ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਤੀ ਸੇਖਵਾਂ ਦੇ ਜੰਮਪਲ ਫੌਜੀ ਹੌਲਦਾਰ ਮੇਜਰ ਸਿੰਘ ਦੀ ਸ਼੍ਰੀਨਗਰ ((Srinagar)) ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੀ। ਉਨ੍ਹਾਂ ਦੀ ਮੌਤ ਨੂੰ ਲੈਕੇ ਉਨ੍ਹਾਂ ਦੇ ਪਰਿਵਾਰ ਤੇ ਪਿੰਡ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਮੇਜਰ ਸਿੰਘ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਫੌਜ ਦੀ ਇੱਕ ਟੁੱਕੜੀ ਵੱਲੋਂ ਸਰਕਾਰੀ ਸਨਮਾਨਾਂ ਨਾਲ ਮੇਜਰ ਸਿੰਘ ਨੂੰ ਸਲਾਮੀ ਦਿੱਤੀ ਗਈ। ਜਿਕਰਯੋਗ ਹੈ ਕਿ ਮਰਹੂਮ ਹੌਲਦਾਰ ਮੇਜਰ ਸਿੰਘ ਦੀ ਮ੍ਰਿਤਕ ਦੇਹ ਦੇ ਸਸਕਾਰ ਮੌਕੇ ਜ਼ਿਲ੍ਹੇ ਦਾ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ। ਜਿਸ ਕਾਰਨ ਮੇਜਰ ਸਿੰਘ ਦੇ ਚਾਹੁਣ ਵਾਲਿਆਂ ਤੇ ਪਿੰਡ ਵਾਸੀਆਂ ’ਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਹੈ।
ਇਸ ਮੌਕੇ ਗੁਲਜਾਰ ਸਿੰਘ, ਮਾ. ਮਲਕੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਸਮੇਤ ਗ੍ਰਾਮ ਪੰਚਾਇਤ, ਸਾਬਕਾ ਸੈਨਿਕ ਵਿੰਗ ਦੇ ਅਹੁਦੇਦਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਹ ਵੀ ਪੜ੍ਹੋ:ਸਾਰਾਗੜ੍ਹੀ ਜੰਗ ਦੀ ਵਰੇਗੰਢ ਮੌਕੇ CM ਕੈਪਟਨ ਵੱਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ