ETV Bharat / state

ਕੌਮੀ ਲੋਕ ਅਦਾਲਤ ’ਚ 411 ਕੇਸਾਂ ਦੀ ਹੋਈ ਸੁਣਵਾਈ, 334 ਕੇਸਾਂ ਦਾ ਹੋਇਆ ਨਿਪਟਾਰਾ

author img

By

Published : Apr 13, 2021, 1:10 PM IST

ਜ਼ਿਲਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕੌਮੀ ਲੋਕ ਅਦਾਲਤ ’ਚ 411 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 334 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ

ਕੌਮੀ ਲੋਕ ਅਦਾਲਤ ’ਚ 411 ਕੇਸਾਂ ਦੀ ਹੋਈ ਸੁਣਵਾਈ, 334 ਕੇਸਾਂ ਦਾ ਹੋਇਆ ਨਿਪਟਾਰਾ
ਕੌਮੀ ਲੋਕ ਅਦਾਲਤ ’ਚ 411 ਕੇਸਾਂ ਦੀ ਹੋਈ ਸੁਣਵਾਈ, 334 ਕੇਸਾਂ ਦਾ ਹੋਇਆ ਨਿਪਟਾਰਾ

ਬਰਨਾਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਵਰਿੰਦਰ ਅੱਗਰਵਾਲ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਜ਼ਿਲਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਜ਼ਾਮੰਦੀ ਨਾਲ ਕਈ ਮਾਮਲਿਆਂ ਦਾ ਨਿਪਟਾਰਾ ਕਰਵਾਇਆ ਗਿਆ।

ਇਸ ਮੌਕੇ ਮਾਨਯੋਗ ਜੱਜ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪੈਂਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਕੁੱਲ ਤਿੰਨ ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਜਿਸ ’ਚ ਸ਼੍ਰੀ ਕਪਿਲ ਅਗਰਵਾਲ, ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਸ਼੍ਰੀ ਵਨੀਤ ਕੁਮਾਰ ਨਾਰੰਗ, ਮਾਨਯੋਗ ਸਿਵਲ ਜੱਜ (ਸ.ਡ.) ਅਤੇ ਸ਼੍ਰੀਮਤੀ ਸੁਰੇਖਾ ਰਾਣੀ, ਮਾਨਯੋਗ ਏ.ਸੀ.ਜੇ.ਐੱਸ.ਡੀ. ਦੇ ਬੈਂਚ ਚ ਸ਼ਾਮਲ ਹਨ। ਜੱਜ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ’ਚ 411 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 334 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਅਤੇ 1,69,09,391/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।

ਲੋਕ ਅਦਾਲਤਾਂ ਦੇ ਹੁੰਦੇ ਸਨ ਬਹੁਤ ਸਾਰੇ ਲਾਭ- ਜੱਜ

ਮਾਨਯੋਗ ਜੱਜ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਵਿੱਚ ਅਮਨ ਸ਼ਾਂਤੀ ਬਹਾਲ ਹੁੰਦੀ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸਤੋਂ ਇਲਾਵਾਂ ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਆਪਣੇ ਕੇਸ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦਾ ਹੈ, ਉਹ ਸਬੰਧਿਤ ਕੋਰਟ ਦੇ ਜੱਜ ਸਾਹਿਬਾਨ ਨੂੰ ਇਸ ਸਬੰਧੀ ਬੇਨਤੀ ਕਰ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਭਵਿੱਖ ਵਿੱਚ ਮਿਤੀ 10.07.2021, 11.09.2021 ਅਤੇ 11.12.2021 ਨੂੰ ਲੱਗਣ ਵਾਲੀਆਂ ਲੋਕ ਅਦਾਲਤਾਂ ਵਿੱਚ ਆਪਣੇ ਝਗੜਿਆਂ ਦਾ ਜਲਦੀ ਨਿਪਟਾਰਾ ਕਰਵਾਉਣ।

ਇਹ ਵੀ ਪੜੋ: ਦਰਦਨਾਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.