ETV Bharat / state

ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ, ਪੁਲਿਸ ਨੂੰ ਬਾਈਕਾਟ ਕਰਨ ਦੀ ਦਿੱਤੀ ਚਿਤਾਵਨੀ - ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ

ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਪੱਤਰਕਾਰ ਭਾਈਚਾਰੇ ਨੇ ਰੋਸ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ
ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ
author img

By

Published : Jun 17, 2020, 12:42 PM IST

ਬਰਨਾਲਾ: ਪੰਜਾਬ ਦੇ ਵਿਵਾਦਤ ਗਾਇਕ ਸਿੱਧੂ ਮੂਸੇ ਵਾਲੇ ਵਿਰੁੱਧ ਪੱਤਰਕਾਰ ਭਾਈਚਾਰੇ ਨੇ ਰੋਸ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੱਤਰਕਾਰਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਧੂ ਮੂਸੇਵਾਲੇ 'ਤੇ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜ਼ਿਲ੍ਹੇ ਦੀ ਸਮੂਹ ਪ੍ਰੈੱਸ ਪੁਲਿਸ ਪ੍ਰਸ਼ਾਸਨ ਦਾ ਬਾਈਕਾਟ ਕਰੇਗੀ।

ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ
ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ

ਇਸ ਮੌਕੇ ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਗਾਇਕ ਵੱਲੋਂ ਸ਼ਰੇਆਮ ਹਥਿਆਰਾਂ ਦੇ ਕਲਚਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਗਾਇਕ ਨੂੰ ਪੂਰੀ ਤਰ੍ਹਾਂ ਸ਼ਹਿ ਦੇ ਰਿਹਾ ਹੈ। ਜੇਕਰ ਬਰਨਾਲਾ ਪੁਲਿਸ ਨੇ ਪੱਤਰਕਾਰਾਂ ਦੇ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਸਬੰਧੀ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਵੀ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਪੁਲਿਸ ਦਾ ਬਾਈਕਾਟ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ
ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ

ਐੱਸਐੱਸਪੀ ਸੰਦੀਪ ਗੋਇਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਪੱਤਰਕਾਰਾਂ ਵੱਲੋਂ ਇੱਕ ਸ਼ਿਕਾਇਤ ਦਿੱਤੀ ਗਈ ਹੈ। ਇਸ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ

ਕੀ ਹੈ ਮਾਮਲਾ....

ਗਾਇਕ ਸਿੱਧੂ ਮੂਸੇਵਾਲੇ ਨੇ ਕੋਰੋਨਾ ਵਾਇਰਸ ਦੇ ਕਾਰਨ ਲੱਗੇ ਲੋਕਡਾਊਨ ਦੌਰਾਨ ਨਿਯਮਾਂ ਦਾ ਉਲੰਘਣ ਕਰਕੇ ਜ਼ਿਲ੍ਹੇ ਵਿੱਚ ਫਾਇਰਿੰਗ ਕੀਤੀ ਸੀ। ਇਸ ਸਬੰਧੀ ਬਰਨਾਲਾ ਪੁਲਿਸ ਨੇ ਅਸਲਾ ਐਕਟ ਵਰਗੀਆਂ ਸੰਗੀਨ ਧਰਾਵਾਂ ਦੇ ਤਹਿਤ ਸਿੱਧੂ ਮੂਸੇਵਾਲੇ 'ਤੇ ਪਰਚਾ ਦਰਜ ਕੀਤਾ ਸੀ।

ਬੀਤੇ ਦਿਨੀਂ ਸਿੱਧੂ ਮੂਸੇਵਾਲੇ ਨੂੰ ਬਰਨਾਲਾ ਪੁਲਿਸ ਵੱਲੋਂ ਨੋਟਿਸ ਜਾਰੀ ਕਰਕੇ ਬਰਨਾਲਾ ਵਿਖੇ ਬੁਲਾਇਆ ਗਿਆ ਸੀ, ਪਰ ਉਕਤ ਗਾਇਕ ਨੋਟਿਸ ਦੇਣ ਦੇ ਬਾਵਜੂਦ ਬਰਨਾਲਾ ਪੁਲਸ ਕੋਲ ਨਹੀਂ ਪਹੁੰਚਿਆ। ਇਸ ਦੀ ਬਰਨਾਲਾ ਦੀ ਸਮੂਹ ਪ੍ਰੈੱਸ ਨੇ ਕਵਰੇਜ ਕੀਤੀ ਸੀ। ਇਸ ਤੋਂ ਬਾਅਦ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਪੱਤਰਕਾਰਾਂ ਲਈ ਭੱਦੀ ਸ਼ਬਦਾਵਲੀ ਵਰਤੀ ਅਤੇ ਪੱਤਰਕਾਰਾਂ ਨੂੰ ਸੋਧਾ ਲਾਉਣ ਤੱਕ ਦੀਆਂ ਧਮਕੀਆਂ ਦਿੱਤੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.