ਬਰਨਾਲਾ: ਇੱਕ ਕਲਯੁਗੀ ਨਸ਼ੇੜੀ ਪੁੱਤ (Kalyugi addicted son) ਵੱਲੋਂ ਆਪਣੀ ਮਾਂ ਦਾ ਭਾਰੀ ਹਥੌੜਾ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਦਕਿ ਹਮਲੇ ਦੌਰਾਨ ਪਿਓ ਨੂੰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਸਰਕਾਰੀ ਹਸਪਤਾਲ (Government Hospital) ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਮਾਮਲਾ ਬਰਨਾਲਾ ਦੇ ਕਸਬਾ ਹੰਡਿਆਇਆ (The town of Barnala was flooded) ਦਾ ਹੈ। ਜਿੱਥੇ ਸੁਖਚੈਨ ਸਿੰਘ ਨਾਮ ਦੇ ਵਿਅਕਤੀ ਵੱਲੋਂ ਆਪਣੀ ਮਾਤਾ ਛਿੰਦਰ ਕੌਰ ਦੇ ਸਿਰ ਵਿੱਚ ਹਥੌੜਾ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਸ ਦੌਰਾਨ ਬਜ਼ੁਰਗ ਪਿਤਾ ਨੂੰ ਵੀ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ। ਜਖ਼ਮੀ ਪਿਤਾ ਨੂੰ ਸਰਕਾਰੀ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕ ਸ਼ਿੰਦਰ ਕੌਰ ਕਸਬਾ ਹੰਡਿਆਆ (Towns dug) ਦੇ ਬੀਕਾ ਸੂਚ ਪੱਤੀ ਦੀ ਮੌਜੂਦਾ ਪੰਚਾਇਤ ਮੈਂਬਰ ਸੀ। ਜਦੋਂ ਮੁਲਜ਼ਮ ਨੇ ਜਦੋਂ ਆਪਣੀ ਮਾਂ ਦਾ ਕਤਲ ਕੀਤਾ ਤਾਂ ਉੱਥੇ ਛੋਟੇ ਬੱਚੇ ਵੀ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਨੇ ਲੁਕ ਕੇ ਆਪਣੀ ਜਾਨ ਬਚਾਈ।
ਬੱਚਿਆਂ ਨੇ ਆਪਣੀ ਦਾਦੀ ਦੇ ਕਤਲ ਦੀ ਸੂਚਨਾ ਤੁਰੰਤ ਸਰਪੰਚ ਨੂੰ ਦਿੱਤੀ। ਜਿਸਦੇ ਬਾਅਦ ਸਰਪੰਚ ਵੱਲੋਂ ਇਸ ਕਤਲ ਸੰਬੰਧਿਤ ਪੁਲਿਸ ਨੂੰ ਕੀਤਾ ਗਿਆ। ਮੁਲਜ਼ਮ ਸੁਖਚੈਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਅਕਸਰ ਨਸ਼ੇ ਦੀ ਹਾਲਤ ਵਿੱਚ ਘਰ ਵਿੱਚ ਮਾਤਾ- ਪਿਤਾ ਅਤੇ ਆਪਣੇ ਬੱਚਿਆਂ ਨਾਲ ਮਾਰ ਕੁੱਟ ਕਰਦਾ ਰਹਿੰਦਾ ਸੀ। ਪੁਲਿਸ ਜਾਂਚ ਅਧਿਕਾਰੀਆਂ ਨੇ ਕੁੱਝ ਹੀ ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਘਟਨਾ ਸਬੰਧੀ ਗੱਲ ਕਰਦਿਆਂ ਮੁਲਜ਼ਮ ਦੇ ਭਰਾ ਨੇ ਦੱਸਿਆ ਕਿ ਅਕਸਰ ਸੁਖਚੈਨ ਸਿੰਘ ਨਸ਼ੇ ਦੀ ਹਾਲਤ ਵਿੱਚ ਲੜਾਈ ਕਰਦਾ ਰਹਿੰਦਾ ਸੀ ਅਤੇ ਮਾਤਾ ਪਿਤਾ ਦੇ ਨਾਲ ਮਾਰ ਕੁੱਟ ਵੀ ਕਰਦਾ ਸੀ। ਇਸ ਦੇ ਚੱਲਦੇ ਨਸ਼ੇ ਦੀ ਹਾਲਤ ਵਿੱਚ ਬੀਤੀ ਦੇਰ ਰਾਤ ਮੁਲਜ਼ਮ ਸੁਖਚੈਨ ਨੇ ਆਪਣੇ ਮਾਤਾ-ਪਿਤਾ 'ਤੇ ਹਥੌੜੇ ਨਾਲ ਵਾਰ ਕਰ ਦਿੱਤਾ। ਜਿਸਦੇ ਨਾਲ ਮਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਪਿਤਾ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ।
ਮੁਲਜ਼ਮ ਦੇ 10 ਸਾਲਾ ਬੱਚੇ ਨੇ ਸਾਰੀ ਘਟਨਾਕਰਮ ਉੱਤੇ ਗੱਲ ਕਰਦੇ ਦੱਸਿਆ ਕਿ ਕਿਸ ਤਰ੍ਹਾਂ ਉਸਦੇ ਪਿਤਾ ਨੇ ਆਪਣੀ ਦਾਦੀ ਨੂੰ ਮਾਰ ਦਿੱਤਾ ਅਤੇ ਉਸਨੇ ਆਪਣੇ ਆਪ ਲੁਕ ਕੇ ਆਪਣੀ ਜਾਨ ਬਚਾਈ ਅਤੇ ਜਖ਼ਮੀ ਪਿਤਾ ਨੇ ਵੀ ਘਟਨਾ ਉੱਤੇ ਗੱਲ ਕਰਦੇ ਦੱਸਿਆ ਕਿ ਉਸਦੇ ਬੇਟੇ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਹੈ।
ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਨਸ਼ੇ ਦਾ ਆਦੀ ਸੀ ਅਤੇ ਅਕਸਰ ਨਸ਼ੇ ਦੀ ਹਾਲਤ ਵਿੱਚ ਲੜਾਈ ਲੜਾਈ ਕਰਦਾ ਰਹਿੰਦਾ ਸੀ। ਜਿਸਦੇ ਚਲਦੇ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕ ਔਰਤ ਪਿੰਡ ਦੀ ਪੰਚਾਇਤ ਮੈਂਬਰ ਸੀ।
ਇਸ ਮਾਮਲੇ ਵਿੱਚ ਪੁਲਿਸ ਨਾਲ ਗੱਲਬਾਤ ਦੌਰਾਨ ਜਸਵਿੰਦਰ ਸਿੰਘ ਐਸਐਚਓ ਨੇ ਦੱਸਿਆ ਕਿ ਸੁਖਚੈਨ ਸਿੰਘ ਨੇ ਬੀਤੀ ਦੇਰ ਰਾਤ ਨਸ਼ੇ ਦੀ ਹਾਲਤ ਵਿੱਚ ਆਪਣੇ ਮਾਤਾ-ਪਿਤਾ ਉੱਤੇ ਹਥੌੜੇ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਮਾਂ ਦੇ ਸਿਰ ਉੱਤੇ ਹਥੌੜਾ ਲੱਗਣ ਮਗਰੋਂ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪਿਤਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਨੂੰ ਗਿਰਫ਼ਤਾਰ ਕਰਕੇ ਉਸ ਉੱਤੇ 302 ਦਾ ਮੁਕੱਦਮਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਆਦਮਪੁਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ