ਬਰਨਾਲਾ: ਜ਼ਿਲ੍ਹੇ ’ਚ ਸਿਹਤ ਵਿਭਾਗ ਦਾ ਸਾਰਾ ਕੰਮਕਾਜ ਪੰਜਾਬੀ ਭਾਸ਼ਾ ’ਚ ਕਰਨ ਸਬੰਧੀ ਇੱਕ ਦਫਤਰੀ ਹੁਕਮ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਵੱਲੋਂ ਇਹ ਪਹਿਲਕਦਮੀ ਕੀਤੀ ਗਈ ਹੈ। ਡਾ. ਜਸਬੀਰ ਸਿੰਘ ਔਲਖ ਵੱਲੋਂ ਮਾਂ ਬੋਲੀ ਪੰਜਾਬੀ ਭਾਸ਼ਾ ਦੇ ਸਤਿਕਾਰ ਤੇ ਅਹਿਮੀਅਤ ਨੂੰ ਮੁੱਖ ਰੱਖਦੇ ਰੱਖਦਿਆਂ ਸਿਹਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਇਹ ਹੁਕਮ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰ, ਦਫ਼ਤਰ ਸਿਵਲ ਸਰਜਨ ਬਰਨਾਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ, ਤਪਾ, ਮਹਿਲ ਕਲਾਂ, ਧਨੌਲਾ ਅਤੇ ਭਦੌੜ ਨੂੰ ਜਾਰੀ ਕੀਤੇ ਗਏ
ਇਸ ਸਬੰਧੀ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਇਸ ਸਬੰਧੀ ਹੁਕਮ ਲਾਗੂ ਕੀਤੇ ਹੋਏ ਹਨ, ਪਰ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਕਈ ਵਾਰ ਸਰਕਾਰੀ ਕੰਮ ਪੰਜਾਬੀ ਭਾਸ਼ਾ ਵਿੱਚ ਨਹੀਂ ਕੀਤਾ ਜਾਂਦਾ ਤਾਂ ਤੁਰੰਤ ਉਨ੍ਹਾਂ ਆਪਣੀ ਮਾਂ ਬੋਲੀ ਦੇ ਸਤਿਕਾਰ ਪ੍ਰਤੀ ਇਹ ਹੁਕਮ ਆਪਣੇ ਵਿਭਾਗ ਨੂੰ ਜਾਰੀ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਦਾ ਅਦਬ ਤੇ ਸਤਿਕਾਰ ਕਰਦੇ ਹੋਏ ਸਰਕਾਰੀ ਤੇ ਆਮ ਕੰਮ ਕਾਜ ਵਿਚ ਇਸ ਦੀ ਵਰਤੋਂ ਨੂੰ ਪਹਿਲਾ ਦੇਣੀ ਚਾਹੀਦੀ ਹੈ। ਇਹ ਸਾਡੇ ਹਰ ਇਕ ਪੰਜਾਬੀ ਦਾ ਅਹਿਮ ਫਰਜ ਹੈ।
ਇਹ ਵੀ ਪੜੋ: BLACK FUNGUS ਦੇ ਲੁਧਿਆਣਾ 'ਚ 7 ਨਵੇਂ ਕੇਸ ਆਏ, ਜ਼ਿਲ੍ਹੇ 'ਚ ਹੁਣ ਤੱਕ 64 ਮਾਮਲਿਆਂ ਦੀ ਹੋਈ ਪੁਸ਼ਟੀ