ਬਰਨਾਲਾ: ਜ਼ਿਲ੍ਹੇ ਦੇ ਹੰਡਿਆਇਆ ਰੋਡ ਉੱਤੇ ਇੱਕ ਸਰਕਾਰੀ ਬੱਸ ਨੇ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ। ਇਹ ਸੜਕ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਮੋਟਰਸਾਇਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਹਾਦਸਾ ਇੰਨ੍ਹਾਂ ਤੇਜ਼ ਅਤੇ ਦਰਦਨਾਕ ਸੀ ਕਿ ਕੁੱਝ ਹੀ ਪਲਾਂ ਵਿੱਚ ਮੋਟਰਸਾਇਕਿਲ ਸਵਾਰ ਜੋ ਬਰਨਾਲਾ ਤੋਂ ਆਪਣੇ ਪਿੰਡ ਹੰਡਿਆਇਆ ਜਾ ਰਹੇ ਸਨ ਅਤੇ ਉਥੇ ਉਸਦੇ ਪਿੱਛੇ ਇੱਕ ਪੀਆਰਟੀਸੀ ਦੀ ਸਰਕਾਰੀ ਬੱਸ ਜੋ ਹੰਡਿਆਇਆ ਚੌਂਕ ਦੀ ਵੱਲ ਜਾ ਰਹੀ ਸੀ ਅਤੇ ਬੱਸ ਨੇ ਅੱਗੇ ਜਾ ਰਹੇ ਮੋਟਰਸਾਇਕਲ ਨੂੰ ਓਵਰਟੇਕ ਦੇ ਚੱਲਦੇ ਪਿੱਛੇ ਤੋਂ ਟੱਕਰ ਮਾਰੀ।
ਦੋਵੇਂ ਮੋਟਰਸਾਇਕਿਲ ਸਵਾਰ ਵਿਅਕਤੀ ਬੱਸ ਦੇ ਹੇਠਾਂ ਬੁਰੀ ਤਰੀਕੇ ਨਾਲ ਕੁਚਲੇ ਗਏ ਅਤੇ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਡਰਾਈਵਰਾਂ ਵੱਲੋਂ ਬੱਸਾਂ ਦੁਆਰਾ ਤੇਜ਼ ਚਲਾਏ ਜਾਣ ਉੱਤੇ ਮੌਕੇ ਉੱਤੇ ਰੋਸ ਵੀ ਜਤਾਇਆ ਅਤੇ ਕਿਹਾ ਕਿ ਇੰਨ੍ਹਾਂ ਬੱਸ ਚਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਡਿਊਟੀ ਅਫਸਰ ਨੇ ਮੌਕੇ ਉੱਤੇ ਦੱਸਿਆ ਕਿ ਇੱਕ ਪੀਆਰਟੀਸੀ ਸਰਕਾਰੀ ਬੱਸ ਅਤੇ ਮੋਟਰਸਾਇਕਲ ਵਿਚਕਾਰ ਸੜਕ ਦੁਰਘਟਨਾ ਹੋਈ ਹੈ ਜਿਸ ਵਿੱਚ ਮੋਟਰਸਾਇਕਿਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ। ਪੁਲਿਸ ਪ੍ਰਸ਼ਾਸਨ ਦੁਆਰਾ ਪੂਰੇ ਹਾਦਸੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਬੱਸ ਤੇ ਬੱਸ ਚਾਲਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪਤੀ-ਪਤਨੀ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਖੁਦਕੁਸ਼ੀ ਦੀ ਕੋਸ਼ਿਸ਼, ਵੀਡੀਓ ਵਾਇਰਲ