ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਦਿੱਲੀ ਦੇ ਬਾਰਡਰਾਂ 'ਤੇ ਜਾਰੀ ਹੈ। 26 ਜਨਵਰੀ ਨੂੰ ਦਿੱਲੀ ਵਿਖੇ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੇ ਸੰਘਰਸ਼ ਨੂੰ ਵੱਡੀ ਢਾਹ ਲੱਗੀ ਸੀ। ਜਿਸ ਤੋਂ ਬਾਅਦ ਸੰਘਰਸ਼ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਮਾਲਵਾ ਪੱਧਰੀ ਮੀਟਿੰਗ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਗ੍ਰੰਥ ਪਵਈ ਵਿੱਚ ਕੀਤੀ।
ਇਸ ਮੀਟਿੰਗ ਵਿੱਚ ਮਾਲਵਾ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜੱਥੇਬੰਦੀ ਦੇ ਆਗੂ ਅਤੇ ਵਰਕਰ ਸੈਂਕੜੇ ਦੀ ਗਿਣਤੀ ਵਿੱਚ ਪਹੁੰਚੇ। ਇਸ ਵਿੱਚ ਸੰਘਰਸ਼ ਦੀ ਆਉਣ ਵਾਲੀ ਰੂਪ ਰੇਖਾ ਉਲੀਕੀ ਗਈ ਅਤੇ ਸੰਘਰਸ਼ ਨੂੰ ਹੋਰ ਤਕੜਾ ਕਰਨ ਲਈ ਫ਼ੈਸਲੇ ਲਏ ਗਏ।
ਸੰਘਰਸ਼ ਨੂੰ ਖ਼ਤਮ ਕਰਵਾਉਣ ਲਈ ਭਾਜਪਾ, ਆਰਐੱਸਐੱਸ ਅਤੇ ਦਿੱਲੀ ਪੁਲਿਸ ਦੀ ਸਾਜ਼ਿਸ਼
- ਇਸ ਮੌਕੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਕੇਂਦਰ ਸਰਕਾਰ ਉੱਤੇ ਦਿੱਲੀ ਪੁਲੀਸ ਨੇ 1 ਖ਼ਾਲਿਸਤਾਨੀ ਅਤੇ ਆਰਐੱਸਐੱਸ ਦੇ ਫ਼ਿਰਕੂ ਤੱਤਾਂ ਦੀ ਮਦਦ ਨਾਲ ਲਾਲ ਕਿਲੇ ਤੇ ਕੇਸਰੀ ਝੰਡਾ ਲਹਿਰਾ ਕੇ ਸੰਘਰਸ਼ ਨੂੰ ਢਾਹ ਲਗਾਈ ਗਈ ਹੈ।
- ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ। ਇਸ ਸੰਘਰਸ਼ ਨੂੰ ਮੁੜ ਤੇਜ਼ ਕਰਨ ਲਈ ਜਥੇਬੰਦੀ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਭਲਕੇ ਤੋਂ ਪੰਜਾਬ ਦੇ ਜ਼ਿਲ੍ਹਿਆਂ ਵਿੱਚੋਂ ਦਿੱਲੀ ਕਿਸਾਨ ਮੋਰਚਿਆਂ ਲਈ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਕਾਫਲਿਆਂ ਦੇ ਰੂਪ ਵਿੱਚ ਰਵਾਨਾ ਹੋਣਗੀਆਂ। ਇਹ ਕਾਫ਼ਲੇ ਟਿਕਰੀ, ਸਿੰਘੂ, ਕੁੰਡਲੀ ਅਤੇ ਗਾਜ਼ੀਪੁਰ ਬਾਰਡਰ ਵਿਖੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਜਾਣਗੇ।
- ਉਨ੍ਹਾਂ ਬੀਤੇ ਕੱਲ੍ਹ ਕਿਸਾਨ ਮਜ਼ਦੂਰ ਕਮੇਟੀ ਦੇ ਮੋਰਚੇ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲੇ ਭਾਜਪਾ, ਆਰਐੱਸਐੱਸ ਅਤੇ ਦਿੱਲੀ ਪੁਲਿਸ ਨੇ ਇੱਕ ਸਾਜ਼ਿਸ਼ ਤਹਿਤ ਸੰਘਰਸ਼ ਨੂੰ ਖਤਮ ਕਰਵਾਉਣ ਲਈ ਕੀਤੇ ਹਨ। ਜਿਸ ਨੂੰ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਸੁਬ੍ਹਾ ਆਗੂ ਨੇ ਕਿਹਾ ਕਿ ਜੇਕਰ ਕਿਸੇ ਵੀ ਮੋਰਚੇ ਨੂੰ ਮਦਦ ਦੀ ਲੋੜ ਹੋਈ ਤਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਫਲੇ ਉਸ ਮੋਰਚੇ ਦੀ ਮੱਦਦ ਲਈ ਜਾਣਗੇ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੋਰਚੇ ਦੀ ਮਦਦ ਲਈ 1000 ਵਾਲੰਟੀਅਰਾਂ ਦਾ ਕਾਫ਼ਲਾ ਜਥੇਬੰਦੀ ਨੇ ਭੇਜਿਆ ਹੈ।