ਬਰਨਾਲਾ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਂਟੀ ਕੁਰੱਪਸ਼ਨ ਆਫ ਇੰਡੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਬਰਨਾਲਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਥੇ ਆ ਕੇ ਉਨ੍ਹਾਂ ਮੰਨਿਆ ਕਿ ਹਸਪਤਾਲ ਦੇ ਕਈ ਇੰਤਜ਼ਾਮਾਂ 'ਚ ਖਾਮੀਆਂ ਹਨ, ਜਿਸ ਨੂੰ ਪੂਰਾ ਕਰਨ ਲਈ ਉਹ ਜਲਦ ਕਾਰਵਾਈ ਕਰਨਗੇ।
ਸਿਹਤ ਮੰਤਰੀ ਨੇ ਕੀਤਾ ਹਸਪਤਾਲ ਦਾ ਦੌਰਾ, ਸੂਬੇ ਦੇ ਡਾਕਟਰਾਂ ਨੂੰ ਦਿੱਤੀ ਇਹ ਚੇਤਾਵਨੀ - balbir singh sidhu
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ।
ਬਲਬੀਰ ਸਿੰਘ ਸਿੱਧੂ
ਬਰਨਾਲਾ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਂਟੀ ਕੁਰੱਪਸ਼ਨ ਆਫ ਇੰਡੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਬਰਨਾਲਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਥੇ ਆ ਕੇ ਉਨ੍ਹਾਂ ਮੰਨਿਆ ਕਿ ਹਸਪਤਾਲ ਦੇ ਕਈ ਇੰਤਜ਼ਾਮਾਂ 'ਚ ਖਾਮੀਆਂ ਹਨ, ਜਿਸ ਨੂੰ ਪੂਰਾ ਕਰਨ ਲਈ ਉਹ ਜਲਦ ਕਾਰਵਾਈ ਕਰਨਗੇ।
Intro:ਬਰਨਾਲਾ: ਅੱਜ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਂਟੀ ਕੁਰੱਪਸ਼ਨ ਆਫ ਇੰਡੀਆ(ਰਜਿ) ਦੀ ਇੱਕ ਸ਼ਿਕਾਇਤ ਦੇ ਆਧਾਰ ਉੱਤੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਸਾਰੇ ਵਿਭਾਗਾਂ ਦਾ ਦੌਰਾ ਕੀਤਾ।ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਦੌਰਾ ਕਰਕੇ ਉਨ੍ਹਾਂ ਸਾਰੇ ਮਰੀਜ਼ਾਂ ਨੂੰ ਪੁੱਛਿਆ ਹੈ ਕਿ ਉਨ੍ਹਾਂ ਨੂੰ ਦਵਾਈਆਂ ਅੰਦਰ ਮਿਲੀਆਂ ਹਨ ਜਾਂ ਬਾਹਰੋਂ ਤਾਂ ਕਈ ਮਰੀਜ਼ਾਂ ਨੇ ਦੱਸਿਆ ਕਿ ਉਨਾਂ ਨੂੰ ਦਵਾਈਆਂ ਅੰਦਰ ਮਿਲੀਆਂ ਹਨ ਅਤੇ ਕਈਆਂ ਨੇ ਦੱਸਿਆ ਕਿ ਉਹ ਦਵਾਈਆਂ ਬਾਹਰ ਤੋਂ ਲੈ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਜੋ ਵੀ ਚੱਲ ਰਿਹਾ ਹੈ ਜੇ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੱਚਾ ਬੱਚਾ ਵਾਰਡ ਬਿਲਕੁਲ ਫ਼ਰੀ ਹੈ ਅਤੇ ਕੋਈ ਵੀ ਦਵਾਈ ਬਾਹਰ ਤੋਂ ਲਿਖੀ ਜਾਂਦੀ ਹੈ ਤਾਂ ਇਹ ਗਲ਼ਤ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਡਾਕਟਰ ਦਵਾਈਆਂ ਬਾਹਰੋਂ ਲਿਖਦੇ ਹਨ ਅਤੇ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਉਨ੍ਹਾਂ ਨੇ ਸਾਰਾ ਡਾਟਾ ਇਕੱਠਾ ਕਰਕੇ ਸਿਹਤ ਮੰਤਰੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਸਪਤਾਲ ਦਾ ਦੌਰਾ ਕੀਤਾ ਹੈ।
ਬਾਈਟ: ਬਲਬੀਰ ਸਿੰਘ ਸਿੱਧੂ (ਸਿਹਤ ਮੰਤਰੀ ਪੰਜਾਬ)
ਬਾਈਟ: ਕਪਿਲ ਦਾਦੂ (ਸ਼ਿਕਾਇਤ ਕਰਤਾ)
Body:NA
Conclusion:NA
ਬਾਈਟ: ਬਲਬੀਰ ਸਿੰਘ ਸਿੱਧੂ (ਸਿਹਤ ਮੰਤਰੀ ਪੰਜਾਬ)
ਬਾਈਟ: ਕਪਿਲ ਦਾਦੂ (ਸ਼ਿਕਾਇਤ ਕਰਤਾ)
Body:NA
Conclusion:NA