ETV Bharat / state

ਸਰਕਾਰ ਦੇ ਫੈਸਲਿਆਂ ਨੂੰ ਲੈ ਕੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ

ਪੰਜਾਬ ਸਰਕਾਰ (Government of Punjab) ਵੱਲੋਂ ਬਿਜਲੀ ਦਰ ਵਿੱਚ ਕੀਤੀ ਕਟੌਤੀ ਅਤੇ ਮੁਲਾਜ਼ਮਾਂ ਨੂੰ ਦਿੱਤੇ ਤੋਹਫੇ ਨੂੰ ਲੈਕੇ ਬਰਨਾਲਾ ਦੇ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ । ਉਨ੍ਹਾਂ ਵੱਲੋਂ ਸਰਕਾਰ ਦੇ ਫੈਸਲੇ ਨੂੰ ਇਤਿਹਾਸਿਕ ਦੱਸਿਆ ਗਿਆ ਹੈ।

ਸਰਕਾਰ ਦੇ ਫੈਸਲਿਆਂ ਨੂੰ ਲੈ ਕੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ
ਸਰਕਾਰ ਦੇ ਫੈਸਲਿਆਂ ਨੂੰ ਲੈ ਕੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ
author img

By

Published : Nov 1, 2021, 8:00 PM IST

ਬਰਨਾਲਾ: ਮੁੱਖ ਮੰਤਰੀ ਚੰਨੀ (CM Channi) ਦੀ ਅਗਵਾਈ ਵਿੱਚ ਪੰਜਾਬ ਸਰਕਾਰ (Government of Punjab) ਵੱਲੋਂ ਮੁਲਾਜ਼ਮਾਂ ਅਤੇ ਬਿਜਲੀ ਸਬੰਧੀ ਲਏ ਗਏ ਫੈਸਲੇ ਨਾਲ ਹਰ ਵਰਗ ਵਿੱਚ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ। ਸਰਕਾਰ ਦੇ ਇੰਨ੍ਹਾਂ ਫੈਸਲਿਆਂ ਉਪਰੰਤ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।

ਸਰਕਾਰ ਦੇ ਫੈਸਲਿਆਂ ਨੂੰ ਲੈ ਕੇ ਕਾਂਗਰਸੀਆਂ ਨੇ ਲੱਡੂ ਵੰਡ ਮਨਾਈ ਖੁਸ਼ੀ

ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਇਤਿਹਾਸਕ ਫੈਸਲਾ ਲਿਆ ਹੈ। ਜਿਸ ਵਿੱਚ ਸਰਕਾਰ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 11 ਫੀਸਦੀ ਵਾਧੇ ਨਾਲ ਡੀਏ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਮੁਲਾਜ਼ਮਾਂ ਨੂੰ ਪ੍ਰਤੀ ਮਹੀਨੇ 440 ਕਰੋੜ ਰੁਪਏ ਤਨਖਾਹ ਵੱਧ ਦਿੱਤੀ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਨੇ ਸਹਿਮਤੀ ਜਤਾਈ ਹੈ ਅਤੇ ਸਰਕਾਰ ਨੂੰ ਸਾਥ ਦਿੰਦਿਆਂ ਅੱਗੇ ਤੋਂ ਹੜਤਾਲ ਨਾ ਕਰਨ ਦਾ ਵੀ ਐਲਾਨ ਕੀਤਾ ਹੈ।

ਕੇਵਲ ਢਿੱਲੋਂ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਬਿਜਲੀ ਸਬੰਧੀ ਲਿਆ ਹੈ। ਪੰਜਾਬ ਦੇ ਲੋਕ ਮਹਿੰਗੀ ਬਿਜਲੀ ਦਰਾਂ ਤੋਂ ਪਰੇਸ਼ਾਨ ਸਨ ਜਿਸ ਲਈ ਸਰਕਾਰ ਨੇ ਹਰ ਵਰਗ ਲਈ 3 ਰੁਪਏ ਪ੍ਰਤੀ ਯੂਨਿਟ ਬਿਜਲੀ ਰੇਟ ਘਟਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਸਿਰਫ 100 ਯੂਨਿਟ ਬਿਜਲੀ ਖਪਤ ਕਰਨ ਵਾਲੇ ਲੋਕਾਂ ਨੂੰ ਸਿਰਫ ਇੱਕ ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਸਭ ਤੋਂ ਸਸਤੀ ਬਿਜਲੀ ਵਾਲਾ ਸੂਬਾ ਪੰਜਾਬ ਬਣ ਗਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਜਿੱਥੇ ਬਿਜਲੀ 'ਤੇ 2200 ਕਰੋੜ ਦੀ ਸਬਸਿਡੀ ਦਿੰਦੀ ਹੈ, ਉਥੇ ਪੰਜਾਬ ਸਰਕਾਰ 3316 ਕਰੋੜ ਦੀ ਬਿਜਲੀ ਸਬਸਿਡੀ ਹੁਣ ਅਤੇ ਇਸਤੋਂ ਪਹਿਲਾਂ 10 ਹਜਾਰ ਕਰੋੜ ਦੀ ਬਿਜਲੀ ਸਬਸਿਡੀ ਦੇ ਰਹੀ ਹੈ।

ਖਾਸ ਗੱਲ ਇਹ ਹੈ ਕਿ ਇਸਦਾ ਲਾਭ ਹਰ ਵਰਗ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਿਛਲੀ ਗੱਠਜੋੜ ਸਰਕਾਰ ਵਲੋਂ ਥਰਮਲਾਂ ਨਾਲ ਕੀਤੇ ਮਹਿੰਗੇ ਬਿਜਲੀ ਸਮਝੌਤੇ ਵੀ ਰੱਦ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਰਕੇ ਇਸ ਫੈਸਲੇ ਨਾਲ ਹਰ ਕੋਈ ਵਿੱਚ ਖ਼ੁਸ਼ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਸਿਰ ਤੋਂ ਵੱਡਾ ਬੋਝ ਲੱਥਿਆ ਹੈ। ਪੰਜਾਬ ਦੇ ਲੋਕਾਂ ਲਈ ਇਹ ਇਤਿਹਾਸਕ ਦਿਵਾਲੀ ਦਾ ਤੋਹਫ਼ਾ ਹੈ।

ਇਹ ਵੀ ਪੜ੍ਹੋ:ਬਿਜਲੀ ਸਸਤੀ ਦੇ ਫੈਸਲੇ ਨੂੰ ਲੈ ਕੇ ਲੋਕਾਂ ਨੇ ਲੱਡੂ ਵੰਡ ਮਨਾਈ ਖੁਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.