ETV Bharat / state

ਜਿੰਨਾ ਸਮਾਂ ਕਰਫਿਊ ਰਹੇਗਾ, ਸ਼੍ਰੋਮਣੀ ਕਮੇਟੀ ਹਰ ਲੋੜਵੰਦਾਂ ਤੱਕ ਲੰਗਰ ਪਹੁੰਚਾਏਗੀ: ਲੌਂਗੋਵਾਲ - india fights corona

ਕਰਫਿਊ ਦੇ ਮੱਦਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਨਾਲਾ ਵਿੱਚ ਮਜ਼ਦੂਰ ਪਰਿਵਾਰਾਂ ਨੂੰ ਘਰੋਂ-ਘਰੀਂ ਲੰਗਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਲੌਂਗੋਵਾਲ ਨੇ ਕਿਹਾ ਕਿ ਜਿੰਨਾ ਸਮਾਂ ਕਰਫਿਊ ਜਾਰੀ ਰਹੇਗਾ, ਸ਼੍ਰੋਮਣੀ ਕਮੇਟੀ ਲੋੜਵੰਦਾਂ ਤੱਕ ਲੰਗਰ ਦੀ ਸੁਵਿਧਾ ਇਸੇ ਤਰ੍ਹਾਂ ਜਾਰੀ ਰੱਖੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
author img

By

Published : Mar 28, 2020, 5:34 PM IST

ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਕਰਫਿਊ ਜਾਰੀ ਹੈ। ਇਸ ਕਰਫਿਊ ਦਾ ਸਭ ਤੋਂ ਵੱਧ ਅਸਰ ਮਜ਼ਦੂਰ ਵਰਗ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਮਜ਼ਦੂਰ ਪਰਿਵਾਰਾਂ ਦੇ ਘਰਾਂ ਵਿੱਚ ਰਾਸ਼ਨ ਤੱਕ ਖ਼ਤਮ ਹੋ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਨਾਲਾ ਵਿੱਚ ਮਜ਼ਦੂਰ ਪਰਿਵਾਰਾਂ ਨੂੰ ਘਰੋਂ-ਘਰੀਂ ਲੰਗਰ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਮਜ਼ਦੂਰ ਪਰਿਵਾਰਾਂ ਨੂੰ ਲੰਗਰ ਦੀ ਸੇਵਾ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਵਿਸ਼ੇਸ਼ ਤੌਰ 'ਤੇ ਪਹੁੰਚੇ।

ਵੇਖੋ ਵੀਡੀਓ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕਰਫਿਊ ਲਾਗੂ ਕੀਤਾ ਗਿਆ ਹੈ, ਉਦੋਂ ਤੋਂ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨਾਲ ਹਰ ਤਰ੍ਹਾਂ ਤੋਂ ਤਾਲਮੇਲ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਪਰਿਵਾਰ ਇੱਕ ਡੰਗ ਦੀ ਰੋਟੀ ਤੋਂ ਵੀ ਦੂਰ ਹੋ ਗਏ ਹਨ, ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਤਿਆਰ ਕਰਕੇ ਘਰੋਂ-ਘਰੀ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜੋ: ਜਲੰਧਰ ਵਿੱਚ ਕਰਫਿਊ ਦੌਰਾਨ ਲੋੜਵੰਦਾਂ ਨੂੰ ਲੰਗਰ ਵਰਤਾ ਰਹੀ ਪੁਲਿਸ

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਸਹੂਲਤਾਂ ਲਈ ਵੀ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੀ ਸੁਵਿਧਾ ਪੰਜਾਬ ਦੇ ਲੋਕਾਂ ਨੂੰ ਘਰੋਂ-ਘਰੀਂ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਇਸ ਸੇਵਾ ਨੂੰ ਇਸੇ ਤਰ੍ਹਾਂ ਲਗਾਤਾਰ ਜਾਰੀ ਰੱਖਿਆ ਜਾਵੇਗਾ। ਜਿੰਨਾ ਸਮਾਂ ਕਰਫਿਊ ਜਾਰੀ ਰਹੇਗਾ, ਸ਼੍ਰੋਮਣੀ ਕਮੇਟੀ ਲੋੜਵੰਦਾਂ ਤੱਕ ਲੰਗਰ ਦੀ ਸੁਵਿਧਾ ਇਸੇ ਤਰ੍ਹਾਂ ਜਾਰੀ ਰੱਖੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.