ਬਰਨਾਲਾ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਅਤੇ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਹਨਾਂ ਨੇ ਗਾਰਡ ਆਫ ਆਨਰ ਪ੍ਰਾਪਤ ਕੀਤਾ ਅਤੇ ਇਸ ਪਿੱਛੋਂ ਉਨ੍ਹਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚ ਕੇ ਹਸਪਤਾਲ ਵਿਚ ਆਉਣ ਵਾਲੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।
ਹਸਪਤਾਲ ਦਾ ਦੌਰਾ ਕਰਨ ਪਿੱਛੋਂ ਸਿਹਤ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਦੱਸਿਆ ਕਿ ਹਸਪਤਾਲ ਦਾ ਸਾਰਾ ਸਟਾਫ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਜੋ ਵੀ ਡਾਕਟਰ ਜਾਂ ਉਪਕਰਨਾਂ ਦੀ ਘਾਟ ਹਸਪਤਾਲ ਵਿੱਚ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।
ਇਸਦੇ ਨਾਲ ਹੀ ਉਨ੍ਹਾਂ ਵਿਰੋਧੀਆਂ ਪਾਰਟੀਆਂ ਵੱਲੋਂ ਸਰਕਾਰ ਹੁੰਦੇ ਰੱਖੇ ਗਏ ਨੀਂਹ ਪੱਥਰ ਤੇ ਉਨ੍ਹਾਂ ਤੰਜ਼ ਕਸਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੀਂਹ ਪੱਥਰ ਰੱਖਣ ਵਿੱਚ ਵਿਸ਼ਵਾਸ ਨਹੀਂ ਰੱਖਦੀ ਤੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੇ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦੌਰਾ ਤੇ ਲੱਗੇ ਹੋਏ ਹਨ ਅਤੇ ਉਹ ਖੁਦ ਹਸਪਤਾਲਾਂ ਦਾ ਨਿਰੀਖਣ ਕਰ ਰਹੇ ਹਨ ਕਿ ਆਖਰ ਕਿਹੜੀਆਂ ਸਹੂਲਤਾਂ ਦੀ ਕਿੱਥੇ ਅਤੇ ਕਿੰਨ੍ਹੀ ਜ਼ਰੂਰਤ ਹੈ। ਜੌੜਾਮਾਜਰਾ ਨੇ ਕਿਹਾ ਕੀ ਜਿਹੜੀਆਂ ਵੀ ਲੋੜਾਂ ਜਿਸ ਹਸਪਤਾਲ ਨੂੰ ਹਨ ਉਨ੍ਹਾਂ ਨੂੰ ਉਹ ਨੋਟ ਕਰ ਰਹੇ ਹਨ ਅਤੇ ਲੋੜ ਅਨੁਸਾਰ ਹਸਪਤਾਲ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।
ਇੱਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਹੋਰ ਡਾਕਟਰਾਂ ਦੀਆਂ ਤੈਨਾਤੀਆਂ ਵੀ ਸਿਵਲ ਹਸਪਤਾਲ ਬਰਨਾਲਾ ਵਿਖੇ ਕੀਤੀਆਂ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਹਰੀਸ਼ ਨਈਅਰ, ਸਿਵਲ ਸਰਜਨ, ਬਰਨਾਲਾ ਡਾ. ਜਸਵੀਰ ਸਿੰਘ ਔਲਖ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਹੈਰੋਇਨ ਦੀ ਡਿਲਵਰੀ ਲੈਣ ਗਏ ਪੰਜਾਬ ਦੇ ਚਾਰ ਤਸਕਰ ਗ੍ਰਿਫ਼ਤਾਰ