ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਨਾਲ ਜੁੜੇ ਇੱਕ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ ਸੀ। ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੱਲ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ। 24 ਘੰਟਿਆਂ ਬਾਅਦ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੇ ਕਿਸਾਨ ਜਥੇਬੰਦੀ ਵੱਲੋਂ ਡੀਸੀ ਦਫਤਰ ਦੇ ਬਿਲਕੁਲ ਅੱਗੇ ਧਰਨਾ ਲਗਾ ਕੇ ਘਿਰਾਓ ਕਰ ਲਿਆ ਗਿਆ।
ਵੱਡੀ ਗਿਣਤੀ ਵਿਚ ਔਰਤਾਂ ਕਿਸਾਨ ਅਤੇ ਨੌਜਵਾਨ ਡੀ ਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਬੈਠ ਗਏ।
ਇਸ ਮੌਕੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਕ੍ਰਿਸ਼ਨ ਸਿੰਘ ਸਰਨਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਕਰਨੈਲ ਸਿੰਘ ਦੀ ਮੌਤ ਹੋਏ ਨੂੰ ਕਰੀਬ ਦੋ ਮਹੀਨੇ ਦਾ ਸਮਾਂ ਬੀਤਣ ਵਾਲਾ ਹੈ। ਉਸ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਉਹ ਲਗਾਤਾਰ ਦਫ਼ਤਰਾਂ ਦੇ ਗੇੜੇ ਕੱਢ ਰਹੇ ਹਨ।
ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਗੱਲ ਰਾਹ ਨਹੀਂ ਪਾਈ ਗਈ। ਜਿਸ ਕਰਕੇ ਬੀਤੇ ਕੱਲ੍ਹ ਉਨ੍ਹਾਂ ਨੇ ਡੀ ਸੀ ਦਫਤਰ ਦੇ ਬਾਹਰ ਸੰਕੇਤਕ ਤੌਰ ਤੇ ਧਰਨਾ ਲਗਾਇਆ ਸੀ। ਰਾਤ ਵੀ ਕਿਸਾਨਾਂ ਵੱਲੋਂ ਧਰਨਾ ਸਥਾਨ ਤੇ ਗੁਜ਼ਾਰੀ ਗਈ।
ਪ੍ਰੰਤੂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਤੇ ਉਨ੍ਹਾਂ ਵਲੋਂ ਡੀ ਸੀ ਦਫਤਰ ਦੇ ਅੱਗੇ ਘਿਰਾਓ ਕਰਨਾ ਪਿਆ ਹੈ।
ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਹੈ, ਪਰ ਮੀਟਿੰਗ ਵਿਚ ਪ੍ਰਸ਼ਾਸਨ ਵੱਲੋਂ ਸਿਰਫ਼ ਮੁਆਵਜ਼ਾ ਦਿਵਾਉਣ ਲਈ ਭਰੋਸਾ ਹੀ ਦਿੱਤਾ ਜਾ ਰਿਹਾ ਹੈ। ਜਦ ਕਿ ਉਹ ਆਪਣਾ ਘਿਰਾਓ ਉਨ੍ਹਾਂ ਟਾਇਮ ਜਾਰੀ ਰੱਖਣਗੇ, ਜਿੰਨਾ ਸਮਾਂ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ।
ਇਹ ਵੀ ਪੜ੍ਹੋ:ਸ਼ਹੀਦ ਜਵਾਨਾਂ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ, ਪਰਿਵਾਰ ਸਮੇਤ ਇਲਾਕੇ 'ਚ ਸੋਗ