ਬਰਨਾਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਭਰ ’ਚ ਪੰਜਾਬ ਸਰਕਾਰ ਦੇ ਘਰ-ਘਰ ’ਚ ਰੁਜ਼ਗਾਰ ਪਹੁੰਚਾਉਣ ਦੇ ਟੀਚੇ ਨੂੰ ਪੂਰਾ ਕਰਦਿਆਂ ਰਾਸ਼ਨ ਡਿੱਪੂਆਂ ਦੇ ਲਾਇਸੰਸ ਵੰਡੇ ਗਏ। ਬਰਨਾਲਾ ਤੋਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।
ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ’ਚ 7 ਲੋਕਾਂ ਨੂੰ ਰਾਸ਼ਨ ਡਿੱਪੂਆਂ ਦੇ ਲਾਇਸੰਸ ਵੰਡੇ ਗਏ। ਇਨ੍ਹਾਂ ’ਚ ਧਨੌਲਾ ਤੋਂ ਨੀਨਾ ਰਾਣੀ, ਹੰਡਿਆਇਆ ਤੋਂ ਮੋਹਿਤ ਗਰਗ ਅਤੇ ਰਘੁਬੀਰ ਸਿੰਘ ਨੂੰ ਡਿਪਟੀ ਕਮਿਸ਼ਨਰ ਫੂਲਕਾ ਨੇ ਲਾਇਸੰਸ ਵੰਡੇ।