ਬਰਨਾਲਾ: ਪਟਿਆਲਾ ਰੇਂਜ ਦੇ ਆਈ. ਜੀ. ਆਈ. ਪੀ ਐੱਸ ਰਾਕੇਸ਼ ਅੱਗਰਵਾਲ ਅਤੇ ਐੱਸ ਐੱਸ ਪੀ ਅਲਕਾ ਮੀਨਾ ਵੱਲੋਂ ਵੱਖ ਵੱਖ ਪੁਲਿਸ ਸਟੇਸ਼ਨਾਂ ਦਾ ਉਦਘਾਟਨ ਕੀਤਾ (inaugurated various police stations in Barnala) ਗਿਆ ਹੈ।
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਥਾਣਿਆਂ ਦਾ ਉਦਘਾਟਨ ਪਟਿਆਲਾ ਰੇਂਜ ਦੇ ਆਈ ਜੀ ਆਈ ਪੀ ਐੱਸ ਸ਼੍ਰੀ ਰਾਕੇਸ਼ ਅਗਰਵਾਲ ਅਤੇ ਐੱਸ ਐੱਸ ਪੀ ਸ਼੍ਰੀ ਅਲਕਾ ਮੀਨਾ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਗਰੀਬ ਬੱਚਿਆਂ ਨੂੰ ਕਾਪੀਆਂ ਵੀ ਵੰਡੀਆਂ ਅਤੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਅਗਰਵਾਲ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਪਿਛਲੇ ਸਮੇਂ ਬਣੇ (ਥਾਣਾ ਮਹਿਲ ਕਲਾਂ, ਥਾਣਾ ਭਦੌੜ,ਥਾਣਾ ਸਦਰ ਬਰਨਾਲਾ) 3 ਥਾਣਿਆਂ ਦਾ ਉਦਘਾਟਨ ਕੀਤਾ ਗਿਆ ਹੈ।
ਉਹਨਾਂ ਸੁਰੱਖਿਆ ਮਾਮਲਿਆਂ ਬਾਰੇ ਕਿਹਾ ਕਿ ਸਬੰਧਿਤ ਥਾਣਿਆਂ ਦੇ ਐੱਸ ਐਚ ਓ ਨੂੰ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਨਾਲ ਵੱਧ ਤੋਂ ਵੱਧ ਮਿਲ ਕੇ ਉਨ੍ਹਾਂ ਤੋਂ ਸੁਝਾਅ ਲਏ ਜਾਣ ਦੀ ਗੱਲ ਕਹੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ। ਥਾਣਿਆਂ ਵਿਚ ਮੁਲਾਜਮਾਂ ਦੀ ਘਾਟ ਸਬੰਧੀ ਉਨ੍ਹਾਂ ਬੋਲਦਿਆਂ ਕਿਹਾ ਕੇ ਇਸਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਜਲਦ ਪੂਰਾ ਕਾਰਨ ਦੀ ਕੋਸ਼ਿਸ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਲੁਧਿਆਣਾ ਤੋਂ ਕਿਹੜਾ ਵਿਧਾਇਕ ਹੋ ਸਕਦਾ ਹੈ ਆਪ ਦੇ ਮੰਤਰੀ ਮੰਡਲ ’ਚ ਸ਼ਾਮਿਲ ? ਵੇਖੋ ਖਾਸ ਰਿਪੋਰਟ...