ETV Bharat / state

ਖੇਡਾਂ ਵਤਨ ਪੰਜਾਬ ਦੀਆਂ: 28 ਅਗਸਤ ਨੂੰ ਬਰਨਾਲਾ ਪੁੱਜੇਗਾ ਮਸ਼ਾਲ ਮਾਰਚ, ਪੂਰੇ ਉਤਸ਼ਾਹ ਨਾਲ ਕੀਤਾ ਜਾਵੇਗਾ ਸਵਾਗਤ - Barnala news

KHEDAN WATAN PUNJAB DIYAN 2023: ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਲੁਧਿਆਣਾ ਤੋਂ ਹੋ ਗਈ ਹੈ। ਇਸੇ ਲੜੀ ਤਹਿਤ ਹੁਣ ਮਸ਼ਾਲ ਮਾਰਚ 28 ਅਗਸਤ ਨੂੰ ਮਾਨਸਾ ਤੋਂ ਹੁੰਦਾ ਹੋਇਆ ਬਰਨਾਲਾ ਪੁੱਜੇਗਾ ਤੇ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 29 ਅਗਸਤ ਤੋਂ ਹੋ ਜਾਵੇਗਾ। ਇਨ੍ਹਾਂ ਖੇਡਾਂ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਪੁਖ਼ਤਾ ਬੰਦੋਬਸਤ ਕਰਨ ਦੀ ਹਦਾਇਤ ਕੀਤੀ।

KHEDAN WATAN PUNJAB DIYAN 2023:
KHEDAN WATAN PUNJAB DIYAN 2023:
author img

By ETV Bharat Punjabi Team

Published : Aug 23, 2023, 7:27 AM IST

ਬਰਨਾਲਾ: ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵਲੋਂ ਖੇਡ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਪਿਛਲੇ ਸਾਲ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਬ ਦੀਆਂ ਇਸ ਵਾਰ ਵੀ ਕਰਵਾਈਆਂ ਜਾ ਰਹੀਆਂ ਹਨ। ਜਿਸ ਕਰਕੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ 29 ਅਗਸਤ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

28 ਅਗਸਤ ਨੂੰ ਬਰਨਾਲਾ ਪੁੱਜੇਗਾ ਮਸ਼ਾਲ ਮਾਰਚ: ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ ਵੱਲੋਂ ਸਬੰਧਤ ਵਿਭਾਗਾਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2023’ ਦੇ ਆਗਾਜ਼ ਤੋਂ ਪਹਿਲਾਂ ਮਸ਼ਾਲ ਮਾਰਚ ਕੱਢਿਆ ਜਾਵੇਗਾ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਹੋ ਗਈ ਹੈ। ਇਹ ਮਸ਼ਾਲ ਮਾਰਚ 28 ਅਗਸਤ ਨੂੰ ਮਾਨਸਾ ਤੋਂ ਹੁੰਦਾ ਹੋਇਆ ਬਰਨਾਲਾ ਪੁੱਜੇਗਾ, ਜਿਸ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਇਸ ਮਗਰੋਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 29 ਅਗਸਤ ਤੋਂ ਹੋ ਜਾਵੇਗਾ। ਉਨ੍ਹਾਂ ਇਨ੍ਹਾਂ ਖੇਡਾਂ ਸਬੰਧੀ ਵੱਖ ਵੱਖ ਵਿਭਾਗਾਂ ਨੂੰ ਪੁਖ਼ਤਾ ਬੰਦੋਬਸਤ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤਿਆਰ ਕਰਨ, ਬੀਡੀਪੀਓਜ਼ ਨੂੰ ਪਿੰਡਾਂ ਵਿੱਚ ਇੰਤਜ਼ਾਰ ਦੇਖਣ, ਸਾਫ-ਸਫਾਈ ਦੇ ਪ੍ਰਬੰਧਾਂ, ਮੰਡੀ ਬੋਰਡ ਨੂੰ ਪਾਣੀ ਦੇ ਇੰਤਜ਼ਾਰ ਤੇ ਹੋਰ ਪ੍ਰਬੰਧਾਂ ਬਾਰੇ ਵੱਖੋ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਖੇਡ ਵਿਭਾਗ, ਸਿੱਖਿਆ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਲਈ ਰਜਿਸਟ੍ਰੇਸ਼ਨ ਕਰਾਉਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਸਕੱਤਰ ਮਾਰਕੀਟ ਕਮੇਟੀ ਕੁਲਵਿੰਦਰ ਸਿੰਘ ਭੁੱਲਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜਿਕਰਯੋਗ ਹੈ ਕਿ ਪਿਛਲੇ ਵਰ੍ਹੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੁ੍ਬੇ ਭਰ ਵਿੱਚੋਂ ਹਜ਼ਾਰਾਂ ਨੌਜਵਾਨਾਂ ਨੇ ਭਾਗ ਲਿਆ ਸੀ। ਸਰਕਾਰ ਨੇ ਇਹਨਾਂ ਖੇਡਾਂ ਦੇ ਜੇਤੂਆਂ ਨੂੰ ਚੰਗੇ ਨਕਦੀ ਇਨਾਮ ਦੇ ਕੇ ਸਨਮਾਨਿਤ ਕੀਤਾ ਸੀ। ਬਰਨਾਲਾ ਵਿੱਚ ਵੀ ਨੈਟਬਾਲ ਅਤੇ ਬਾਸਕਟਬਾਲ ਦੇ ਸੂਬਾ ਪੱਧਰੀ ਖੇਡ ਮੁਕਾਬਲੇ ਹੋਏ ਸਨ। ਇਸ ਵਾਰ ਮੁੜ ਜਿਲ੍ਹੇ ਭਰ ਦੇ ਖਿਡਾਰੀਆਂ ਵਿੱਚ ਖੇਡਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। (ਪ੍ਰੈੱਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.