ਬਰਨਾਲਾ: 2022 ਵਿਧਾਨ ਸਭਾ ਚੋਣਾਂ ਦਾ ਅਖਾੜਾ ਗਰਮਾਉਂਦਾ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟ ਬੈਂਕ ਲੈਣ ਲਈ ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ 2022 ਦੇ ਚੋਣਾਂ ਦੇ ਮੱਦੇਨਜ਼ਰ ਪੰਜਾਬੀਆਂ ਨੂੰ 13 ਵੱਡੇ ਵਾਅਦੇ ਦਾ ਐਲਾਨ ਕੀਤਾ ਸੀ।
ਪਾਰਟੀ ਪ੍ਰਧਾਨ ਦੇ ਇਸ ਐਲਾਨ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਜੋਸ਼ ਭਰ ਦਿੱਤਾ ਹੈ। ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ 'ਤੇ ਬਸਪਾ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਨੇਤਾਵਾਂ ਵਲੋਂ ਘਰ-ਘਰ ਮੀਟਿਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਈ ਜਗ੍ਹਾ ਉੱਤੇ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੀ ਵੰਡੇ ਗਏ।
ਇਸ ਮੌਕੇ ਉੱਤੇ ਪਾਰਟੀ ਆਗੂਆਂ ਨੇ ਗੱਲ ਕਰਦਿਆਂ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀਆਂ ਦੇ ਨਾਲ ਕੀਤੇ ਵਾਅਦੇ ਹਮੇਸ਼ਾ ਪੂਰੇ ਕੀਤੇ ਹਨ। ਕਾਂਗਰਸ ਪਾਰਟੀ ਪਿਛਲੇ ਸਾਢੇ 4 ਸਾਲ ਵਿੱਚ ਕੋਈ ਵੀ ਵਾਅਦਾ ਪੂਰਾ ਨਾ ਕਰਨ 'ਚ ਫੇਲ੍ਹ ਸਾਬਤ ਹੋਈ ਹੈ। ਆਮ ਆਦਮੀ ਪਾਰਟੀ ਦਾ ਝੂਠ ਤੂਫ਼ਾਨ ਪੰਜਾਬ ਵਿੱਚ ਨਹੀਂ ਚੱਲੇਗਾ। ਇਸ ਵਾਰ ਪੰਜਾਬ ਦੇ ਹਰ ਮੁੱਦੇ ਨੂੰ ਪੂਰਾ ਸਖ਼ਤੀ ਨਾਲ ਵਾਅਦਾ ਕਰਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਜ਼ਮੀਨੀ ਪੱਧਰ ਉੱਤੇ ਆਪਣਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨਾ ਤਹਿ ਹੈ।
ਇਹ ਵੀ ਪੜ੍ਹੋ:- ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਜਿੱਤੇ ਗੋਲਡ ਮੈਡਲ