ਬਰਨਾਲਾ: ਬਰਨਾਲਾ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਪਤੀ ਨੇ ਆਪਣੀ ਪਤਨੀ ਨੂੰ ਡੰਡੇ ਮਾਰ ਮਾਰ ਕੇ ਬੇਰਹਿਮੀ ਨਾਲ ਉਸਦੀ ਹੱਤਿਆ ਕਰ ਦਿੱਤੀ। ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਨੇ ਆਪਣੀ ਮਰਜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ।
ਉਸਦੇ ਨਾਲ ਉਨ੍ਹਾਂ ਦਾ ਕੋਈ ਵੀ ਲੈਣਾ-ਦੇਣਾ ਨਹੀਂ ਸੀ, ਪਰ ਉਨ੍ਹਾਂ ਦੀ ਧੀ ਦਾ ਪਤੀ ਉਸਦੀ ਧੀ ਦੇ ਨਾਲ ਲਗਾਤਾਰ ਮਾਰ ਕੁੱਟ ਕਰਦਾ ਸੀ ਅਤੇ ਪੈਸੇ ਦੀ ਮੰਗ ਵੀ ਕਰਦਾ ਸੀ। ਇਸ ਨੂੰ ਲੈ ਕੇ ਦੋਵਾਂ ਦੇ ਵਿੱਚ ਲੜਾਈ ਹੁੰਦੀ ਰਹਿੰਦੀ ਸੀ। ਜਿਸਦੇ ਦੇ ਕਾਰਨ ਹਨੀ ਵੁਗ ਨੇ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਨਿਸ਼ਾ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਦੇ ਸਿਰ ਉੱਤੇ ਰਾਡ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਪੁਲਿਸ ਨੇ ਨਿਸ਼ਾ ਕੁਮਾਰੀ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ (Civil Hospital Barnala) ਭੇਜ ਦਿੱਤਾ ਹੈ। ਮ੍ਰਿਤਕ ਔਰਤ ਦੇ ਪਰਿਵਾਰ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕੁੜੀ ਦੇ ਢਿੱਡ ਵਿੱਚ ਇੱਕ ਬੱਚਾ ਪਲ ਰਿਹਾ ਸੀ। ਇਸ ਲਈ ਇਹ ਇੱਕ ਦੋਹਰੀ ਹੱਤਿਆ ਹੈ। ਜਿਸ ਵਿੱਚ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਡਿਊਟੀ ਅਫਸਰ ਜਗਦੇਵ ਸਿੰਘ (Officer Jagdev Singh) ਨੇ ਦੱਸਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਸੀ ਕਿ ਸ਼ੇਖਾ ਫਾਟਕ 5 ਨੰਬਰ ਗਲੀ ਵਿੱਚ ਇੱਕ ਕੁੜੀ ਦੇ ਨਾਲ ਮਾਰ ਕੁੱਟ ਹੋਈ ਹੈ। ਪਰ ਜਦੋਂ ਤੱਕ ਅਸੀਂ ਪਹੁੰਚੇ ਕੁੜੀ ਦੀ ਮੌਤ ਹੋ ਚੁੱਕੀ ਸੀ। ਲਾਸ ਨੂੰ ਸਰਕਾਰੀ ਹਸਪਤਾਲ ਦੇ ਮੋਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਦੇ ਪਰਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪ੍ਰੇਮ ਵਿਆਹ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ