰ ਪਤਾ ਲੱਗ ਚੁੱਕਿਆ ਹੈ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਬਕ ਵੀ ਸਿਖਾ ਦਿੱਤਾ ਹੈ। ਅਜਿਹੇ ਵਿਅਕਤੀ ਤੋਂ ਅਸੀਂ ਪਾਰਟੀ ਵਿੱਚ ਵਾਪਸੀ ਤੋਂ ਗੁਰੇਜ਼ ਕਰਾਂਗੇ।
BYTE - ਹਰਪਾਲ ਸਿੰਘ ਚੀਮਾ (ਆਗੂ ਵਿਰੋਧੀ ਧਿਰ ਆਮ ਆਦਮੀ ਪਾਰਟੀ)

Conclusion:(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2025 Ushodaya Enterprises Pvt. Ltd., All Rights Reserved.