ਬਰਨਾਲਾ: ਇਕ ਪਾਸੇ ਜਿੱਥੇ ਕੇਂਦਰ ਸਰਕਾਰ (Central Government) ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ (Three agricultural laws) ਦੇ ਵਿਰੋਧ ਵਿਚ ਦਿੱਲੀ-ਹਰਿਆਣਾ (Delhi-Haryana) ਅਤੇ ਹੋਰ ਸੂਬਿਆਂ ਤੋਂ ਇਲਾਵਾ ਪੰਜਾਬ (Punjab) ਵਿਚ ਵੀ ਵੱਡੇ ਪੱਧਰ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵਲੋਂ ਵੀ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਗਏ ਹਨ ਜੋ ਕਿ ਅਜੇ ਤੱਕ ਪੂਰੇ ਨਹੀਂ ਹੋਏ ਹਨ। ਪੰਜਾਬ ਸਰਕਾਰ ਨੂੰ ਇਨ੍ਹਾਂ ਵਾਅਦਿਆਂ ਨੂੰ ਯਾਦ ਦਿਵਾਉਣ ਲਈ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾਂਦਾ ਰਿਹਾ ਹੈ।
ਕਿਸਾਨਾਂ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ
ਅੱਜ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kisan Union Sidhupur) ਵਲੋਂ ਵੱਡੀ ਕਿਸਾਨ ਰੈਲੀ (Farmers rally) ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ (Government of Punjab) ਦੀ ਵਾਅਦਾ ਖਿਲਾਫੀ ਅਤੇ ਕਿਸਾਨ ਸਮੱਸਿਆਵਾਂ (Farmer problems) ਨੂੰ ਲੈ ਕੇ ਸਰਕਾਰ ਲਈ ਚੇਤਾਵਨੀ ਰੈਲੀ ਕੀਤੀ ਜਾ ਰਹੀ ਹੈ। ਦੇਸ਼ ਭਰ ਤੋਂ ਕਿਸਾਨ ਜੱਥੇਬੰਦੀਆਂ ਦੇ ਆਗੂ ਅਤੇ ਕਲਾਕਾਰ ਕਿਸਾਨ ਰੈਲੀ (Artist Farmers Rally) ਵਿੱਚ ਸ਼ਾਮਲ ਹੋਣਗੇ। ਕਿਸਾਨ ਰੈਲੀ ਦੀਆਂ ਤਿਆਰੀਆਂ ਵਜੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੱਡਾ ਟੈਂਟ ਲੱਗ ਰਿਹਾ ਹੈ। ਇਸ ਰੈਲੀ ਵਿਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਹੋਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹੋਣਗੇ ਸ਼ਾਮਲ
ਇਸ ਮੌਕੇ ਭਾਕਿਯੂ ਸਿੱਧੂਪੁਰ (Bhaktiyu Sidhupur) ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਦਾਣਾ ਮੰਡੀ ਵਿੱਚ ਹੋ ਰਹੀ ਇਹ ਰੈਲੀ ਪੰਜਾਬ ਸਰਕਾਰ ਨੂੰ ਚੇਤਾਵਨੀ ਰੈਲੀ ਹੈ। ਸਰਕਾਰ ਵਲੋਂ ਚੋਣ ਵਾਅਦਿਆਂ ਦੀ ਵਾਅਦਾ ਖਿਲਾਫੀ ਦੇ ਰੋਸ ਅਤੇ ਮੌਜੂਦਾ ਕਿਸਾਨ ਸਮੱਸਿਆਵਾਂ ਦੇ ਹੱਲ ਲਈ ਹੈ।
ਕਲਾਕਾਰਾਂ ਵਲੋਂ ਕਿਸਾਨ ਅੰਦੋਲਨ ਵਿਚ ਲਵਾਉਣਗੇ ਆਪਣੀ ਹਾਜ਼ਰੀ
ਇਸ ਰੈਲੀ ਵਿਚ ਪੰਜਾਬ, ਹਰਿਆਣਾ, ਰਾਜਸਥਾਨ (Punjab, Haryana, Rajasthan) ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ (United Farmers Front) ਤੋਂ ਕਿਸਾਨ ਆਗੂ (Farmer leaders) ਸ਼ਾਮਲ ਹੋਣਗੇ। ਇਸਤੋਂ ਇਲਾਵਾ ਕਲਾਕਾਰ ਵੀ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਰੈਲੀ ਸਬੰਧੀ ਤਿਆਰੀਆਂ ਲੱਗਭਗ ਮੁਕੰਮਲ ਹੋ ਚੁੱਕੀਆਂ ਹਨ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲੀ ਗੋਲੀ