ETV Bharat / state

'ਕਿਸਾਨਾਂ ਦੀਆਂ ਜੁੱਤੀਆਂ ਦੇ ਡਰ ਤੋਂ ਹਰਸਿਮਰਤ ਬਾਦਲ ਨੇ ਦਿੱਤਾ ਅਸਤੀਫ਼ਾ'

author img

By

Published : Sep 18, 2020, 8:58 PM IST

ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਡਰਾਮੇਬਾਜ਼ੀ ਦੱਸਿਆ।

ਫ਼ੋਟੋ
ਫ਼ੋਟੋ

ਬਰਨਾਲਾ: ਬੀਤੇ ਦਿਨੀਂ ਕੇਂਦਰੀ ਵਜ਼ਾਰਤ ਤੋਂ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਲਗਾਤਾਰ ਵਿਰੋਧੀ ਧਿਰਾਂ ਵੱਲੋਂ ਅਕਾਲੀ ਪਾਰਟੀ ਤੇ ਹਰਸਿਮਰਤ ਦੇ ਅਸਤੀਫੇ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਆਪ ਦੇ ਵਿਧਾਇਕ ਗੁਰਮੀਤ ਸਿੰਘ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਡਰਾਮੇਬਾਜ਼ੀ ਕਿਹਾ।

ਵੀਡੀਓ

ਆਪ ਵਿਧਾਇਕ ਗੁਰਮੀਤ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਕਿਸਾਨੀਂ ਹਿੱਤਾਂ ਲਈ ਨਹੀਂ ਦਿੱਤਾ ਬਲਕਿ ਕਿਸਾਨਾਂ ਵੱਲੋਂ ਅਕਾਲੀ ਦਲ ਨੂੰ ਪੈਣ ਵਾਲਿਆਂ ਜੁੱਤਿਆਂ ਦੇ ਡਰ ਤੋਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਰਡੀਨੈਂਸ ਦੇ ਵਿਰੋਧ ਵਿੱਚ ਅਸਤੀਫ਼ਾ ਦੇਣਾ ਸੀ ਤਾਂ ਉਦੋਂ ਹੀ ਦੇਣਾ ਸੀ ਜਦੋਂ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਕੈਬਿਨੇਟ ਵਿੱਚ ਲਿਆਂਦਾ ਗਿਆ ਸੀ। ਉਦੋਂ ਤਾਂ ਹਰਸਿਮਰਤ ਕੌਰ ਨੇ ਇਨ੍ਹਾਂ ਆਰਡੀਨੈਂਸਾ ਨੂੰ ਪਾਸ ਕਰਨ ਲਈ ਦਸਤਖ਼ਤ ਕੀਤੇ ਸੀ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਇਸ ਦੇ ਹੱਕ ’ਚ ਬਿਆਨ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਸਟੈਂਡ ਨਹੀਂ ਹੈ ਅਕਾਲੀ ਦਲ ਪੈਰ-ਪੈਰ ਉੱਤੇ ਆਪਣੇ ਬਿਆਨ ਬਦਲਦਾ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਨੇ 3 ਤਰੀਕ ਨੂੰ ਬਿਆਨ ਜਾਰੀ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹੱਕ ਵਿੱਚ ਹਨ ਪਰ ਵਿਰੋਧੀ ਧਿਰ ਜਾਣ ਬੁਝ ਕੇ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਦੇ ਅਸਤੀਫ਼ੇ ਨੂੰ ਅਕਾਲੀ ਦਲ ਕੁਰਬਾਨੀ ਦੱਸ ਰਿਹਾ ਹੈ ਜਦਕਿ ਹਰਸਿਮਰਤ ਕੌਰ ਨੇ ਅਸਤੀਫ਼ਾ ਮਜ਼ਬੂਰੀ ਵਜੋਂ ਤੇ 2022 ਦੀਆਂ ਚੋਣਾਂ ਨੂੰ ਦੇਖਦੇ ਦਿੱਤਾ ਹੈ।

ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਹਾਰਾਜਾ ਅਮਰਿੰਦਰ ਸਿੰਘ ਹੁਣ ਖ਼ੁਦ ਨੂੰ ਕਿਸਾਨ ਹਿਤੈਸ਼ੀ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਕਮੇਟੀ ਆਰਡੀਨੈਂਸਾਂ ਨੂੰ ਪ੍ਰਵਾਨਗੀ ਦਿੱਤੀ ਹੈ ਉਸ ਕਮੇਟੀ ਦੇ ਕੈਪਟਨ ਅਮਰਿੰਦਰ ਸਿੰਘ ਦੇ ਮੈਂਬਰ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਪਾਰਟੀ ਦੋਵੇਂ ਕਿਸਾਨਾਂ ਵਿਰੋਧੀ ਪਾਰਟੀਆਂ ਹਨ ਇਨ੍ਹਾਂ ਨੇ ਕਿਸਾਨੀ ਦਾ ਸੰਘੀ ਨੰਪਣ ਵਾਲਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ:328 ਸਰੂਪਾਂ ਦੇ ਮਾਮਲੇ 'ਚ ਨਵੀਂ ਅੰਤ੍ਰਿਗ ਕਮੇਟੀ ਨੇ ਸਿੱਖ ਕੌਮ ਤੋਂ ਮੰਗੀ ਮੁਆਫ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.