ETV Bharat / state

ਪੰਜਾਬ ਦੇ ਮੁੱਦਿਆ ‘ਤੇ ਕਿਸਾਨ ਆਗੂਆਂ ਦੀ ਮੀਟਿੰਗ, ਲਏ ਇਹ ਫੈਸਲੇ - ਕਿਸਾਨ ਆਗੂਆਂ ਦੀ ਮੀਟਿੰਗ

ਪੰਜਾਬ ਦੇ ਪਾਣੀਆਂ (Waters of Punjab) ਉੱਤੇ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ (Bhakra Beas Management Rules) 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management Board) (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ 'ਤੇ ਹੈ।

ਪੰਜਾਬ ਦੇ ਮੁੱਦਿਆ ‘ਤੇ ਕਿਸਾਨ ਆਗੂਆਂ ਦੀ ਮੀਟਿੰਗ

author img

By

Published : Mar 2, 2022, 7:59 AM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ) ਦੀ ਸੂਬਾਈ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਮੁੱਚੇ ਪੰਜਾਬ ਵਿੱਚੋਂ 15 ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਸਕੱਤਰਾਂ (Presidents and Secretaries of 15 Districts) ਨੇ ਭਾਗ ਲਿਆ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਲੰਘਿਆਂ ਨੂੰ ਹਫ਼ਤਾ ਵੀ ਨਹੀਂ ਹੋਇਆ ਕਿ ਪੰਜਾਬ ਦੇ ਹੱਕਾਂ ਉੱਤੇ ਕੇਂਦਰੀ ਹਕੂਮਤ ਦੇ ਡਾਕੇ ਫਿਰ ਸ਼ੁਰੂ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ (Waters of Punjab) ਉੱਤੇ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ (Bhakra Beas Management Rules) 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management Board) (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ 'ਤੇ ਹੈ। ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ।

ਪੰਜਾਬ ਦੇ ਮੁੱਦਿਆ ‘ਤੇ ਕਿਸਾਨ ਆਗੂਆਂ ਦੀ ਮੀਟਿੰਗ

ਉਨ੍ਹਾਂ ਕਿਹਾ ਕਿ ਪੰਜਾਬ ਨਾਲ ਇਹ ਵਿਤਕਰਾ ਪੰਜਾਬ (Punjab) ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਕੇਂਦਰੀ ਹਕੂਮਤ ਦੇ ਹਰ ਧੱਕੇ ਦੇ ਖ਼ਿਲਾਫ਼ ਲੜ ਰਹੇ ਹਨ। ਆਗੂਆਂ ਨੇ ਕੇਂਦਰ ਹਕੂਮਤ ਦੇ ਇਸ ਫੈਸਲੇ ਨੂੰ ਫੈਡਰਿਲਜਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹਕੂਮਤ ਨੇ 5 ਜੂਨ 2020 ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਰਾਹੀਂ ਰਾਜਾਂ ਦੇ ਸੰਘੀ ਢਾਂਚੇ ਉੁੱਪਰ ਹਮਲਾ ਬੋਲਿਆ ਸੀ। ਖੇਤੀ ਨਿਰੋਲ ਰਾਜਾਂ ਦਾ ਵਿਸ਼ਾ ਹੈ।

ਭਾਖੜਾ ਬਿਆਸ ਮਨੇਜਮੈਂਟ ਬੋਰਡ (Bhakra Beas Management Board) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਕਦਮ ਹੈ। ਜਦ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿੱਚ ਆਉਣ ਸਮੇਂ ਤੋਂ ਬੀ.ਬੀ.ਐੱਮ.ਬੀ. ਵਿੱਚ ਨੁਮਾਇੰਦਗੀ, ਪਾਣੀ ਅਤੇ ਬਿਜਲੀ ਸਬੰਧੀ ਹਿੱਸਾ ਤਹਿ ਹੋਇਆ ਹੈ।

ਆਗੂਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ। ਪੰਜਾਬ ਦੇ 138 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ।

ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁਟਾਇਆ ਜਾ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਪੰਜਾਬ ਦਾ ਬੀ.ਬੀ.ਐੱਮ.ਬੀ. ਵਿੱਚੋਂ ਨੁਮਾਇੰਦਗੀ ਖ਼ਤਮ ਕਰਨ ਨਾਲ ਰਾਜਾਂ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤ ਦੀ ਇਸ ਧੱਕੇਸ਼ਾਹੀ ਖ਼ਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ (The main culprit in Lakhimpur Khiri incident) ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਯੂਕਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਦਾ ਵਿਰੋਧ ਕਰਨ ਲਈ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ‘ਤੇ ਵਿਸ਼ਾਲ ਮੁਜ਼ਾਹਰੇ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ।

ਭਾਰਤੀ ਏਕਤਾ ਡਕੌਂਦਾ ਇਸ ਸੰਘਰਸ਼ ਸੱਦੇ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਵਧ ਚੜ੍ਹਕੇ ਹਿੱਸਾ ਲਵੇਗੀ। 4 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਵਫ਼ਦ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਮਿਲੇਗਾ।

ਇਸੇ ਹੀ ਤਰ੍ਹਾਂ ਭਾਰਤੀ ਏਕਤਾ ਡਕੌਂਦਾ ਦਾ ਵਫ਼ਦ ਪਾਵਰਕੌਮ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਪਟਿਆਲਾ ਵਿਖੇ ਪਾਵਰਕੌਮ ਦੇ ਸੀ.ਐੱਮ.ਡੀ. ਨਾਲ ਮੀਟਿੰਗ ਕਰੇਗਾ। 8 ਮਾਰਚ ਦਾ ਕੌਮਾਂਤਰੀ ਔਰਤ ਦਿਵਸ ਸਾਰੇ ਜਿਲ੍ਹਿਆਂ ਵਿੱਚ ਔਰਤ ਕਾਰਕੁਨਾਂ ਦੇ ਵੱਡੇ ਇਕੱਠ ਕਰਕੇ ਮਨਾਇਆ ਜਾਵੇਗਾ।

23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਂਦਿਆਂ ਇਸ ਦਿਨ ਹੁਸੈਨੀਵਾਲਾ ਵਿਖੇ ਭਾਕਿਯੂ ਏਕਤਾ ਡਕੌਂਦਾ ਦੇ ਨੌਜਵਾਨ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਯੂਕਰੇਨ ਤੇ ਰੂਸ ਦੀ ਜੰਗ ਦਾ ਭਾਰਤ ਵਿੱਚ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.