ETV Bharat / state

BKU ਏਕਤਾ ਉਗਰਾਹਾਂ ਨੇ ਸੂਬਾ ਕਮੇਟੀ ਦੀ ਮੀਟਿੰਗ ਦੌਰਾਨ ਸੰਘਰਸ਼ ਸਬੰਧੀ ਲਏ ਅਹਿਮ ਫੈਸਲੇ - ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਵਿਸ਼ਵਾਸ਼ਘਾਤ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਹੋਈ। ਜਿਸ ਵਿੱਚ ਆਉਣ ਵਾਲੇ ਦਿਨ੍ਹਾਂ ਵਿਚ ਕੀਤੇ ਜਾਣ ਵਾਲੇ ਸੰਘਰਸ਼ ਸਬੰਧੀ ਅਹਿਮ ਫੈਸਲੇ ਲਏ ਗਏ।

ਭਾਰਤੀ ਕਿਸਾਨ ਯੂਨੀਅਨ ਏਕਤਾ
ਭਾਰਤੀ ਕਿਸਾਨ ਯੂਨੀਅਨ ਏਕਤਾ
author img

By

Published : Jan 24, 2022, 10:30 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਹੋਈ। ਜਿਸ ਵਿੱਚ ਆਉਣ ਵਾਲੇ ਦਿਨ੍ਹਾਂ ਵਿਚ ਕੀਤੇ ਜਾਣ ਵਾਲੇ ਸੰਘਰਸ਼ ਸਬੰਧੀ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਵਿਰੁੱਧ ਰੋਸ਼ ਵੱਜੋਂ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਿਕ 31 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ਤੇ ਪੁਤਲਾ ਫੂਕ ਮੁਜ਼ਾਹਰੇ ਕਰਨ ਦਾ ਫੈਸਲਾ ਪੂਰੇ ਜ਼ੋਰ ਨਾਲ ਲਾਗੂ ਕਰਨ ਦੀ ਵਿਉਂਤਬੰਦੀ ਉਲੀਕੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਤਿਆਰੀ ਮੁਹਿੰਮ ਦੌਰਾਨ ਪਿੰਡ-ਪਿੰਡ ਮੀਟਿੰਗਾਂ ਰੈਲੀਆਂ ਨੁੱਕੜ ਨਾਟਕ ਆਦਿ ਦੇ ਜਨਤਕ ਇਕੱਠਾਂ ਰਾਹੀਂ ਵਿਆਪਕ ਲਾਮਬੰਦੀਆਂ ਕੀਤੀਆਂ ਜਾਣਗੀਆਂ। ਸਵਾ ਸਾਲ ਤੋਂ ਵੱਧ ਚੱਲੇ ਜਾਨਹੂਲਵੇਂ ਘੋਲ਼ ਦੇ ਬਲਬੂਤੇ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਮੋਦੀ ਸਰਕਾਰ ਵੱਲੋਂ ਦਿੱਤੇ ਗਏ ਲਿਖਤੀ ਭਰੋਸੇ 15 ਜਨਵਰੀ ਤੱਕ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਵਾਲਾ ਕਿਸਾਨ ਵਿਰੋਧੀ ਵਤੀਰਾ ਨੰਗਾ ਕੀਤਾ ਜਾਵੇਗਾ।

BKU ਏਕਤਾ ਉਗਰਾਹਾਂ ਨੇ ਸੂਬਾ ਕਮੇਟੀ ਦੀ ਮੀਟਿੰਗ
BKU ਏਕਤਾ ਉਗਰਾਹਾਂ ਨੇ ਸੂਬਾ BKU ਏਕਤਾ ਉਗਰਾਹਾਂ ਨੇ ਸੂਬਾ ਕਮੇਟੀ ਦੀ ਮੀਟਿੰਗ

ਇਨ੍ਹਾਂ ਭਰੋਸਿਆਂ ਵਿਚ ਸਾਰੀਆਂ ਫ਼ਸਲਾਂ ਦੀ ਲਾਭਕਾਰੀ ਐੱਮ. ਐੱਸ. ਪੀ 'ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਦੇਣ, ਲਖੀਮਪੁਰ ਖੀਰੀ ਕਿਸਾਨ ਕਿਸਾਨਾਂ ਦੇ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਮੁੱਖ ਸਾਜ਼ਿਸ਼ ਘਾੜੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ, ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਵਿਰੁੱਧ ਦਿੱਲੀ, ਚੰਡੀਗੜ੍ਹ, ਯੂ.ਪੀ, ਹਰਿਆਣਾ ਸਮੇਤ ਹੋਰ ਰਾਜਾਂ ਵਿੱਚ ਮੜ੍ਹੇ ਸਾਰੇ ਪੁਲਿਸ ਕੇਸ ਰੱਦ ਕਰਨ, ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਤੇ 1-1 ਪੱਕੀ ਸਰਕਾਰੀ ਨੌਕਰੀ ਦੇਣ ਅਤੇ ਬਿਜਲੀ ਬਿੱਲ 2020 ਵਿੱਚ ਕਿਸਾਨ ਮਜ਼ਦੂਰ ਪੱਖੀ ਸੋਧਾਂ ਕਰਨ ਵਰਗੇ ਲਿਖਤੀ ਭਰੋਸੇ ਸ਼ਾਮਲ ਹਨ।

ਇਸ ਤੋਂ ਇਲਾਵਾ ਵੋਟਾਂ ਦੇ ਰਾਮ ਰੌਲੇ ਅੰਦਰ ਕਿਸਾਨਾਂ ਮਜਦੂਰਾਂ ਦੇ ਅਹਿਮ ਬੁਨਿਆਦੀ ਮੁੱਦੇ ਰੋਲਣ ਤੋਂ ਬਚਾਉਣ ਅਤੇ ਇਨ੍ਹਾਂ ਮੁੱਦਿਆਂ ਦੇ ਪੱਕੇ ਹੱਲ ਲਈ ਸੰਘਰਸ਼ਾਂ ਦਾ ਸਿੱਕੇਬੰਦ ਰਾਹ ਉਭਾਰਨ ਪ੍ਰਚਾਰਨ ਦੀ ਮੁਹਿੰਮ ਵੀ ਚਲਾਈ ਜਾਵੇਗੀ। ਵੋਟ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਸ਼ਹਿਰਾਂ ਵਿੱਚ ਆਉਣ 'ਤੇ ਸਵਾਲ ਪੁੱਛੇ ਜਾਣਗੇ ਅਤੇ ਇਸ ਸੰਬੰਧੀ ਹਰ ਸਥਾਪਤ ਸਿਆਸੀ ਪਾਰਟੀ ਲਈ ਲਿਖਤੀ ਸਵਾਲਨਾਮੇ ਤਿਆਰ ਕੀਤੇ ਜਾਣਗੇ।

ਲੋਕ ਮੋਰਚਾ ਪੰਜਾਬ ਦੁਆਰਾ ਗਠਿਤ ਇਨਕਲਾਬੀ ਬਦਲ ਉਸਾਰੋ ਮੁਹਿੰਮ ਦੌਰਾਨ 26 ਜਨਵਰੀ ਤੋਂ 6 ਫਰਵਰੀ ਤੱਕ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਜਥੇਬੰਦੀ ਦੇ ਸਰਗਰਮ ਕਾਰਕੁਨਾਂ ਦੀ ਸ਼ਮੂਲੀਅਤ ਨੂੰ ਹੱਲਾਸ਼ੇਰੀ ਦੇ ਕੇ ਉਨ੍ਹਾਂ ਦੀ ਜਾਗ੍ਰਤੀ ਅਤੇ ਚੇਤੰਨਤਾ ਵਿੱਚ ਵਾਧਾ ਕੀਤਾ ਜਾਵੇਗਾ। ਸੰਯੁਕਤ ਸਮਾਜ ਮੋਰਚੇ ਨਾਲੋਂ ਸਪਸ਼ਟ ਨਿਖੇੜਾ ਕਰਦਿਆਂ ਕਿਸੇ ਵੀ ਸਿਆਸੀ ਧਿਰ ਦੀ ਚੋਣ ਮੁਹਿੰਮ ਤੋਂ ਜਚ ਕੇ ਪਾਸੇ ਰਹਿਣ ਅਤੇ 700 ਤੋਂ ਵੱਧ ਸ਼ਹੀਦਾਂ ਦੇ ਲਹੂ ਭਿੱਜੇ ਲੰਬੇ ਘੋਲ਼ ਰਾਹੀਂ ਹਾਸਲ ਕੀਤੀ ਵੱਖ-ਵੱਖ ਧਰਮਾਂ/ ਜਾਤਾਂ ਦੇ ਲੋਕਾਂ ਦੀ ਵਿਸ਼ਾਲ ਏਕਤਾ ਨੂੰ ਖੇਰੂੰ-ਖੇਰੂੰ ਹੋਣ ਤੋਂ ਬਚਾਉਣ ਦਾ ਹੋਕਾ ਬੁਲੰਦ ਕੀਤਾ ਜਾਵੇਗਾ।

ਸਾਮਰਾਜੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਸੂਦਖੋਰਾਂ ਦੇ ਲੋਟੂ ਗੱਠਜੋੜ ਦੀਆਂ ਨਿੱਜੀਕਰਨ, ਸੰਸਾਰੀਕਰਨ ਉਦਾਰੀਕਰਨ ਦੀਆਂ ਨੀਤੀਆਂ ਵਿਰੁੱਧ ਹੋਰ ਵੀ ਸਖ਼ਤ ਜਾਨ ਤੇ ਲੰਬੇ ਘੋਲ਼ਾਂ ਲਈ ਹੋਰ ਵੀ ਪੀਡੇ ਕਮਰਕੱਸੇ ਕੱਸ ਕੇ ਕਿਸਾਨਾਂ ਮਜ਼ਦੂਰਾਂ ਤੇ ਸਮੂਹ ਕਿਰਤੀਆਂ ਦੇ ਸਾਂਝੇ ਘੋਲ਼ ਉਸਾਰਨ ਦਾ ਮਹੌਲ ਬੰਨ੍ਹਿਆ ਜਾਵੇਗਾ।

ਇਹ ਵੀ ਪੜ੍ਹੋ: ਗੈਰ ਕਾਨੂੰਨੀ ਮਾਈਨਿੰਗ ਮਾਮਲਾ: ਆਪ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.