ETV Bharat / state

ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਮਿਲੇ ਲਾਭ: ਭਗਵੰਤ ਮਾਨ - ਵਿਕਾਸ ਕੰਮਾਂ ਦਾ ਜਾਇਜ਼ਾ

ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ 'ਚ ਮੀਟਿੰਗ ਕੀਤੀ ਗਈ। ਇਸ ਮੌਕੇ ਜਿਥੇ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਖੇਤਰਾਂ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਕੇਂਦਰੀ ਸਕੀਮਾਂ ਦਾ ਲੋੜਵੰਦ ਅਤੇ ਯੋਗ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ।

ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਮਿਲੇ ਲਾਭ: ਭਗਵੰਤ ਮਾਨ

author img

By

Published : Mar 30, 2021, 8:25 PM IST

ਬਰਨਾਲਾ: ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ 'ਚ ਮੀਟਿੰਗ ਕੀਤੀ ਗਈ। ਇਸ ਮੌਕੇ ਜਿਥੇ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਖੇਤਰਾਂ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਕੇਂਦਰੀ ਸਕੀਮਾਂ ਦਾ ਲੋੜਵੰਦ ਅਤੇ ਯੋਗ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰੀ ਸਕੀਮਾਂ ਅਧੀਨ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ।

ਇਸ ਮੌਕੇ ਸਾਂਸਦ ਭਗਵੰਤ ਮਾਨ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣਾ ਕੰਮ ਇਮਾਨਦਾਰੀ, ਤਨਦੇਹੀ ਅਤੇ ਸਮਾਂਬੱਧ ਤਰੀਕੇ ਨਾਲ ਕਰਨ ਲਈ ਵੀ ਪ੍ਰੇਰਿਆ। ਨਾਲ ਹੀ ਉਨ੍ਹਾਂ ਕਿਹਾ ਕਿ ਐਮ.ਪੀ ਲੈਂਡ ਸਬੰਧੀ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ।

ਇਸ ਮੌਕੇ ਡੀ.ਸੀ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਖੇਤਰਾਂ 'ਚ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਰਿਪੋਰਟ ਪੇਸ਼ ਕਰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਸੜਕਾਂ ਦੇ ਕੰਮ ਜਾਰੀ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਹਰ ਪਿੰਡ ਤੱਕ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਪਖਾਨੇ ਬਣਾਉਣ ਦਾ ਕੰਮ ਵੀ ਜਾਰੀ ਹੈ।

ਇਸੇ ਤਰਾਂ ਅਧਿਕਾਰੀਆਂ ਵਲੋਂ ਸਿੱਖਿਆ ਵਿਭਾਗ, ਖੇਡ ਵਿਭਾਗ ਸਮੇਤ ਹੋਰ ਵਿਭਾਗਾਂ ਅਧੀਨ ਕੀਤੇ ਜਾ ਰਹੇ ਕੰਮਾਂ ਤੋਂ ਇਲਾਵਾ ਪੈਨਸ਼ਨਾਂ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋਕਾਂ ਨੂੰ ਦਿੱਤੇ ਜਾ ਰਹੇ ਲਾਭ ਦੀ ਰਿਪੋਰਟ ਵੀ ਪੇਸ਼ ਕੀਤੀ।

ਇਹ ਵੀ ਪੜ੍ਹੋ:SGPC ਨੇ 2021-22 ਲਈ 9 ਅਰਬ ਤੋਂ ਵੱਧ ਦਾ ਬਜਟ ਕੀਤਾ ਪੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.