ETV Bharat / state

ਸਿਹਤ ਬੀਮਾ ਯੋਜਨਾ: ਅਗਸਤ ਮਹੀਨੇ 'ਚ ਮੋਹਰੀ ਰਿਹਾ ਸਿਵਲ ਹਸਪਤਾਲ ਬਰਨਾਲਾ

ਸਰਬੱਤ ਸਿਹਤ ਬੀਮਾ ਯੋਜਨਾ (Comprehensive health insurance plan) ਅਧੀਨ ਸਿਵਲ ਹਸਪਤਾਲ ਬਰਨਾਲਾ (Hospital Barnala) ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ 'ਤੇ ਅਗਸਤ ਮਹੀਨੇ 'ਚ ਸਿਵਲ ਹਸਪਤਾਲ ਬਰਨਾਲਾ ਸੂਬੇ ਦੇ ਸਾਰੇ ਹਸਪਤਾਲਾਂ ’ਚੋਂ ਮੋਹਰੀ ਰਿਹਾ ਹੈ।

ਸਿਹਤ ਬੀਮਾ ਯੋਜਨਾ: ਅਗਸਤ ਮਹੀਨੇ 'ਚ ਮੋਹਰੀ ਰਿਹਾ ਸਿਵਲ ਹਸਪਤਾਲ ਬਰਨਾਲਾ
ਸਿਹਤ ਬੀਮਾ ਯੋਜਨਾ: ਅਗਸਤ ਮਹੀਨੇ 'ਚ ਮੋਹਰੀ ਰਿਹਾ ਸਿਵਲ ਹਸਪਤਾਲ ਬਰਨਾਲਾ
author img

By

Published : Sep 8, 2021, 5:17 PM IST

ਬਰਨਾਲਾ: ਸਿਹਤ ਵਿਭਾਗ ਅਧੀਨ ਚੱਲ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ (Lifetime India Comprehensive Health Insurance Scheme) ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।

ਇਸ ਮੌਕੇ ਉਨਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ (Comprehensive health insurance plan) ਅਧੀਨ ਸਿਵਲ ਹਸਪਤਾਲ ਬਰਨਾਲਾ (Hospital Barnala) ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ 'ਤੇ ਅਗਸਤ ਮਹੀਨੇ 'ਚ ਸਿਵਲ ਹਸਪਤਾਲ ਬਰਨਾਲਾ ਸੂਬੇ ਦੇ ਸਾਰੇ ਹਸਪਤਾਲਾਂ ’ਚੋਂ ਮੋਹਰੀ ਰਿਹਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਸਿਵਲ ਹਸਪਤਾਲ ਬਰਨਾਲਾ ਵਿੱਚ 599 ਮਰੀਜ਼ਾਂ ਦਾ 43 ਲੱਖ ਰੁਪਏ ਤੋਂ ਵੱਧ ਦਾ ਇਲਾਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਕੀਤਾ ਗਿਆ।

ਇਸ ਮਹੀਨੇ ਦੌਰਾਨ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 974 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਜਦੋਂਕਿ ਪ੍ਰਾਈਵੇਟ ਹਸਪਤਾਲਾਂ ਨੇ 134 ਮਰੀਜ਼ਾਂ ਦਾ ਸਕੀਮ ਅਧੀਨ ਮੁਫ਼ਤ ਇਲਾਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2019 ਵਿੱਚ ਸਕੀਮ ਸ਼ੁਰੂ ਹੋਣ ਤੋਂ ਹੁਣ ਤੱਕ ਜ਼ਿਲੇ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਕੁੱਲ 15077 ਮਰੀਜ਼ਾਂ ਦਾ 10 ਕਰੋੜ 82 ਲੱਖ ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1737 ਮਰੀਜ਼ਾਂ ਦਾ 3 ਕਰੋੜ 65 ਲੱਖ ਰੁਪਏ ਦਾ ਇਲਾਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਜ਼ਿਲੇ ਵਿੱਚ ਤੰਬਾਕੂ ਵਿਰੁੱਧ ਗਤੀਵਿਧੀਆਂ ਤਹਿਤ ਤੰਬਾਕੂ ਕੰਟਰੋਲ ਸੈਲ ਸਥਾਪਿਤ ਕੀਤਾ ਹੋਇਆ ਹੈ। ਜਿਸ ਤਹਿਤ ਸਾਲ 2021 ਵਿਚ ਹੁਣ ਤੱਕ 527 ਚਲਾਨ ਕੀਤੇ ਹਨ। ਉਨਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਜਿਹੀਆਂ ਮੌਸਮੀ ਬਿਮਾਰੀਆਂ ਵਿਰੁੱਧ ਫੀਲਡ ਟੀਮਾਂ ਵੱਲੋਂ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਨਨੀ ਸੁਰੱਖਿਆ ਯੋਜਨਾ, ਰਾਸ਼ਟਰੀ ਬਾਲ ਸਵਾਸਥਯ ਕਾਰਿਆਕ੍ਰਮ, ਕੋਵਿਡ ਸੈਂਪਿਗ, ਕੋਵਿਡ ਵਿਰੁੱਧ ਟੀਕਾਕਰਨ ਸੰਬੰਧੀ, ਨਸ਼ਾ ਛੁਡਾਊ ਕੇਂਦਰ, ਓਟ ਕਲੀਨਿਕਾਂ, ਜਨ ਔਸ਼ਧੀ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, SDM ਸ੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਜ) ਸ੍ਰੀ ਦੇਵਦਰਸ਼ਦੀਪ ਸਿੰਘ, SMO ਤਪਾ ਡਾ. ਪ੍ਰਵੇਸ਼, SMO ਮਹਿਲ ਕਲਾਂ ਡਾ. ਜੈਦੀਪ ਚਹਿਲ, ਜ਼ਿਲਾ ਐਪਡੀਮੋਲੋਜਿਸਟ ਡਾ. ਮੁਨੀਸ਼, ਡੀਪੀਐਮ ਕੁਲਵੰਤ ਸਿੰਘ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਸਿਹਤ ਬੀਮਾ ਯੋਜਨਾ: ਹੁਣ ਸਰਕਲ ਰੈਵੇਨਿਊ ਅਫਸਰ ਵੀ ਪਿੰਡ ਵਾਰ ਲਗਾਉਣਗੇ ਕੈਂਪ

ETV Bharat Logo

Copyright © 2024 Ushodaya Enterprises Pvt. Ltd., All Rights Reserved.