ETV Bharat / state

Boards in Punjabi Language: ਪੰਜਾਬੀ ਭਾਸ਼ਾ ਵਿੱਚ ਬੋਰਡ ਲਗਾਉਣ ਸਬੰਧੀ ਨਿੱਜੀ ਅਦਾਰਿਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਭਦੌੜ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੰਜਾਬੀ ਭਾਸ਼ਾ ਵਿੱਚ ਬੋਰਡ ਲਗਾਉਣ ਸਬੰਧੀ ਨਿੱਜੀ ਅਦਾਰਿਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਕਿਹਾ ਕਿ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਅਦਾਰਿਆਂ ਅਤੇ ਸੰਸਥਾਵਾਂ ਦੇ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਸਭ ਤੋਂ ਉੱਪਰ ਲਿਖਣ ਦਾ ਕਾਰਜ 21 ਫਰਵਰੀ ਤੱਕ ਕੀਤਾ ਜਾਣਾ ਜ਼ਰੂਰੀ ਹੈ।

Meeting with private institutions and shopkeepers regarding installation of boards in Punjabi language in Bhadaur
ਪੰਜਾਬੀ ਭਾਸ਼ਾ ਵਿੱਚ ਬੋਰਡ ਲਗਾਉਣ ਸਬੰਧੀ ਨਿੱਜੀ ਅਦਾਰਿਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ
author img

By

Published : Feb 18, 2023, 8:06 AM IST

ਭਦੌੜ (ਬਰਨਾਲਾ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਅਤੇ ਦੁਕਾਨਾਂ ਦੇ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਸਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਨਿੱਜੀ ਅਦਾਰਿਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ।

ਇਹ ਵੀ ਪੜੋ: Today Hukamnama: ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਇਸ ਦੌਰਾਨ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਅਦਾਰਿਆਂ ਅਤੇ ਸੰਸਥਾਵਾਂ ਦੇ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਸਭ ਤੋਂ ਉੱਪਰ ਲਿਖਣ ਦਾ ਕਾਰਜ 21 ਫਰਵਰੀ ਤੱਕ ਕੀਤਾ ਜਾਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਅਦਾਰੇ ਜਾਂ ਦੁਕਾਨ ਦਾ ਮਾਲਕ ਆਪਣੀ ਇੱਛਾ ਅਨੁਸਾਰ ਬੋਰਡ 'ਤੇ ਨਾਮ ਪੰਜਾਬੀ ਭਾਸ਼ਾ ਤੋਂ ਇਲਾਵਾ ਕਿਸੇ ਵੀ ਹੋਰ ਭਾਸ਼ਾ ਵਿੱਚ ਲਿਖ ਸਕਦਾ ਹੈ ਪਰ ਉਹ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਕਰਕੇ ਉਸ ਦੇ ਬਰਬਾਰ ਦੇ ਆਕਾਰ ਜਾਂ ਛੋਟੇ ਆਕਾਰ ਵਿੱਚ ਲਿਖ ਸਕਦਾ ਹੈ। ਉਹਨਾਂ ਕਿਹਾ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਦੇ ਨਾਲ ਨਾਲ ਮਾਤ ਭਾਸ਼ਾ ਹੋਣ ਦੇ ਨਾਤੇ ਵੀ ਪੰਜਾਬੀ ਭਾਸ਼ਾ ਨੂੰ ਉੱਪਰ ਲਿਖ ਕੇ ਸਤਿਕਾਰ ਦੇਣਾ ਸਾਡਾ ਫਰਜ਼ ਹੈ।

ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਕਿਹਾ ਕਿ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਨਾਮ ਬੋਰਡ ਲਗਾਉਣ ਸਮੇਂ ਭਾਸ਼ਾ ਦੀ ਸ਼ੁੱਧਤਾ ਦਾ ਖਿਆਲ ਰੱਖਣਾ ਵੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਸ ਬਾਰੇ ਕੋਈ ਵੀ ਦੁਕਾਨਦਾਰ ਜਾਂ ਅਦਾਰਾ ਮਾਲਕ ਬਿਨਾ ਝਿਜਕ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਦੁਕਾਨਦਾਰਾਂ ਅਤੇ ਨਿੱਜੀ ਅਦਾਰਿਆਂ ਦੇ ਨੁਮਾਇੰਦਿਆਂ ਨੇ ਸਰਕਾਰ ਵੱਲੋਂ ਨਿਰਧਾਰਤ ਸਮਾ ਸੀਮਾ ਅੰਦਰ ਸਰਕਾਰੀ ਹਦਾਇਤਾਂ ਅਨੁਸਾਰ ਨਾਮ ਬੋਰਡ ਲਗਾਉਣ ਦਾ ਵਿਸ਼ਵਾਸ ਦਿਵਾਇਆ।

ਉਹਨਾਂ ਕਿਹਾ ਕਿ ਉਹ ਆਪੋ ਆਪਣੇ ਅਦਾਰਿਆਂ ਦੇ ਨਾਮ ਬੋਰਡ ਸਰਕਾਰੀ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਦੇ ਨਾਲ ਨਾਲ ਬਾਕੀ ਦੁਕਾਨਦਾਰਾਂ ਅਤੇ ਅਦਾਰਾ ਮਾਲਕਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਗੇ।

ਇਹ ਵੀ ਪੜੋ: Coronavirus Update: ਪਿਛਲੇ 24 ਘੰਟਿਆਂ ਅੰਦਰ ਭਾਰਤ ਵਿੱਚ 157 ਕੋਰੋਨਾ ਦੇ ਨਵੇਂ ਮਾਮਲੇ, ਪੰਜਾਬ ਵਿੱਚ 6

ETV Bharat Logo

Copyright © 2024 Ushodaya Enterprises Pvt. Ltd., All Rights Reserved.