ETV Bharat / state

ਬਰਨਾਲਾ ਵਿੱਚ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ,ਮੰਗਾਂ ਮਨਵਾਉਣ ਉੱਤੇ ਬਜ਼ਿੱਦ ਸਰਕਾਰੀ ਮੁਲਾਜ਼ਮ - ਪੁਰਾਣੀ ਪੈਨਸ਼ਨ ਬਹਾਲੀ

ਬਰਨਾਲਾ ਵਿੱਚ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ (Pen drop strike) ਕੀਤੀ ਜਾ ਰਹੀ ਹੈ। ਅੱਜ ਤੀਜੇ ਦਿਨ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹੀ।

In Barnala, pen throwing strike by employees continues for the third day, government employees are determined to meet their demands.
ਬਰਨਾਲਾ ਵਿੱਚ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ,ਮੰਗਾਂ ਮਨਵਾਉਣ ਉੱਤੇ ਬਜ਼ਿੱਦ ਸਰਕਾਰੀ ਮੁਲਾਜ਼ਮ
author img

By

Published : Oct 12, 2022, 5:36 PM IST

ਬਰਨਾਲਾ: ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ ਯੂਨੀਅਨ (Ministerial Services Union) ਦੇ ਸੱਦੇ ਉੱਤੇ ਪੰਜਾਬ ਭਰ ਦੇ ਮੁਲਾਜ਼ਮਾਂ ਸਮੇਤ ਬਰਨਾਲਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ ਹੜਤਾਲ ਕਰ ਰਹੇ ਹਨ। ਅੱਜ ਤੀਜੇ ਦਿਨ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ (Protest against the Punjab government) ਕੀਤਾ।

ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਹਨਾਂ ਵਲੋਂ 10 ਤੋਂ 15 ਅਕਤੂਬਰ ਤੱਕ ਕਲਮ ਛੋੜ ਹੜਤਾਲ (Pen drop strike) ਕੀਤੀ ਗਈ ਹੈ। ਇਸ ਵਿੱਚ ਜਿਲ੍ਹੇ ਦੇ ਸਾਰੇ ਕਰਮਚਾਰੀਆਂ ਵਲੋਂ ਆਪਣਾ ਕੰਮ ਬੰਦ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸੰਘਰਸ਼ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾਖਿਲਾਫ਼ੀ (Governments breach of promise) ਵਿਰੁੱਧ ਕੀਤਾ ਜਾ ਰਿਹਾ ਹੈ।

ਬਰਨਾਲਾ ਵਿੱਚ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ,ਮੰਗਾਂ ਮਨਵਾਉਣ ਉੱਤੇ ਬਜ਼ਿੱਦ ਸਰਕਾਰੀ ਮੁਲਾਜ਼ਮ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਰੈਲੀਆਂ ਵਿੱਚ ਪਹੁੰਚ ਕੇ ਭਰੋਸਾ ਦਿੱਤਾ ਸੀ ਕਿ ਉਹਨਾਂ ਦੀ ਸਰਕਾਰ ਬਨਣ ਉਪਰੰਤ ਪੁਰਾਣੀ ਪੈਨਸ਼ਨ ਸਕੀਮ (Old pension scheme), ਡੀਏ ਦੀਆਂ ਕਿਸ਼ਤਾਂ (Installments of DA) ਤੇ ਬਕਾਇਆ ਕਲੀਅਰ ਕੀਤਾ ਜਾਵੇਗਾ। ਪਰ ਸਰਕਾਰ ਬਨਣ ਦੇ ਛੇ ਮਹੀਨੇ ਬਾਅਦ ਵੀ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ।

ਉਹਨਾਂ ਕਿਹਾ ਕਿ ਅੱਜ ਉਹਨਾਂ ਦਾ ਧਰਨਾ ਤੀਜੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਨਵੇਂ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸਿਰਫ਼ 10 ਹਜ਼ਾਰ ਰੁਪਏ ਨਿਗੂਣੀ ਤਨਖ਼ਾਹ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਬਹਾਲੀ (Restoration of old pension) ਦੀ ਮੰਗ ਹੈ। ਪਰ ਸਰਕਾਰ ਅਜੇ ਤੱਕ ਇਸ ਮੰਗ ਤੇ ਗੱਲ ਕਰਨ ਨੂੰ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਜਿੰਨਾਂ ਸਮਾਂ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਨਾਂ ਸਮਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਦਾ ਬਿਆਨ, ਪੰਜਾਬ ਵਿੱਚ ਸਰਕਾਰ ਨਾਮ ਦੀ ਨਹੀਂ ਕੋਈ ਚੀਜ਼, ਸਹਿਮ ਦੇ ਮਾਹੌਲ ਵਿੱਚ ਜੀ ਰਹੇ ਹਨ ਲੋਕ

ETV Bharat Logo

Copyright © 2025 Ushodaya Enterprises Pvt. Ltd., All Rights Reserved.