ਬਰਨਾਲਾ: ਕੋਰੋਨਾ ਵਾਇਰਸ ਦੌਰਾਨ ਲੱਗੇ ਕਰਫ਼ਿਊ 'ਚ ਸਰਕਾਰ ਦੀਆਂ ਹਦਾਇਤਾਂ 'ਤੇ ਲੋਕ ਆਪਣੇ ਘਰਾਂ ਵਿੱਚ ਬੈਠ ਕੇ ਸਮਾਂ ਗੁਜ਼ਾਰ ਰਹੇ ਹਨ। ਉੱਥੇ ਹੀ ਕੁੱਝ ਲੋਕ ਘਰ ਬੈਠ ਕੇ ਵੀ ਇਸ ਔਖੀ ਘੜੀ ਵਿੱਚ ਸਰਕਾਰ ਅਤੇ ਆਮ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਤਰ੍ਹਾਂ ਦੀ ਸੇਵਾ ਬਰਨਾਲਾ ਦਾ ਇੱਕ ਜੋੜਾ ਵੀ ਕਰ ਰਿਹਾ ਹੈ। ਬਰਨਾਲਾ ਵਿੱਚ ਰਹਿ ਰਹੇ ਪਤੀ-ਪਤਨੀ ਆਪਣੇ ਘਰ ਵਿੱਚ ਬੈਠ ਕੇ ਮਾਸਕ ਤਿਆਰ ਕਰ ਰਹੇ ਹਨ ਅਤੇ ਲੋਕਾਂ ਨੂੰ ਮੁਫ਼ਤ ਵੰਡ ਕੇ ਕੋਰੋਨਾ ਤੋਂ ਬਚਣ ਲਈ ਪ੍ਰੇਰਿਤ ਕਰ ਰਹੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਬਰਨਾਲਾ ਨਿਵਾਸੀ ਰਾਜ ਸਿੰਘ ਅਤੇ ਉਸ ਦੀ ਪਤਨੀ ਅਨੀਤਾ ਰਾਣੀ ਨੇ ਦੱਸਿਆ ਕਿ ਉਹ ਸਿਲਾਈ ਦਾ ਕੰਮ ਕਰਦੇ ਹਨ ਅਤੇ ਕਰਫਿਊ ਦੌਰਾਨ ਘਰ ਵਿਹਲੇ ਬੈਠੇ ਸਨ। ਜਦੋਂ ਉਨ੍ਹਾਂ ਦੇ ਮਨ ਵਿੱਚ ਇਹ ਗੱਲ ਆਈ ਕਿ ਵਿਹਲੇ ਬੈਠਣ ਦੀ ਬਜਾਏ ਕਿਉਂ ਨਾ ਲੋਕਾਂ ਦੀ ਸੇਵਾ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਉਹ ਇੱਕ ਦਿਨ ਵਿੱਚ 100 ਮਾਸਕ ਬਣਾ ਰਹੇ ਹਨ । ਜੋ ਕਿ ਲੋਕਾੰ ਨੂੰ ਮੁਫ਼ਤ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘਰ ਵਿੱਚ ਵਿਹਲੇ ਬੈਠਣ ਦੀ ਬਿਜਾਏ ਉਹ ਲੋਕਾਂ ਦੀ ਸੇਵਾ 'ਚ ਜੁਟ ਗਏ ਹਨ। ਅਜਿਹਾ ਕਰਕੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਵੀ ਇਸੇ ਤਰ੍ਹਾਂ ਇਸ ਸਕੰਟ ਦੀ ਘੜੀ 'ਚ ਮਾਨਵ ਸੇਵਾ ਲਈ ਅੱਗੇ ਆਉਣ ਲਈ ਕਿਹਾ ਹੈ। ਇਸ ਜੋੜੇ ਨੇ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਘਰਾਂ 'ਚ ਹੀ ਰਹਿਣ ਦੀ ਅਪੀਲ ਕੀਤੀ ਹੈ।