ETV Bharat / state

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ, ਪੜ੍ਹੋ ਮਾਮਲਾ - ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ

ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਹੋਈ। ਮੀਟਿੰਗ ਤੋਂ ਮਗਰੋਂ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਮੰਗਣ ਦੇ ਬਾਵਜੂਦ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਅਤੇ ਦਿੱਲੀ ਵਿੱਚ ਬੈਠੇ ਪਹਿਲਵਾਨਾਂ ਨੂੰ ਇਨਸਾਫ਼ ਲਈ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ।

Important decisions taken after skm meeting in Barnala
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ, ਪੜ੍ਹੋ ਮਾਮਲਾ
author img

By

Published : May 22, 2023, 10:04 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪੰਜਾਬ ਦੇ 13 ਜ਼ਿਲਿਆਂ ਦੇ ਆਗੂ ਸ਼ਾਮਲ ਹੋਏ।
ਇਸ ਸਬੰਧੀ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਦਿੱਲੀ ਦੇ ਬਾਰਡਰਾਂ 'ਤੇ ਲੜੇ ਗਏ ਇਤਿਹਾਸਕ ਕਿਸਾਨ ਘੋਲ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ। ਇਸ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 28 ਮਈ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ ਤਾਂ ਕਿ ਉਹ ਕਿਸਾਨਾਂ ਦੇ ਮਸਲੇ ਕੇਂਦਰ ਸਰਕਾਰ ਅੱਗੇ ਉਠਾਉਣ।

ਸਾਰੇ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ: ਉਨ੍ਹਾਂ ਕਿਹਾ ਜਿਹੜੀ ਪਾਰਟੀ ਦੇ ਸੰਸਦ ਮੈਂਬਰ ਕਿਸਾਨਾਂ ਦੇ ਮਸਲੇ ਉਠਾਉਣ ਵਿੱਚ ਨਾਕਾਮ ਰਹੇ ਉਹਨਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਸਬੰਧੀ ਮਾਨਸਾ ਜ਼ਿਲ੍ਹੇ ਵਾਲੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹੇ ਵਾਲੇ ਐਮਪੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ, ਬਰਨਾਲਾ, ਲੁਧਿਆਣਾ, ਮੋਗਾ, ਮਲੇਰਕੋਟਲਾ ਅਤੇ ਮੁਹਾਲੀ ਵਾਲੇ ਐਮਪੀ ਡਾਕਟਰ ਅਮਰ ਸਿੰਘ ਨੂੰ ਰਾਏਕੋਟ ਵਿਖੇ, ਸੰਗਰੂਰ ਵਾਲੇ ਐਮਪੀ ਸਿਮਰਨਜੀਤ ਸਿੰਘ ਮਾਨ ਨੂੰ, ਫਰੀਦਕੋਟ ਵਾਲੇ ਐਮਪੀ ਮੁਹੰਮਦ ਸਦੀਕ ਨੂੰ ਅਤੇ ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਐਮਪੀ ਸੁਖਬੀਰ ਬਾਦਲ ਨੂੰ ਉਸ ਦੇ ਦਫ਼ਤਰ ਵਿਖੇ ਚਿਤਾਵਨੀ ਪੱਤਰ ਦੇਣਗੇ।

ਪਹਿਲਵਾਨਾਂ ਦੇ ਘੋਲ ਵਿੱਚ ਸ਼ਮੂਲੀਅਤ: ਇਸ ਤੋਂ ਇਲਾਵਾ ਮੀਟਿੰਗ ਵਿੱਚ ਡਾਕਟਰ ਨਵਸ਼ਰਨ ਨੂੰ ਕੇਂਦਰ ਸਰਕਾਰ ਦੀਆਂ ਅਜੰਸੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਪਹਿਲਵਾਨ ਕੁੜੀਆਂ ਦੇ ਸਰੀਰਕ ਸ਼ੋਸ਼ਣ ਦੇ ਮੁਲਜ਼ਮ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ। ਭਾਜਪਾ ਦੀ ਔਰਤ ਵਿਰੋਧੀ ਮਾਨਸਿਕਤਾ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਡਾਕਟਰ ਨਵਸ਼ਰਨ ਤੋਂ ਆਪਣੇ ਹੱਥ ਪਰੇ ਰੱਖੇ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਜਥੇਬੰਦੀ ਵੱਲੋਂ 12 ਮਈ ਨੂੰ ਸੈਂਕੜੇ ਔਰਤਾਂ ਸਮੇਤ ਦਿੱਲੀ ਵਿਖੇ ਪਹਿਲਵਾਨਾਂ ਦੇ ਘੋਲ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਭਰਵੀਂ ਗਿਣਤੀ ਅਤੇ ਤਸੱਲੀ ਪ੍ਰਗਟ ਕੀਤੀ ਗਈ।

  1. ਸਰਹੱਦੀ ਖੇਤਰਾਂ 'ਚ ਲੱਗਣਗੇ ਸੀਸੀਟੀਵੀ, ਹੁਣ ਸਭ ਫੜੇ ਜਾਣਗੇ ਜਾਂ ਫਿਰ ਨਸ਼ਾ ਤਸਕਰ ਲੱਭਣਗੇ ਚੋਰ ਮੋਰੀਆਂ, ਪੜੋ ਖਾਸ ਰਿਪੋਰਟ
  2. ਕੁਸ਼ਲਦੀਪ ਢਿੱਲੋਂ ਨੂੰ ਮੁੜ ਭੇਜਿਆ ਗਿਆ ਦੋ ਦਿਨਾਂ ਦੇ ਰਿਮਾਂਡ 'ਤੇ, 5 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੋਈ ਸੀ ਅਦਾਲਤ 'ਚ ਪੇਸ਼ੀ
  3. ਜੇਲ 'ਚ ਬੰਦ ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਦੀ ਵਿਗੜੀ ਤਬੀਅਤ, ਹਸਪਤਾਲ 'ਚ ਕਰਵਾਇਆ ਦਾਖਲ

ਮੀਟਿੰਗ ਵਿੱਚ ਸੂਬਾ ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਤੋਂ ਇਲਾਵਾ ਬਰਨਾਲਾ ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਮਾਨ, ਬਠਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਸੰਗਰੂਰ ਤੋਂ ਦਰਸ਼ਨ ਸਿੰਘ ਕਾਤਰੋਂ, ਮਾਨਸਾ ਤੋਂ ਬਲਵਿੰਦਰ ਸ਼ਰਮਾ, ਫਰੀਦਕੋਟ ਤੋਂ ਜਸਕਰਨ ਸਿੰਘ, ਮੁਕਤਸਰ ਸਾਹਿਬ ਤੋਂ ਪਰਮਿੰਦਰ ਸਿੰਘ, ਮੋਗਾ ਤੋਂ ਇੰਦਰਪਾਲ ਸਿੰਘ ਧੂੜਕੋਟ ਰਣਸੀਂਹ, ਫਾਜ਼ਿਲਕਾ ਤੋਂ ਹਰਮੀਤ ਸਿੰਘ, ਲੁਧਿਆਣਾ ਤੋਂ ਜਗਤਾਰ ਸਿੰਘ ਦੇਹੜਕਾ, ਮਲੇਰਕੋਟਲਾ ਤੋਂ ਦਵਿੰਦਰ ਸਿੰਘ, ਮੁਹਾਲੀ, ਕਪੂਰਥਲਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਆਗੂ ਵੀ ਸ਼ਾਮਲ ਹੋਏ।

ETV Bharat Logo

Copyright © 2025 Ushodaya Enterprises Pvt. Ltd., All Rights Reserved.