ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਕਰਫਿਊ ਜਾਰੀ ਹੈ, ਜਿਸਦੇ ਮੱਦੇਨਜ਼ਰ ਬਰਨਾਲਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ ਕਰਫਿਊ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਲਈ ਅਪੀਲ ਕੀਤੀ ਜਾ ਰਹੀ ਹੈ।
ਇਸ ਕਾਰਵਾਈ ਦੌਰਾਨ ਲੋਕਾਂ ਨੂੰ ਜ਼ਰੂਰਤ ਦੀਆਂ ਸਹੂਲਤਾਂ ਲੈਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੇ ਚੱਲਦਿਆਂ ਬਰਨਾਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰਤ ਦੀਆਂ ਵਸਤੂਆਂ ਦੀ ਹੋਮ ਡਿਲਵਰੀ ਕੀਤੀ ਜਾ ਰਹੀ ਹੈ। ਵੀਰਵਾਰ ਨੂੰ ਪ੍ਰਸ਼ਾਸਨ ਵੱਲੋਂ ਇਹ ਸਹੂਲਤਾਂ ਹੋਰ ਤੇਜ਼ੀ ਨਾਲ ਲੋਕਾਂ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਦੁੱਧ, ਸਬਜ਼ੀਆਂ, ਫਲਾਂ, ਦਵਾਈਆਂ ਦੀ ਡਿਲੀਵਰੀ ਹੋਰ ਤੇਜ਼ੀ ਨਾਲ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਬਰਨਾਲਾ ਦੇ ਐੱਸਪੀ ਰੁਪਿੰਦਰ ਸਿੰਘ ਭਾਰਦਵਾਜ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਵਾਰ-ਵਾਰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਇਸ ਸਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜੋ:ਪੰਜਾਬੀਆਂ ਨੂੰ ਜ਼ਲੀਲ ਨਾ ਕਰੋ, ਉਨ੍ਹਾਂ ਕੋਲੋਂ ਸਹਿਯੋਗ ਮੰਗੋ: ਸੁਖਬੀਰ ਬਾਦਲ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਫਿਰ ਵੀ ਕੁਝ ਦਿੱਕਤ ਆਉਂਦੀ ਹੈ ਤਾਂ ਉਹ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਨੰਬਰ ਜਾਰੀ ਕੀਤੇ ਗਏ ਹਨ, ਉਸ 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਬਹੁਤ ਹੀ ਖਤਰਨਾਕ ਹੈ, ਜਿਸ ਕਰਕੇ ਪੂਰੀ ਦੁਨੀਆਂ ਤੋਂ ਆ ਰਹੇ ਇਸ ਵਾਰ ਦੇ ਨਤੀਜਿਆਂ ਤੋਂ ਨੂੰ ਦੇਖਦੇ ਹੋਏ ਲੋਕਾਂ ਨੂੰ ਘਰਾਂ ਵਿੱਚ ਹੀ ਬੈਠਣਾ ਚਾਹੀਦਾ ਹੈ।