ਬਰਨਾਲਾ : ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਬਰਨਾਲਾ ਦੇ ਵਾਲਮੀਕੀ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਸ਼ਾਮਲ ਹੋਏ। ਇਹ ਪ੍ਰਦਰਸ਼ਨ ਮਜ਼ਦੂਰਾਂ ਦੀ ਦਿਹਾੜੀ 8 ਘੰਟੇ ਰੱਖਣ ਦੀ ਮੰਗ ਨੂੰ ਲੈਕੇ ਕੀਤਾ ਗਿਆ ਅਤੇ ਮੰਗ ਪੂਰੀ ਨਾ ਹੋਣ ਤੇ ਸੰਘਰਸ਼ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
12 ਘੰਟੇ ਦਾ ਨੋਟੀਫਿਕੇਸ਼ਨ ਜਾਰੀ : ਗੱਲਬਾਤ ਕਰਦਿਆਂ ਮਜ਼ਦੂਰ ਆਗੂਆਂ ਗੁਰਪ੍ਰੀਤ ਸਿੰਘ ਰੂੜੇਕੇ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਕੰਮ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਉਹ ਸਰਾਸਰ ਧੱਕਾ ਹੈ। ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ ਤੇ ਮਜ਼ਦੂਰਾਂ ਦੇ ਵਿਰੁੱਧ ਹੈ। ਇਸ ਦੇ ਵਿਰੋਧ ਵਿੱਚ ਅੱਜ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਜਾਵੇ। ਪੰਜਾਬ ਵਿੱਚ ਪਹਿਲਾਂ ਹੀ ਮਜ਼ਦੂਰਾਂ ਨੂੰ ਇੰਨੀ ਉਜਰਤ ਨਹੀਂ ਮਿਲਦੀ ਅਤੇ ਇਸ ਦੇ ਉਲਟ ਇੱਕ ਦਿਨ ਵਿੱਚ 8 ਘੰਟੇ ਕੰਮ ਕਰਨ ਲਈ ਕਾਫੀ ਸਮਾਂ ਹੈ, ਉਹ 12 ਘੰਟੇ ਵੀ ਕੰਮ ਨਹੀਂ ਕਰਨਗੇ। ਉਹਨਾਂ ਕਿਹਾ ਕਿ ਇਸਤੋਂ ਪਹਿਲਾਂ ਸੰਵਿਧਾਨ ਵਿੱਚ ਮਜ਼ਦੂਰਾਂ ਦੇ ਹੱਕ ਵਿੱਚ ਬਣੇ ਹੋਏ 44 ਕਾਨੂੰਨ ਬਦਲ ਕੇ 4 ਕੋਡਾਂ ਵਿੱਚ ਤਬਦੀਲ ਕਰ ਦਿੱਤਾ ਹੈ।
- Moga Dairy Robbery Incident : ਮੋਗਾ ਵਿੱਚ ਨਕਾਬਪੋਸ਼ਾਂ ਨੇ ਪਿਸਤੌਲ ਦਿਖਾ ਕੇ ਕੀਤੀ ਲੁੱਟਮਾਰ, ਸੀਸੀਟੀਵੀ ਵਾਇਰਲ
- MLA disputed audio viral: ਵਿਧਾਇਕ ਗੁਰਪ੍ਰੀਤ ਬਣਾਂਵਾਲੀ ਦੀ ਕਥਿਤ ਆਡੀਓ ਵਾਇਰਲ, ਵਿਧਾਇਕ ਵੱਲੋਂ ਜੇਈ 'ਤੇ ਗੈਰ-ਕਾਨੂੰਨੀ ਕੰਮ ਲਈ ਪਾਇਆ ਜਾ ਰਿਹਾ ਦਬਾਓ
- Seechewal Reaction on SYL issue: SYL ਦੇ ਮੁੱਦੇ 'ਤੇ ਰਾਜ ਸਭਾ ਮੈਂਬਰ ਬਲਬੀਰ ਸੀਚੇਵਾਲ ਦਾ ਬਿਆਨ, ਕਿਹਾ- ਜਿਹਦੇ ਘਰ 'ਚ ਹੀ ਪਾਣੀ ਨੀ ਤਾਂ ਉਹ ਹੋਰ ਨੂੰ ਕਿਵੇਂ ਦੇ ਦਵੇ ਪਾਣੀ
ਹੁਣ ਸੂਬਾ ਸਰਕਾਰ ਦਾ ਇਹ ਫ਼ੈਸਲਾ ਸਾਹਮਣੇ ਆਇਆ ਹੈ। ਜਦਕਿ ਦੇਸ਼ ਭਰ ਵਿੱਚ 28 ਹੋਰ ਸੂਬਿਆਂ ਵਿੱਚੋਂ ਕਿਸੇ ਵੀ ਸਰਕਾਰ ਨੇ ਅਜਿਹਾ ਫ਼ੈਸਲਾ ਨਹੀਂ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਆਮ ਲੋਕਾਂ ਵਿਰੁੱਧ ਹੀ ਫ਼ੈਸਲੇ ਲੈ ਰਹੀ ਹੈ। ਜੇਕਰ ਪੰਜਾਬ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਜਿਸ ਦਿਨ ਪੰਜਾਬ ਭਰ ਦੇ ਲੋਕ ਸੜਕਾਂ 'ਤੇ ਉਤਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।