ਭਦੌੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister of Punjab) ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਲਾਭ ਸਿੰਘ ਉੱਗੋਕੇ (MLA Labh Singh Ugoke) ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ 16 ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ (New Punjab Chief Minister Bhagwant Mann) ਖੱਟਕੜ ਕਲਾਂ ਵਿਖੇ ਸੁਹੰ ਚੁੱਕਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਖਟਕੜ ਕਲਾਂ ਵਿਖੇ ਪਹੁੰਣ ਦੀ ਅਪੀਲ ਕੀਤੀ ਹੈ।
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਖਟਕੜ ਕਲਾਂ ਇੱਕ ਇਨਕਲਾਬੀ ਧਰਤੀ ਹੈ। ਜਿਥੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਹੁੰ ਚੁੱਕ ਕੇ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਨਵਾਂ ਪੰਜਾਬ ਸਿਰਜਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਕੀਤੀ ਜਾ ਰਹੀ ਇਸ ਨਿਵੇਕਲੀ ਪਹਿਲ 'ਚ ਪੰਜਾਬ ਦੇ ਹਰ ਵਰਗ ਨੂੰ ਸਾਥ ਦੇਣ ਦੀ ਲੋੜ ਹੈ ਤਾਂ ਜੋ ਸੂਬੇ ਨੂੰ ਵਧੀਆ ਬਣਾਇਆ ਜਾ ਸਕੇ।
ਲਾਭ ਸਿੰਘ ਨੇ ਕਿਹਾ ਕਿ ਇਹ ਨਿਵੇਕਲੀ ਲਹਿਰ ਇਸ ਲਈ ਹੈ, ਕਿਉਂਕਿ ਪੰਜਾਬ ਦੇ ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਕਾਰਨ ਹੀ ਅੱਜ ਹਰ ਇੱਕ ਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੋੋਇਆ ਹੈ। ਇਸ ਲਹਿਰ ਦੇ ਨਾਲ ਹੀ ਜੋ ਪੰਜਾਬ ਦੀਆਂ ਪਿਛਲੀਆਂ ਲੋਟੂ ਤੰਤਰ ਸਰਕਾਰ ਨੂੰ ਤੁਸੀਂ ਵੋਟ ਦਾ ਅਧਿਕਾਰ ਵਰਤ ਕੇ ਸੂਬੇ 'ਚ ਸੱਤਾ ਤੋਂ ਤਾਂ ਖ਼ਤਮ ਕਰ ਦਿੱਤਾ ਅਤੇ ਉਨ੍ਹਾਂ ਨੂੰ ਸੂਬੇ 'ਚ ਵੀ ਪੂਰੀ ਤਰ੍ਹਾਂ ਖ਼ਤਮ ਕਰੀਏ।
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੁਟੇਰਿਆਂ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕਰਕੇ ਇੱਕ ਇਮਾਨਦਾਰ ਲੋਕਾਂ ਦੀ ਪਾਰਟੀ ਨੂੰ ਪੰਜਾਬ ਦੀ ਵਾਂਗ ਡੋਰ ਦਿੱਤੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਬਾ-ਖੂਬੀ ਤਰ੍ਹਾਂ ਨਾਲ ਨਿਭਾਏਗੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠੇ ਭਗਵੰਤ ਮਾਨ, ਗਾਡ ਆਫ ਆਨਰ ਨਾਲ ਕੀਤਾ ਸਨਮਾਨਿਤ