ਬਰਨਾਲਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੱਚੇ ਕਾਮਿਆਂ ਵੱਲੋਂ ਪਰਿਵਾਰਾਂ ਸਮੇਤ ਚੱਲ ਰਹੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਕੱਚੇ ਕਾਮਿਆਂ ਦੇ ਸੰਘਰਸ਼ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਯੂਨੀਅਨਾਂ ਸ਼ਾਮਲ ਹੋਈਆਂ। ਧਰਨੇ ’ਤੇ ਬੈਠੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਭੁੱਖ ਹੜਤਾਲ 'ਤੇ ਬੈਠੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਆਗੂ ਵੀਰਪਾਲ ਕੌਰ ਅਤੇ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ 13 ਸਾਲਾਂ ਤੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ 24 ਵਿਅਕਤੀ ਕੱਚੇ ਕਾਮੇ ਵਜੋਂ ਕੰਮ ਕਰ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ 24 ਪੱਕੇ ਮੁਲਾਜ਼ਮਾਂ ਨੂੰ ਤਾਇਨਾਤ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ 'ਚ ਉਹ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਕੱਲ੍ਹ ਅਤੇ ਅੱਜ ਉਹ ਆਪਣੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ 'ਤੇ ਭੁੱਖ ਹੜਤਾਲ 'ਤੇ ਬੈਠੇ ਸਨ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ ਤਾਂ ਇਸ ਨੇ ਸਾਰੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਬਣਨ ਦੇ ਅੱਠ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਕੱਚੇ ਕਾਮਿਆਂ ਨੂੰ ਪੱਕਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਘਰ ਭੇਜਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੇ ਸਰਕਾਰੀ ਨੌਕਰੀ ਦੀ ਸਮਾਂ ਸੀਮਾ ਪਾਰ ਕਰ ਲਈ ਹੈ ਅਤੇ ਹੁਣ ਪੰਜਾਬ ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅੱਗੇ ਤੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਗਰੀਬ ਪਰਿਵਾਰ ਦੇ ਹੋਣਹਾਰ ਵਿਦਿਆਰਥੀ ਨੇ ਨੀਟ ਦੀ ਪ੍ਰੀਖਿਆ ਕੀਤੀ,ਡਿਪਟੀ ਕਮਿਸ਼ਨਰ ਨੇ ਮਦਦ ਦਾ ਦਿੱਤਾ ਭਰੋਸਾ