ਇਸ ਸਮਾਗਮ 'ਚ ਕਹਾਣੀਕਾਰ ਡਾ. ਸ਼ਰਨਜੀਤ ਕੌਰ ਦੀ ਪੁਸਤਕ '..ਤੇ ਜਿੰਨੀ ਜਿੱਤੀ ਗਈ' 'ਤੇ ਗੋਸ਼ਟੀ ਵੀ ਕਰਵਾਈ ਗਈ ਜਿਸ 'ਤੇ ਵੱਖ-ਵੱਖ ਲੇਖਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ. ਸ਼ਰਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪੁਸਤਕ ਔਰਤਾਂ ਅਤੇ ਸਮਾਜਿਕ ਕੁਰੀਤੀਆਂ ਨਾਲ ਸਬੰਧਤ ਹੈ ਜਿੰਨਾਂ ਨੂੰ ਉਨ੍ਹਾਂ ਨੇ ਆਪਣੀ ਪੁਸਤਕ ਰਾਹੀਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸ ਦੇ ਨਾਲ ਹੀ ਨਵੇਂ ਲੇਖਕਾਂ ਨੂੰ ਉਤਸਾਹਿਤ ਕਰਨ ਦੇ ਮਕਸਦ ਨਾਲ ਕਵੀਆਂ ਦਾ ਕਵੀ ਦਰਬਾਰ ਵੀ ਕਰਵਾਇਆ ਗਿਆ ਤੇ ਲੇਖਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਕਰਾਉਣ ਦਾ ਮਕਸਦ ਨੌਜਵਾਨਾਂ ਨੂੰ ਸਾਹਿਤ ਪ੍ਰਤੀ ਉਤਸਾਹਿਤ ਕਰਕੇ ਵੱਧ ਤੋਂ ਵੱਧ ਚੇਤਨ ਕਰਨਾ ਹੈ।