ETV Bharat / state

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ - ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ

ਜ਼ਿਲ੍ਹਾ ਬਰਨਾਲਾ (District Barnala) ’ਚ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਸਦਕਾ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ (Civil Hospital) ਬਰਨਾਲਾ ਸੂਬੇ ਦੇ ਬਾਕੀ ਸਿਵਲ ਹਸਪਤਾਲਾਂ ਤੋਂ ਮੋਹਰੀ ਹੈ।

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ

author img

By

Published : Nov 11, 2021, 12:12 PM IST

ਬਰਨਾਲਾ: ਉਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ (Deputy Commissioner Kumar Saurabh Raj) ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ’ਚ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਸਦਕਾ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ (Civil Hospital) ਬਰਨਾਲਾ ਸੂਬੇ ਦੇ ਬਾਕੀ ਸਿਵਲ ਹਸਪਤਾਲਾਂ ਤੋਂ ਮੋਹਰੀ ਹੈ।

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ

ਮੀਡੀਆ ਨਾਲ ਗੱਲਬਾਤ ਦੌਰਾਨ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ (Civil Surgeon Dr. Jasbir Singh Aulakh) ਨੇ ਦੱਸਿਆ ਕਿ ਅਕਤੂਬਰ 2021 ਵਿੱਚ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ’ਚ 699 ਮਰੀਜ਼ਾਂ ਦਾ 5 ਕਰੋੜ 40 ਲੱਖ ਦਾ ਸਕੀਮ ਤਹਿਤ ਬਿਲਕੁਲ ਮੁਫਤ ਇਲਾਜ ਕੀਤਾ ਹੈ, ਜਿਸ ਨਾਲ ਸਿਵਲ ਹਸਪਤਾਲ (Civil Hospital) ਪੰਜਾਬ ਦੇ ਜ਼ਿਲ੍ਹਾਂ ਹਸਪਤਾਲਾਂ ਵਿੱਚੋਂ ਪਹਿਲੇ ਨੰਬਰ ’ਤੇ ਰਿਹਾ, ਜਦੋਂ ਕਿ ਸਬ ਡਿਵੀਜ਼ਨਲ ਹਸਪਤਾਲ ਤਪਾ ’ਚ 211 ਮਰੀਜ਼ਾਂ ਦਾ 1 ਕਰੋੜ 12 ਲੱਖ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ ਜੋ ਕਿ ਪੰਜਾਬ ਦੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚੋਂ ਤੀਜੇ ਨੰਬਰ ’ਤੇ ਰਿਹਾ।

ਡਾ. ਔਲਖ ਨੇ ਦੱਸਿਆ ਕਿ ਯੋਜਨਾ ਤਹਿਤ ਅਕਤੂਬਰ ਵਿੱਚ ਪੂਰੇ ਜ਼ਿਲ੍ਹਾ ਬਰਨਾਲਾ (District Barnala) ਦੇ ਸਰਕਾਰੀ ਹਸਪਤਾਲਾਂ ’ਚ 1145 ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ, ਜਿਸ ਨਾਲ ਜ਼ਿਲ੍ਹਾ ਬਰਨਾਲਾ, ਮੈਡੀਕਲ ਕਾਲਜਾਂ ਵਾਲੇ ਜ਼ਿਲ੍ਹੇ ਪਟਿਆਲਾ, ਫਰੀਦਕੋਟ ਤੇ ਵੱਡੇ ਜ਼ਿਲ੍ਹੇ ਹੁਸ਼ਿਆਪੁਰ ਨੂੰ ਛੱਡ ਕੇ ਬਾਕੀ ਜ਼ਿਲ੍ਹਿਆ ਤੋਂ ਮੋਹਰੀ ਹੈ।
ਉਨਾਂ ਦੱਸਿਆ ਕਿ ਅਕਤੂਬਰ ਸੀ.ਐੱਚ.ਸੀ. ਹਸਪਤਾਲ ਧਨੌਲਾ (Hospital Dhanola) ਦੁਆਰਾ 104 ਮਰੀਜ਼ਾਂ ਦਾ, ਸੀ.ਐਚ.ਸੀ ਚੰਨਵਾਲ ਅਤੇ ਭਦੌੜ ਦੁਆਰਾ 48-48 ਮਰੀਜ਼ਾਂ ਦਾ, ਸੀ.ਐੱਚ.ਸੀ. ਮਹਿਲ ਕਲਾਂ ਦੁਆਰਾ 36 ਮਰੀਜ਼ਾਂ ਦਾ ਸਕੀਮ ਤਹਿਤ ਬਿਲਕੁਲ ਮੁਫ਼ਤ ਇਲਾਜ ਕੀਤਾ ਗਿਆ।
ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ ਡਾ.ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫਤ ਇਲਾਜ ਕਰਵਾ ਸਕਦਾ ਹੈ। ਸਿਹਤ ਵਿਭਾਗ ਦੁਆਰਾ ਇਸ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਵੱਲੋਂ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਇਹ ਵੀ ਪੜ੍ਹੋ:ਬੇਅਦਬੀ ਮਾਮਲਾ: ‘ਜਲਦ ਇਨਸਾਫ਼ ਨਾ ਮਿਲਿਆ ਤਾਂ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ‘

ETV Bharat Logo

Copyright © 2025 Ushodaya Enterprises Pvt. Ltd., All Rights Reserved.