ETV Bharat / state

ਬਰਨਾਲਾ ਵਿਖੇ 23 ਮਾਰਚ ਦੇ ਸਮਾਗਮਾਂ ਲਈ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਮੁਹਿੰਮ ਸ਼ੁਰੂ - 23 ਮਾਰਚ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਦਾ ਸੁਨੇਹਾ

ਇਨਕਲਾਬੀ ਕੇਂਦਰ,ਪੰਜਾਬ ਦੀ ਸੂਬਾ ਕਮੇਟੀ ਵੱਲੋਂ 23 ਮਾਰਚ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਤਹਿਤ ਜ਼ਿਲ੍ਹਾ ਕਮੇਟੀ ਵੱਲੋਂ ਬੀਕੇਯੂ ਏਕਤਾ ਡਕੌਂਦਾ ਦੇ ਭਰਵੇਂ ਸਹਿਯੋਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ। ਆਗੂਆਂ ਨੇ ਜੋਰਦਾਰ ਅਪੀਲ ਕਰਦੇ ਹੋਏ ਕਿਹਾ ਕਿ 23 ਮਾਰਚ ਨੂੰ ਦਿੱਲੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਸਮਾਗਮਾਂ ਵਿੱਚ ਨੌਜਵਾਨ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇ।

ਤਸਵੀਰ
ਤਸਵੀਰ
author img

By

Published : Mar 21, 2021, 2:15 PM IST

ਬਰਨਾਲਾ: ਇਨਕਲਾਬੀ ਕੇਂਦਰ,ਪੰਜਾਬ ਦੀ ਸੂਬਾ ਕਮੇਟੀ ਵੱਲੋਂ 23 ਮਾਰਚ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਤਹਿਤ ਜ਼ਿਲ੍ਹਾ ਕਮੇਟੀ ਵੱਲੋਂ ਬੀਕੇਯੂ ਏਕਤਾ ਡਕੌਂਦਾ ਦੇ ਭਰਵੇਂ ਸਹਿਯੋਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ। ਇਸ ਤਹਿਤ ਪਿੰਡ ਖੁੱਡੀਕਲਾਂ, ਸੁਖਪੁਰ ਅਤੇ ਫਰਵਾਹੀ ਵਿਖੇ ਸ਼ਹੀਦੀ ਕਾਨਫਰੰਸਾਂ ਅਤੇ ਸ਼ਹੀਦ ਭਗਤ ਸਿੰਘ ਦੇ ਫਲਸਫੇ ਤੇ ਅਦਾਰਿਤ ਨਾਟਕ "ਛਿਪਣ ਤੋਂ ਪਹਿਲਾਂ" ਨਿਰਦੇਸ਼ਕ ਰੇਸ਼ਮ-ਰਣਜੀਤ ਭੋਤਨਾ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਅਤੇ ਸ਼ਹੀਦਾਂ ਦੇ ਅਧੂਰੇ ਕਾਰਜ ਉੱਤੇ ਪਹਿਰਾ ਦੇਣਾ ਸਮੇਂ ਦੀ ਬਹੁਤ ਵੱਡੀ ਲੋੜ ਹੈ। ਮੋਦੀ ਸਰਕਾਰ ਵੱਲੋਂ ਕੋਰੋਨਾ ਦੀ ਆੜ ’ਚ ਹਰ ਖੇਤਰ ਰੇਲਵੇ, ਜਹਾਜਰਾਨੀ, ਬੈਂਕਾਂ, ਐਲਆਈਸੀ, ਬੀਐਸਐਨਐਲ, ਭਾਰਤ ਪੈਟਰੋਲੀਅਮ,ਕੋਇਲਾ ਖਾਣਾਂ ਵਰਗੇ ਜਨਤਕ ਖੇਤਰ ਅਦਾਰਿਆਂ ਦੇ ਮੂੰਹ ਅਡਾਨੀਆਂ,ਅੰਬਾਨੀਆਂ ਲਈ ਖੋਲ੍ਹ ਦਿੱਤੇ ਸਨ।

ਬਰਨਾਲਾ
ਬਰਨਾਲਾ

ਇਹ ਵੀ ਪੜੋ: ਬਰਾਨਾਲਾ ਪੁਲਿਸ ਨੇ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਖਿਲਾਫ਼ ਕੀਤੀ ਸਖ਼ਤ ਕਾਰਵਾਈ

ਆਗੂਆਂ ਨੇ ਇਹ ਵੀ ਕਿਹਾ ਕਿ ਲੰਬੇ ਸਮੇਂ ਤੋਂ ਸ਼ੁਰੂ ਹੋਏ ਕਿਸਾਨੀ ਸੰਘਰਸ਼ ਨੇ ਮੋਦੀ ਸਰਕਾਰ ਦੀ ਨੀਂਦ ਹਰਾਮ ਕੀਤੀ ਹੋਈ ਹੈ। ਮੋਦੀ ਹਕੂਮਤ ਹਰ ਆਏ ਦਿਨ ਕੋਈ ਨਾਂ ਕੋਈ ਸਾਜਿਸ਼ ਰਚਕੇ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਮੋਦੀ ਹਕੂਮਤ ਦੀ ਹਰ ਸਾਜਿਸ਼ ਨੂੰ ਨਾਕਾਮ ਕਰਦੇ ਹੋਏ ਆਪਣੇ ਸੰਘਰਸ਼ ਚ ਅੱਗੇ ਵਧ ਰਹੀ ਹੈ।

ਬਰਨਾਲਾ
ਬਰਨਾਲਾ

ਨੌਜਵਾਨ ਹੋਣ ਵਧ ਤੋਂ ਵਧ ਸ਼ਾਮਲ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ਼ਹੀਦੀ ਕਾਨਫਰੰਸਾਂ ਤੇ ਨਾਟਕ ਸਮਾਗਮਾਂ ਦੌਰਾਨ ਸ਼ਹੀਦਾਂ ਦੀ ਵਿਚਾਰਧਾਰਾ ਦਾ ਸੁਨੇਹਾ ਦਿੱਤਾ ਜਾਵੇਗਾ। ਇਹ ਸਮਾਗਮ ਇਸੇ ਤਰ੍ਹਾਂ ਹੀ ਚਲਣਗੇ। ਆਗੂਆਂ ਨੇ ਜੋਰਦਾਰ ਅਪੀਲ ਕਰਦੇ ਹੋਏ ਕਿਹਾ ਕਿ 23 ਮਾਰਚ ਨੂੰ ਦਿੱਲੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਸਮਾਗਮਾਂ ਵਿੱਚ ਨੌਜਵਾਨ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.