ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਚੱਲਦੇ 26 ਮਾਰਚ ਯਾਨੀ ਅੱਜ ਸਵੇਰੇ 6:00 ਵਜੇ ਤੋਂ ਸ਼ਾਮ 6 ਵਜੇ ਤੱਕ ਕਿਸਾਨਾਂ ਵੱਲੋਂ ਬਰਨਾਲਾ ਵਿੱਚ ਰੇਲਵੇ ਦੇ ਸਾਰੇ ਟ੍ਰੈਕ ਜਾਮ ਕਰ ਦਿੱਤੇ ਗਏ ਹਨ। ਜਿਸ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਤੋਂ ਲੰਘਣ ਵਾਲੀਆਂ ਟਰੇਨਾਂ ਨੂੰ ਰੋਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਦਿੱਲੀ ਬਾਰਡਰਾਂ ’ਤੇ ਤਿੰਨ ਮਹੀਨਿਆਂ ਤੋਂ ਸੰਘਰਸ਼ ਜਾਰੀ ਹੈ। ਪਰ ਮੋਦੀ ਸਰਕਾਰ ਕਿਸਾਨਾਂ ਦੀ ਸੁਣਵਾਈ ਨਹੀਂ ਕਰ ਰਹੀ ਹੈ।
ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਨੂੰ ਨਾ ਮੰਨਣ ਕਾਰਨ ਅਤੇ ਇਸ ਸੰਘਰਸ਼ ਨੂੰ ਤੇਜ਼ ਕਰਨ ਲਈ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਸਵੇਰ ਤੋਂ ਹੀ ਕਿਸਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਅਤੇ ਰੇਲਵੇ ਟਰੈਕ ’ਤੇ ਬੈਠ ਗਏ ਹਨ।
ਇਹ ਵੀ ਪੜੋ: ਭਾਰਤ ਬੰਦ: ਰੇਲ, ਸੜਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ
ਇਸ ਦੌਰਾਨ ਉਨ੍ਹਾਂ ਵੱਲੋਂ ਉੱਥੋ ਲੰਘਣ ਵਾਲੀਆਂ ਟਰੇਨਾਂ ਨੂੰ ਰੋਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਦੱਸਿਆ ਕਿ ਸ਼ਹਿਰ ਚ ਬੈਂਕ ਹੋਰ ਕਾਰੋਬਾਰ ਵੀ ਬੰਦ ਰਹਿਣਗੇ। ਕਾਬਿਲੇਗੌਰ ਹੈ ਕਿ ਕਿਸਾਨਾਂ ਨੇ ਬੰਦ ਦੇ ਚੱਲਦੇ ਚੰਡੀਗੜ੍ਹ , ਮਾਨਸਾ , ਬਠਿੰਡਾ , ਅੰਮ੍ਰਿਤਸਰ , ਲੁਧਿਆਣਾ ਨੂੰ ਆਉਣ ਜਾਣ ਵਾਲੇ ਸਾਰੇ ਕੌਮੀ ਮਾਰਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ।