ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਵਿੱਚ ਇੱਕ ਵਿਅਕਤੀ ਵਲੋਂ ਆਪਣੀ ਪਤਨੀ ਨੂੰ ਪਾਣੀ ਵਿੱਚ ਡੁਬੋ ਕੇ ਬੇਰਹਿਮੀ ਨਾਲ ਮਾਰਨ (Man drowned wife to death) ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਤੋਂ ਫ਼ਰਾਰ (Accused flee from the spot) ਹੋ ਗਿਆ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਆਪਣੀ ਕੁੜੀ ਦੇ ਪਤੀ ਅਤੇ ਸਹੁਰਾ ਪਰਿਵਾਰ ਵਿਰੁੱਧ ਕਤਲ ਕੇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ (Parents demand action against In-Laws) ਕੀਤੀ ਹੈ। ਉਧਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕਾ ਦੀ ਮਾਤਾ ਜਸਵੀਰ ਕੌਰ ਅਤੇ ਭਰਾ ਜੱਗੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਵੀਰਪਾਲ ਕੌਰ ਦਾ ਵਿਆਹ ਕਰੀਬ 10 ਸਾਲ ਪਹਿਲਾਂ ਪਿੰਡ ਵਿੱਚ ਹੀ ਰਹਿਣ ਵਾਲੇ ਮੰਗਲ ਸਿੰਘ ਦੇ ਨਾਲ ਹੋਇਆ ਸੀ। ਮ੍ਰਿਤਕਾ ਦੇ ਦੋ ਬੱਚੇ ਵੀ ਸਨ। ਉਨ੍ਹਾਂ ਨੇ ਦੱਸਿਆ ਕਿ ਆਪਸੀ ਵਿਵਾਦ ਦੇ ਕਾਰਨ ਮ੍ਰਿਤਕਾ ਆਪਣੇ ਪਤੀ ਨਾਲ ਵਿਆਹ ਦੇ 2 ਸਾਲ ਬਾਅਦ ਹੀ ਵੱਖ ਹੋਣ ਦੇ ਬਾਅਦ ਆਪਣੇ ਪੇਕੇ ਰਹਿ ਰਹੀ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕਾ ਕੁੱਝ ਸਮਾਂ ਪਹਿਲਾਂ ਹੀ ਬਰਨਾਲਾ ਵਿੱਚ ਪ੍ਰਾਈਵੇਟ ਫੈਕਟਰੀ ਵਿੱਚ ਕੰਮ ਕਰਨ ਲੱਗੀ (Lady was working in private factory) ਸੀ। ਅੱਜ ਸਵੇਰੇ 6 : 00 ਵਜੇ ਦੇ ਕਰੀਬ ਜਦੋਂ ਉਹ ਆਪਣੀ ਸ਼ਿਫਟ ਖਤਮ ਕਰਕੇ ਬਾਹਰ ਆਈ ਤਾਂ ਬਾਹਰ ਖੜੇ ਉਸ ਦੇ ਪਤੀ ਮੰਗਲ ਸਿੰਘ ਉਸ ਨੂੰ ਗੱਲਾਂ ਵਿੱਚ ਪਾ ਕੇ ਇਹ ਕਹਿ ਕੇ ਖੇਤਾਂ ਵਿੱਚ ਲੈ ਗਿਆ ਕਿ ਖੇਤਾਂ ਵਿੱਚ ਉਨ੍ਹਾਂ ਦੇ ਪੂਰਵਜਾਂ ਦੀ ਪੂਜਾ ਕਰਨੀ ਹੈ। ਜਿਸ ਤੋਂ ਬਾਅਦ ਮ੍ਰਿਤਕਾ ਆਪਣੇ ਪਤੀ ਦੇ ਨਾਲ ਖੇਤਾਂ ਵਿੱਚ ਚੱਲੀ ਗਈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਖੇਤਾਂ ਵਿੱਚ ਵੀਰਪਾਲ ਦੇ ਪਤੀ ਮੰਗਲ ਸਿੰਘ ਵਲੋਂ ਆਪਣੀ ਪਤਨੀ ਵੀਰਪਾਲ ਕੌਰ ਨੂੰ ਖੇਤ ਵਿੱਚ ਬਣੀ ਪਾਣੀ ਦੀ ਖੇਲ ਵਿੱਚ ਡੁਬੋ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾ ਦਾ ਪਤੀ ਅਤੇ ਉਸਦੇ ਸਹੁਰਾ-ਘਰ ਉਹਨਾਂ ਦੀ ਧੀ ਨੂੰ ਤੰਗ ਪ੍ਰੇਸਾਨ ਕਰਦੇ ਸਨ ਅਤੇ ਉਨ੍ਹਾਂ ਦੀ ਧੀ ਨੂੰ ਆਪਣੇ ਬੱਚਿਆਂ ਨਾਲ ਮਿਲਣ ਨਹੀਂ ਦਿੰਦੇ ਸਨ।
ਇਸ ਪੂਰੇ ਮਾਮਲੇ ਉੱਤੇ ਮ੍ਰਿਤਕਾ ਦੇ ਪਰਿਵਾਰ ਨੇ ਮੁਲਾਜ਼ਮ ਪਤੀ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਪੂਰੇ ਮਾਮਲੇ ਉੱਤੇ ਥਾਣਾ ਰੂੜੇਕੇ ਕਲਾਂ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਭਰਾ ਜੱਗੀ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਮੁਲਾਜ਼ਮ ਮੰਗਲ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾ ਦਾ ਪੋਸਟਮਾਰਟਮ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂਨੇ ਦੱਸਿਆ ਕਿ ਆਰੋਪੀ ਮੌਕੇ ਤੋਂ ਫਰਾਰ ਹੋ ਚੁੱਕਿਆ ਹੈ ਅਤੇ ਉਸਦੀ ਗਿਰਫਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਮਜ਼ਦੂਰ ਦੀ ਝੁੱਗੀ ਨੂੰ ਲੱਗੀ ਅੱਗ ਛੇ ਮੈਂਬਰ ਬੁਰੀ ਤਰ੍ਹਾਂ ਝੁਲਸੇ।