ETV Bharat / state

ਵਿਆਹੁਤਾ ਦੀ ਭੇਦ ਭਰੇ ਹਾਲਾਤਾਂ 'ਚ ਹੋਈ ਮੌਤ - ਕਤਲ ਮਾਮਲਾ

ਬਰਨਾਲਾ 'ਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਉਸ ਦੇ ਸਹੁਰੇ ਪਰਿਵਾਰ 'ਤੇ ਕਤਲ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਵਿਆਹੁਤਾ ਦੀ ਭੇਤ ਭਰੇ ਹਲਾਤਾਂ 'ਚ ਹੋਈ ਮੌਤ
ਵਿਆਹੁਤਾ ਦੀ ਭੇਤ ਭਰੇ ਹਾਲਾਤਾਂ 'ਚ ਹੋਈ ਮੌਤ
author img

By

Published : Jan 31, 2020, 4:52 PM IST

ਬਰਨਾਲਾ: ਸ਼ਹਿਰ 'ਚ ਇੱਕ ਵਿਆਹੁਤਾ ਔਰਤ ਦੀ ਭੇਦ ਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਹੁਤਾ ਦੀ ਭੇਤ ਭਰੇ ਹਾਲਾਤਾਂ 'ਚ ਹੋਈ ਮੌਤ

ਮ੍ਰਿਤਕਾ ਦੀ ਪਛਾਣ 40 ਸਾਲਾ ਬਲਜੀਤ ਕੌਰ ਵਜੋਂ ਹੋਈ ਹੈ। ਬਲਜੀਤ ਦੇ ਪੇਕੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਹਾਰਟ ਅਟੈਕ ਕਾਰਨ ਬਲਜੀਤ ਦੀ ਮੌਤ ਹੋ ਗਈ ਹੈ। ਜਦ ਪਰਿਵਾਰਕ ਮੈਂਬਰ ਉੱਥੇ ਪੁੱਜੇ ਤਾਂ ਉਨ੍ਹਾਂ ਨੂੰ ਮ੍ਰਿਤਕਾ ਦੀ ਲਾਸ਼ ਨਹੀਂ ਵੇਖਣ ਦਿੱਤੀ ਗਈ। ਬਾਅਦ 'ਚ ਉਸ ਦੇ ਗਲੇ 'ਤੇ ਨਿਸ਼ਾਨ ਵੇਖਿਆ ਗਿਆ। ਪੇਕੇ ਪਰਿਵਾਰ ਵੱਲੋਂ ਮ੍ਰਿਤਕਾ ਦੇ ਸਹੁਰੇ ਪਰਿਵਾਰ ਉੱਤੇ ਕਤਲ ਦੇ ਦੋਸ਼ ਲਾਏ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਪਤੀ ਉਸ ਨਾਲ ਅਕਸਰ ਕੁੱਟਮਾਰ ਕਰਦਾ ਸੀ। ਮ੍ਰਿਤਕਾ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਜਲਦ ਤੋਂ ਜਲਦ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Intro:
ਬਰਨਾਲਾ।
ਬਰਨਾਲਾ ਵਿੱਚ ਇੱਕ ਵਿਆਹੁਤਾ ਔਰਤ ਦੀ ਭੇਦਭਰੇ ਹਾਲਤਾਂ ਵਿੱਚ ਮੌਤ ਹੋ ਗਈ।, ਵਿਆਹੁਤਾ ਔਰਤ ਦੇ ਰਿਸ਼ਤੇਦਾਰਾਂ ਨੇ ਸਹੁਰੇ ਪਰਿਵਾਰ ‘ਤੇ ਕਤਲ ਕਰਨ ਦਾ ਸ਼ੱਕ ਜ਼ਾਹਰ ਕੀਤਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਦਾ ਪਹਿਲਾਂ ਵੀ ਆਪਣੇ ਪਤੀ ਨਾਲ ਝਗੜਾ ਚੱਲਦਾ ਸੀ। ਮ੍ਰਿਤਕ ਦੋ ਬੱਚਿਆਂ ਦੀ ਮਾਂ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Body:ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਅਜਮੇਰ ਸਿੰਘ ਅਤੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਿਆਹ ਤੋਂ ਬਾਅਦ ਤੋਂ ਉਸਦਾ ਪਤੀ ਮ੍ਰਿਤਕ ਨਾਲ ਲੜਦਾ ਸੀ ਅਤੇ ਕੁੱਟਮਾਰ ਕਾਰਨ ਹੋਇਆ ਸੀ। ਮ੍ਰਿਤਕ ਨੂੰ ਕਮਰ ਦਰਦ ਦੀ ਸਮੱਸਿਆ ਸੀ ਅਤੇ ਮ੍ਰਿਤਕ ਦਾ ਪਤੀ ਪਹਿਲਾਂ ਕੁੱਟਦਾ ਮਾਰਦਾ ਸੀ।

ਬਾਈਟ: - ਅਜਮੇਰ ਸਿੰਘ (ਮ੍ਰਿਤਕ ਦੇ ਪਿਤਾ)
ਬਾਈਟ - ਕੁਲਦੀਪ ਸਿੰਘ (ਮ੍ਰਿਤਕ ਦਾ ਭਰਾ)

. ਇਸ ਮਾਮਲੇ 'ਤੇ ਬਰਨਾਲਾ ਦੇ ਥਾਣਾ ਸਿਟੀ 2 ਦੇ ਐਸ.ਐਚ.ਓ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਗਲੇ 'ਤੇ ਨਿਸ਼ਾਨ ਸਨ, ਜਿਸ ਤੋਂ ਲੱਗਦਾ ਹੈ ਮ੍ਰਿਤਕ ਦਾ ਕਤਲ ਹੋਇਆ ਹੈ, ਬਾਕੀ ਕੇਸ ਪੋਸਟ ਮਾਰਟਮ ਤੋਂ ਬਾਅਦ ਹੀ ਪਤਾ ਚੱਲੇਗਾ।

ਬਾਈਟ: - ਰਣਜੀਤ ਸਿੰਘ (ਐਸ.ਐਚ.ਓ ਥਾਣਾ 2 ਬਰਨਾਲਾ)

Conclusion:ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ
ETV Bharat Logo

Copyright © 2024 Ushodaya Enterprises Pvt. Ltd., All Rights Reserved.