ETV Bharat / state

ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ - barnala news

ਬਰਨਾਲਾ 'ਚ ਦੇਸ਼ ਦਾ 76ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ 'ਚ ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਜਿਕਰ ਕੀਤਾ।

ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

author img

By

Published : Aug 15, 2023, 7:49 PM IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਬਰਨਾਲਾ: ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

ਸਰਬਪੱਖੀ ਵਿਕਾਸ ਲਈ ਉਪਰਾਲੇ: ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ ਤੇ ਨਿਵੇਸ਼ ਪੱਖੀ ਮਾਹੌਲ ਸਿਰਜਣ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਕਲੀਨਿਕ: ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਹੁਣ ਤੱਕ ਸੂਬੇ ਭਰ ਵਿੱਚ 43.74 ਲੱਖ ਲੋਕਾਂ ਵੱਲੋਂ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਗਈਆਂ ਹਨ।

ਜਨਤਕ ਖੱਡਾਂ ਦੀ ਸ਼ੁਰੂਆਤ: ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਰ ਦੇ ਨੇੜੇ ਅਤੇ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਜਨਤਕ ਖੱਡਾਂ ਦੀ ਸ਼ੁਰੂਆਤ ਕੀਤੀ ਗਈ। 60 ਜਨਤਕ ਖੱਡਾਂ ਤੋਂ ਸਾਢੇ 5 ਰੁਪਏ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ।

ਖੇਡਾਂ ਵਤਨ ਪੰਜਾਬ ਦੀਆਂ: ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਗਈਆਂ, ਜਿਸ ਵਿੱਚ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ 9961 ਮੈਡਲ ਜੇਤੂਆਂ ਨੂੰ 6 ਕਰੋੜ 85 ਲੱਖ ਰੁਪਏ ਦੇ ਇਨਾਮ ਵੰਡੇ ਗਏ। ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜਿੱਤਣ ਅਤੇ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ 9 ਕਰੋੜ 30 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਦਿੱਤੀ ਗਈ। ਨੈਸ਼ਨਲ ਗੇਮਜ਼ ਦੇ ਮੈਡਲ ਜੇਤੂ 146 ਖਿਡਾਰੀਆਂ ਨੂੰ 5 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮੀ ਰਾਸ਼ੀ ਦਿੱਤੀ।

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਸਨਮਾਨ: ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟ੍ਰਾਈਸਾਈਕਲਾਂ, ਵ੍ਹੀਲ ਚੇਅਰਾਂ ਤੇ ਮਸ਼ੀਨਾਂ ਦੀ ਵੰਡ ਕੀਤੀ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.