ETV Bharat / state

ਲਵਪ੍ਰੀਤ ਖੁਦਕੁਸ਼ੀ ਮਾਮਲਾ: ਬੇਅੰਤ ਕੌਰ ਖਿਲਾਫ ਹੋਇਆ ਮਾਮਲਾ ਦਰਜ - ਲਵਪ੍ਰੀਤ ਦੇ ਪਿਤਾ

ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਤੇ ਆਧਾਰ ’ਤੇ ਕੈਨੇਡਾ ਰਹੀ ਰਹਿ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਲਵਪ੍ਰੀਤ ਖੁਦਕੁਸ਼ੀ ਮਾਮਲਾ: ਬੇਅੰਤ ਕੌਰ ਖਿਲਾਫ ਹੋਇਆ ਮਾਮਲਾ ਦਰਜ

author img

By

Published : Jul 28, 2021, 11:37 AM IST

ਬਰਨਾਲਾ: ਜ਼ਿਲ੍ਹੇ ’ਚ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਦੱਸ ਦਈਏ ਕਿ ਲਵਪ੍ਰੀਤ ਮੌਤ ਮਾਮਲੇ ਵਿੱਚ ਉਸਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਖਿਲਾਫ 420 ਦਾ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਮ੍ਰਿਤਕ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨ ’ਤੇ ਮਾਮਲਾ ਦਰਜ ਹੋਇਆ ਹੈ।

ਲਵਪ੍ਰੀਤ ਖੁਦਕੁਸ਼ੀ ਮਾਮਲਾ: ਬੇਅੰਤ ਕੌਰ ਖਿਲਾਫ ਹੋਇਆ ਮਾਮਲਾ ਦਰਜ
ਲਵਪ੍ਰੀਤ ਖੁਦਕੁਸ਼ੀ ਮਾਮਲਾ: ਬੇਅੰਤ ਕੌਰ ਖਿਲਾਫ ਹੋਇਆ ਮਾਮਲਾ ਦਰਜ

ਕਾਬਿਲੇਗੌਰ ਹੈ ਕਿ 24 ਜੂਨ ਨੂੰ ਲਵਪ੍ਰੀਤ ਦੀ ਮੌਤ ਹੋਈ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ’ਤੇ ਕੈਨੇਡਾ ਜਾ ਕੇ ਉਨ੍ਹਾਂ ਨਾਲ ਠੱਗੀ ਕਰਨ ਦਾ ਇਲਜ਼ਾਮ ਲਗਾਇਆ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਲਵਪ੍ਰੀਤ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪਰਿਵਾਰ ਵੱਲੋਂ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਸੀ।

ਮਾਮਲੇ ਸਬੰਧੀ ਪਿਛਲੇ ਦਿਨੀ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਨੇ ਵੀ ਬਰਨਾਲਾ ਪੁਲਿਸ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਸੀ। ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ’ਤੇ ਮਾਮਲਾ ਭੱਖਣ ਤੋਂ ਬਾਅਦ ਵੱਡੀ ਗਿਣਤੀ ਚ ਲੋਕ ਵੱਲੋਂ ਪਰਿਵਾਰ ਲਈ ਆਵਾਜ ਬੁੰਲਦ ਕੀਤੀ ਗਈ। ਸੋਸ਼ਲ ਮੀਡੀਆ ’ਤੇ ਵੀ ਬੇਅੰਤ ਕੌਰ ਖਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜੋ: ਲਵਪ੍ਰੀਤ ਕੇਸ ਤੋਂ ਬਾਅਦ ਹੁਣ ਇਸ ਨੇ ਪਰਿਵਾਰ ਭੁੱਬਾ ਮਾਰ ਦੱਸੀ ਦਰਦਭਰੀ ਕਹਾਣੀ

ETV Bharat Logo

Copyright © 2025 Ushodaya Enterprises Pvt. Ltd., All Rights Reserved.