ਬਰਨਾਲਾ: ਕੇਂਦਰ ਸਰਕਾਰ ਵਲੋਂ ਮੰਡੀ ਬੋਰਡ ਨੂੰ ਤੋੜ ਕੇ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਮੁੱਦੇ ਨੂੰ ਲੈ ਕੇ 18 ਮਾਰਚ ਨੂੰ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਦਿੱਲੀ ਦੇ ਜੰਤਰ ਮੰਤਰ ਵਿਖੇ ਇੱਕਠੀਆਂ ਹੋ ਕੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਪਹੁੰਚੇ।
ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ 18 ਮਾਰਚ ਨੂੰ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚਣਗੇ ਤੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਨਹੀਂ ਕਰਨ ਦੇਣਗੇ। ਹਾਲ ਹੀ ਵਿੱਚ ਰਾਸ਼ਟਰਪਤੀ ਟਰੰਪ ਦੀ ਭਾਰਤ ਫ਼ੇਰੀ ਤੋਂ ਬਾਅਦ ਕੇਂਦਰ ਸਰਕਾਰ ਭਾਰਤ ਵਿੱਚ ਮੰਡੀਕਰਨ ਬੋਰਡ ਨੂੰ ਖ਼ਤਮ ਕਰਨ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਕਿਸਾਨ ਡਰ ਹੋਏ ਹਨ। ਮੰਡੀਕਰਨ ਬੋਰਡ ਨੂੰ ਖ਼ਤਮ ਕਰਕੇ ਨਿੱਜੀ ਕੰਪਨੀਆਂ ਵਲੋਂ ਫ਼ਸਲਾਂ ਖਰੀਦਣ ਅਤੇ ਐਮਐਸਪੀ ਨੂੰ ਖ਼ਤਮ ਕਰਨ ਦੇ ਮਾਮਲੇ ਸਬੰਧੀ ਕਿਸਾਨਾਂ ਨੇ ਲਾਮਬੰਦੀ ਸ਼ੁਰੂ ਹੋ ਗਈ ਹੈ। ਇਸ ਕਾਰਨ ਜ਼ਿਲਾ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰ ’ਤੇ ਭਾਰੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਕਿਸਾਨਾਂ ਨੇ ਇੱਕ ਮੀਟਿੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਵੀ ਬਰਨਾਲਾ ਪਹੁੰਚੇ।
ਇਸ ਬਾਰੇ ਗੱਲਬਾਤ ਕਰਦਿਆਂ ਅਜਮੇਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਦੇਸ਼ ਦੀ ਕੇਂਦਰ ਸਰਕਾਰ ਦੇਸ਼ ਵਿੱਚ ਮੰਡੀਆਂ ਦੇ ਬੋਰਡ ਨੂੰ ਖ਼ਤਮ ਕਰਨ ਲਈ ਖੁੱਲੀਆਂ ਮੰਡੀਆਂ ਬਣਾਉਣ ਦੀ ਗੱਲ ਕਰ ਰਹੀ ਹੈ, ਕਿਸੇ ਵੀ ਫ਼ਸਲ ਦਾ ਭਾਅ ਤੈਅ ਨਾ ਕੀਤਾ ਜਾਵੇ ਅਤੇ ਐਮਐਸਪੀ ਖ਼ਤਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਪ੍ਰਾਈਵੇਟ ਕੰਪਨੀਆਂ ਨੂੰ ਮੰਡੀਆਂ ਦਾ ਕੰਮ ਦਿੱਤਾ ਜਾਵੇ। ਇਨ੍ਹਾਂ ਸਭਨਾਂ ਦੇ ਡਰੋਂ ਦੇਸ਼ ਦਾ ਕਿਸਾਨ 18 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਭਾਰੀ ਗਿਣਤੀ ਵਿੱਚ ਇਕੱਤਰ ਹੋ ਕੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਜਾ ਰਹੇ ਹਨ।
ਇਹ ਵੀ ਪੜ੍ਹੋ: ਉਨਾਓ ਪੀੜਤਾ ਦੇ ਪਿਤਾ ਦੇ ਕਤਲ ਮਾਮਲੇ 'ਚ ਕੁਲਦੀਪ ਸੇਂਗਰ ਸਣੇ 7 ਦੋਸ਼ੀਆਂ ਨੂੰ 10 ਸਾਲ ਦੀ ਸਜ਼ਾ