ਬਰਨਾਲਾ:ਪੰਜਾਬ ਦੇ ਐੱਸਸੀ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਵਿੱਚ ਹੋਏ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹਫ਼ਤਾਵਾਰੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਭੁੱਖ ਹੜਤਾਲ (Hunger Strike) ਦੇ ਪ੍ਰਦਰਸ਼ਨ ਰਾਹੀਂ ਵਜ਼ੀਫਾ ਘੁਟਾਲਾ (Scholarship Scam) ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਵਜ਼ੀਫੇ ਦੀ ਰਾਸ਼ੀ ਦਾ ਗਬਨ
ਇਸ ਮੌਕੇ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਐਸਸੀ ਵਿਦਿਆਰਥੀਆਂ ਦੇ ਵਜ਼ੀਫਿਆਂ ਦੀ ਕਰੋੜਾਂ ਰੁਪਏ ਦੀ ਰਾਸ਼ੀ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਗਬਨ ਕੀਤੀ ਗਈ ਹੈ।ਜਿਸ ਨੂੰ ਲੈ ਕੇ ਲਗਾਤਾਰ ਉਨ੍ਹਾਂ ਦੀ ਪਾਰਟੀ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਵੱਲੋਂ ਆਪਣੇ ਮੰਤਰੀ ਘੁਟਾਲੇ ਦੇ ਦੋਸ਼ਾਂ ਤੋਂ ਬਚਾਉਣ ਲਈ ਕਲੀਨ ਚਿੱਟ ਦੇ ਦਿੱਤੀ ਗਈ ਹੈ।
ਭੁੱਖ ਹੜਤਾਲ ਨਿਰੰਤਰ ਰੱਖਣ ਦੀ ਚਿਤਾਵਨੀ
ਉਨ੍ਹਾਂ ਕਿਹਾ ਕਿ ਐਸਸੀ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਨਾ ਮਿਲਣ ਕਾਰਨ ਅਸੀਂ ਵਿਦਿਆਰਥੀਆਂ ਨੂੰ ਨਾ ਅੱਗੇ ਕਿਤੇ ਦਾਖਲਾ ਮਿਲ ਰਿਹਾ ਹੈ ਅਤੇ ਨਾ ਹੀ ਕਾਲਜ ਸਰਟੀਫਿਕੇਟ ਦੇ ਰਹੇ ਹਨ।ਉਨ੍ਹਾਂ ਨੇ ਦੱਸਿਆ ਹੈ ਕਿ ਘੁਟਾਲੇ ਵਿਰੁੱਧ ਭੁੱਖ ਹੜਤਾਲ ਦਾ ਪ੍ਰੋਗਰਾਮ ਉਲੀਕਿਆਂ ਗਿਆ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਵਜ਼ੀਫੇ ਦੀ ਰਾਸ਼ੀ ਵਿਦਿਆਰਥੀਆਂ ਨੂੰ ਨਾ ਦਿੱਤੀ ਗਈ ਉਦੋਂ ਤੱਕ ਭੁੱਖ ਹੜਤਾਲ (Hunger Strike) ਜਾਰੀ ਰਹੇਗੀ।
ਇਹ ਵੀ ਪੜੋ:ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਬਾਲ ਵਿਆਹ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ ਦੇ ਆਦੇਸ਼