ਬਰਨਾਲਾ: ਸ਼ਹਿਰ ਦੇ ਧਨੌਲਾ ਕਸਬੇ ਵਿੱਚ ਕਾਂਗਰਸ ਪਾਰਟੀ ਦੇ ਆਗੂ ਜਗਤਾਰ ਸਿੰਘ ਧਨੌਲਾ ਨੇ ਆਪਣੀ ਹੀ ਪਾਰਟੀ ਵਿਰੁੱਧ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਲਿਤਾਂ ਨੂੰ ਪਾਰਟੀ 'ਚ ਰਾਖਵੇਂਕਰਨ ਮੁਤਾਬਕ ਟਿਕਟਾਂ ਦੀ ਵੰਡ ਨਹੀਂ ਕੀਤੀ। ਇਸ ਤੋਂ ਨਾਰਾਜ਼ ਉਹ ਕਾਂਗਰਸ ਪਾਰਟੀ ਦੇ ਵਿਰੁੱਧ ਹਨ।
ਇਸ ਸਬੰਧੀ ਧਨੌਲਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਾਰੇ ਹੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 1997 ਤੋਂ ਲੈ ਕੇ ਹੁਣ ਤੱਕ ਟਿਕਟ ਮੰਗੀ ਪਰ ਉਨ੍ਹਾਂ ਨੂੰ ਕਾਂਗਰਸ ਨੇ ਕਦੇ ਵੀ ਟਿਕਟ ਨਹੀਂ ਦਿੱਤੀ।
ਜਗਤਾਰ ਸਿੰਘ ਦਾ ਕਹਿਣਾ ਹੈ ਕਿ ਜੇ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਤਾਂ ਉਹ ਕਾਂਗਰਸ ਪਾਰਟੀ ਵਿਰੁੱਧ ਸੰਘਰਸ਼ ਕਰਨਗੇ। ਇਸ ਦੇ ਨਾਲ ਹੀ ਉਹ ਕਿਸੇ ਹੋਰ ਪਾਰਟੀ 'ਚ ਸ਼ਾਮਲ ਨਾ ਹੋ ਕੇ ਵੱਖਰੀ ਪਾਰਟੀ ਬਣਾਉਣਗੇ।