ਬਰਨਾਲਾ: ਇੱਥੋਂ ਦੇ ਪਿੰਡ ਧੂਰਕੋਟ ਵਿੱਚ ਇੱਕ ਵਿਆਹੀ ਹੋਈ ਕੁੜੀ ਨੇ ਸ਼ੱਕੀ ਹਾਲਾਤਾਂ ਵਿੱਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪੇਕਾ ਪਰਿਵਾਰ ਨੇ ਉਸ ਦੇ ਸਹੁਰਿਆਂ ’ਤੇ ਮਾਰਨ ਦੇ ਦੋਸ਼ ਲਗਾਏ ਹਨ। ਪਿੰਡ ਦੇ ਸਰਪੰਚ ਮੁਤਾਬਕ ਮ੍ਰਿਤਕਾਂ ਵੱਲੋਂ ਇੱਕ ਖ਼ੁਦਕੁਸ਼ੀ ਨੋਟ ਲਿਖਿਆ ਹੋਇਆ ਮਿਲਿਆ ਹੈ। ਜਿਸ ਵਿੱਚ ਉਸ ਵੱਲੋਂ ਆਪਣੇ ਪਿਤਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵੱਲੋਂ ਇਸ ਸਬੰਧੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਾ ਦੇ ਡੀਐਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਦੀ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਤੁਰੰਤ ਐਸਐਚਓ ਨੂੰ ਮੌਕੇ ਉੱਤੇ ਭੇਜ ਕੇ ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਭਰਾ ਵੱਲੋਂ ਸਹੁਰਾ ਪਰਿਵਾਰ ਉੱਤੇ ਉਸਦੀ ਭੈਣ ਨੂੰ ਮਾਰਨ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਦੀ ਜਾਂਚ ਪੁਲਿਸ ਵੱਲੋਂ ਬਰੀਕੀ ਨਾਲ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ। ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਧਰ ਇਸ ਮਾਮਲੇ ਵਿੱਚ ਮ੍ਰਿਤਕਾ ਦੇ ਸਹੁਰਾ ਪਰਿਵਾਰ ਦੇ ਹੱਕ ਵਿੱਚ ਪੰਚਾਇਤਾਂ ਅਤੇ ਪਿੰਡ ਵਾਸੀ ਨਿੱਤਰ ਆਏ ਹਨ। ਪਿੰਡ ਧੂਰਕੋਟ ਦੇ ਸਰਪੰਚ ਬਲਬੀਰ ਸਿੰਘ ਅਤੇ ਪਿਰਥਾ ਪੱਤੀ ਧੂਰਕੋਟ ਦੇ ਸਰਪੰਚ ਗੁਰਸੇਵਕ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਸਹੁਰਾ ਪਰਿਵਾਰ ਪਿੰਡ ਵਿੱਚ ਚੰਗਾ ਅਸਰ ਰਸੂਖ ਹੈ ਅਤੇ ਪੂਰਾ ਪਿੰਡ ਮ੍ਰਿਤਕਾ ਦੇ ਸਹੁਰਾ ਪਰਿਵਾਰ ਦਾ ਇੱਜਤ ਆਦਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮ੍ਰਿਤਕਾ ਦੇ ਸਹੁਰਾ ਘਰ ਪੁੱਜੇ ਉਦੋਂ ਤੱਕ ਮ੍ਰਿਤਕਾ ਦੀ ਲਾਸ਼ ਨੂੰ ਹੇਠਾਂ ਉਤਾਰ ਲਿਆ ਗਿਆ ਸੀ। ਇਸ ਦੇ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਬਾਅਦ ਉਨ੍ਹਾਂ ਨੂੰ ਮ੍ਰਿਤਕਾ ਦੇ ਹੱਥਾਂ ਦਾ ਲਿਖਿਆ ਹੋਇਆ ਸੁਸਾਇਡ ਨੋਟ ਮਿਲਿਆ, ਜਿਸ ਵਿੱਚ ਮ੍ਰਿਤਕਾ ਵੱਲੋਂ ਆਪਣੇ ਪਿਤਾ ਨੂੰ ਖ਼ੁਦਕੁਸ਼ੀ ਲਈ ਜਿੰਮੇਵਾਰ ਠਹਿਰਾਇਆ ਗਿਆ ਹੈ।