ETV Bharat / state

Rally Against Central govt: ਜਥੇਬੰਦੀ ਨੇ ਕੇਂਦਰ ਸਰਕਾਰ ਵਿਰੁੱਧ ਮਹਾਰੈਲੀ ਤਹਿਤ ਆਗੂ ਕੀਤੇ ਲਾਮਬੰਦ

ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ ਵਿਚ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੈਲੀ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀਆਂ ਦੇ ਆਗੂਆਂ ਨੂੰ ਲਾਮਬੰਦ ਕੀਤਾ ਗਿਆ ਹੈ।

In Barnala mobilized leaders under Maharalli against the central government
ਜਥੇਬੰਦੀ ਨੇ ਕੇਂਦਰ ਸਰਕਾਰ ਵਿਰੁੱਧ ਮਹਾਰੈਲੀ ਤਹਿਤ ਆਗੂ ਕੀਤੇ ਲਾਮਬੰਦ
author img

By

Published : Feb 26, 2023, 9:06 AM IST

ਜਥੇਬੰਦੀ ਨੇ ਕੇਂਦਰ ਸਰਕਾਰ ਵਿਰੁੱਧ ਮਹਾਰੈਲੀ ਤਹਿਤ ਆਗੂ ਕੀਤੇ ਲਾਮਬੰਦ

ਬਰਨਾਲਾ: ਪੰਜਾਬ ਦੀਆਂ ਸੰਘਰਸ਼ਸ਼ੀਲ ਜੱਥੇਬੰਦੀਆਂ ਦੀ ਸਾਂਝੀ ਜੱਥੇਬੰਦੀ ਸੀਟੂ ਦੀ ਪੰਜ ਜ਼ਿਲ੍ਹਿਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਕੀਤੀ ਗਈ। ਪੰਜਾਬ ਦੇ ਬਰਨਾਲਾ, ਮਲੇਰਕੋਟਲਾ, ਮਾਨਸਾ, ਸੰਗਰੂਰ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਕੇਡਰਾਂ ਦੇ ਅਹੁਦੇਦਾਰ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਦੌਰਾਨ ਦਿੱਲੀ ਵਿਖੇ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਵਜੋਂ ਲਾਮਬੰਦੀ ਕੀਤੀ।

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਰੈਲੀ : ਸੀਟੂ ਵਲੋਂ ਕੇਂਦਰ ਸਰਕਾਰ ਵਿਰੁੱਧ 5 ਅਪ੍ਰੈਲ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਨਾਉਣ ਲਈ ਸੀਟੂ ਅਧੀਨ ਕੰਮ ਕਰਦੀਆ ਜੱਥੇਬੰਦੀਆਂ ਵਲੋਂ ਲੋਕਾਂ ਨੂੰ ਲਾਮਬੰਦ ਕਰ ਕੇ ਰੈਲੀ ਸਫ਼ਲ ਬਨਾਉਣ ਲਈ ਤਿਆਰੀ ਵਿੱਢੀ ਗਈ ਹੈ। ਇਸ ਮੌਕੇ ਸੀਟੂ ਦੇ ਅਹੁਦੇਦਾਰਾਂ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦੇਸ਼ ਭਰ ਦੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਦਿੱਲੀ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀ ਲਾਮਬੰਦੀ ਵਜੋਂ ਅੱਜ ਬਰਨਾਲਾ ਵਿੱਚ ਪੰਜ ਜ਼ਿਲ੍ਹਿਆਂ ਬਰਨਾਲਾ, ਸੰਗਰੂਰ, ਮਲੇਰਕੋਟਲਾ, ਮਾਨਸਾ ਅਤੇ ਬਠਿੰਡਾ ਦੇ ਕੇਡਰ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Harsimrat Kaur Badal: ''ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅੱਗੇ ਮਾਨ ਸਰਕਾਰ ਨੇ ਗੋਡੇ ਟੇਕ ਦਿੱਤੇ''

ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਡਟਵਾਂ ਵਿਰੋਧ : ਇਸ ਰੈਲੀ ਵਿੱਚ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਮੋਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਭਰ ਵਿੱਚ ਗਰੀਬੀ ਅਤੇ ਅਮੀਰੀ ਦਾ ਪਾੜ੍ਹਾ ਦਿਨੋਂ ਦਿਨ ਵਧਿਆ ਹੈ। ਅੱਜ ਦੇਸ਼ ਵਿਚ ਆਮ ਲੋਕਾਂ ਦੀ ਜ਼ਿੰਦਗੀ ਦਿਨੋਂ ਦਿਨ ਮਾੜੇ ਹਾਲਾਤ ਵਿੱਚ ਗੁਜ਼ਰ ਰਹੀ ਹੈ। ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਬੇਰੁਜ਼ਗਾਰੀ, ਮਹਿੰਗਾਈ ਅਤੇ ਭ੍ਰਿਸ਼ਟਾਚਾਰ ਵਧਿਆ ਹੈ। ਜਿਸ ਕਰਕੇ ਲੋਕਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਹੈ।

ਇਹ ਵੀ ਪੜ੍ਹੋ : Action on finger cutting case : ਸ਼ੰਭੂ ਬਾਰਡਰ 'ਤੇ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ, 2 ਗੈਂਗਸਟਰ ਕਾਬੂ

ਇਸੇ ਕਰਕੇ ਹੀ ਦਿੱਲੀ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਟੂ ਵਿੱਚ ਆਂਗਣਵਾੜੀ, ਆਸ਼ਾ ਵਰਕਰ, ਭੱਠਾ ਮਜ਼ਦੂਰ, ਰੇਹੜੀ ਵਾਲੇ, ਮਿਡ ਡੇਅ ਮੀਲ, ਮਨਰੇਗਾ ਵਰਕਰ, ਨਿਰਮਾਣ ਮਜ਼ਦੂਰ ਸਮੇਤ ਹੋਰ ਕਿਸਾਨ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਸ਼ਾਮਲ ਹਨ। ਸਾਰੀਆਂ ਜੱਥੇਬੰਦੀਆਂ ਵਲੋਂ ਆਪਣੇ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 5 ਅਪ੍ਰੈਲ ਦੀ ਰੈਲੀ ਨੂੰ ਸਫ਼ਲ ਬਨਾਉਣ ਲਈ ਗਲੀ ਗਲੀ ਪ੍ਰਚਾਰ ਕੀਤਾ ਜਾਵੇਗਾ ਤਾਂ ਕਿ ਲੋਕ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਾਮਲ ਹੋ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.