ਬਰਨਾਲਾ: ਬੀਤੇ 6 ਦਿਨਾਂ ਤੋਂ ਫ਼ਤਹਿਵੀਰ ਨੂੰ ਸਹੀ ਸਲਾਮਤ ਬਾਹਰ ਕੱਢਣ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹਿਆ ਸਨ, ਪਰ ਪ੍ਰਸ਼ਾਸਨ ਅਤੇ ਸਰਕਾਰ ਨਾਕਾਮ ਰਹੀ। ਪ੍ਰਸਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਧਨੌਲਾ ਵਾਸੀਆਂ ਨੇ ਬਠਿੰਡਾ-ਪਟਿਆਲਾ ਹਾਈਵੇਅ ਜਾਮ ਕਰ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਭੜਾਸ ਕੱਢੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਕੋਈ ਤਕਨੀਕੀ ਢੰਗ ਨਹੀਂ ਵਰਤਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਣਗਹਿਲੀ ਕਾਰਨ 2 ਸਾਲਾ ਮਾਸੂਮ ਦੀ ਮੌਤ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕੰਮ ਲਈ ਆਰਮੀ ਦੀ ਮਦਦ ਲੈਣੀ ਚਾਹੀਦੀ ਸੀ। ਉਨ੍ਹਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ।